ਪੜਚੋਲ ਕਰੋ
Advertisement
ਸੱਜਣ ਨੂੰ ਸਜ਼ਾ 34 ਸਾਲ ਦੇ ਸੰਘਰਸ਼ ਦਾ ਨਤੀਜਾ: ਫੂਲਕਾ
ਚੰਡੀਗੜ੍ਹ: ਦਿੱਲੀ ਹਾਈਕੋਰਟ ਨੇ ਅੱਜ 1984 ਸਿੱਖ ਕਤਲੇਆਮ ਕੇਸ ਵਿੱਚ ਕਾਂਗਰਸੀ ਲੀਡਰ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਦੇ ਇਸ ਫੈਸਲੇ ’ਤੇ ਕਤਲੇਆਮ ਕੇਸ ਦੇ ਵਕੀਲ ਐਚਐਸ ਫੂਲਕਾ ਨੇ ਕਿਹਾ ਕਿ ਅੱਜ ਦਾ ਦਿਨ ਉਨ੍ਹਾਂ ਦੀ ਜ਼ਿੰਦਗੀ ਦਾ ਵੱਡਾ ਦਿਨ ਹੈ। ਇਹ ਉਨ੍ਹਾਂ ਦੀ ਜ਼ਿੰਦਗੀ ਦੇ 34 ਸਾਲਾਂ ਦੇ ਸੰਘਰਸ਼ ਦਾ ਨਤੀਜਾ ਹੈ।
ਫੂਲਕਾ ਨੇ ਕਿਹਾ ਕਿ ਇਹ ਕੇਸ ਲੜਨ ਲਈ ਉਨ੍ਹਾਂ ਨੇ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਬੂਤਾਂ ਦੇ ਮੱਦੇਨਜ਼ਰ ਨਿਸ਼ਚਿਤ ਤੌਰ ’ਤੇ ਉਹ ਕਾਮਯਾਬ ਹੋਣਗੇ। ਜ਼ਿਕਰਯੋਗ ਹੈ ਕਿ ਦਿੱਲੀ ਹਾਈਕੋਰਟ ਨੇ ਕਾਂਗਰਸੀ ਲੀਡਰ ਸੱਜਣ ਕੁਮਾਰ ਨੂੰ 1984 ਦੇ ਸਿੱਖ ਕਤਲੇਆਮ ਦੌਰਾਨ ਸਿੱਖ ਪਰਿਵਾਰ ਦੇ ਪੰਜ ਜੀਆਂ ਦੇ ਕਤਲ ਸਬੰਧੀ ਉਮਰ ਕੈਦ ਦੀ ਸਜ਼ਾ ਸੁਣਾਈ ਹੈ।Sajjan Kumar case- Monday is a big day of my life- result of 34yrs struggle. I had resigned from post of LOP to appear in this case. In view of strong evidence,will surely succeed. #1984SikhGenocide
— H S Phoolka (@hsphoolka) December 16, 2018
ਸੱਜਣ ਕੁਮਾਰ ਦੇ ਨਾਲ-ਨਾਲ ਅਦਾਲਤ ਨੇ ਕੈਪਟਨ ਭਾਗਮਲ, ਗਿਰਧਾਰੀ ਲਾਲ ਤੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਨੂੰ ਵੀ ਉਮਰ ਕੈਦ ਦੀ ਸਜ਼ਾ ਸੁਣਾਈ। ਇਸ ਤੋਂ ਇਲਾਵਾ ਅਦਾਲਤ ਨੇ ਦੋ ਹੋਰ ਦੋਸ਼ੀ ਕਿਸ਼ਨ ਖੋਖਰ ਤੇ ਸਾਬਕਾ ਵਕੀਲ ਮਹਿੰਦਰ ਯਾਦਵ ਦੀ ਸਜ਼ਾ 3 ਸਾਲ ਤੋਂ ਵਧਾ ਕੇ 10 ਸਾਲ ਕਰ ਦਿੱਤੀ ਹੈ।#WATCH: HS Phoolka and Manjinder Singh Sirsa celebrate outside Delhi High Court. The Court today sentenced Congress leader Sajjan Kumar to life imprisonment in 1984 anti-Sikh riots case. pic.twitter.com/tpPSgjvDjO
— ANI (@ANI) December 17, 2018
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਚੰਡੀਗੜ੍ਹ
ਵਿਸ਼ਵ
Advertisement