ਫੂਲਕਾ ਨੇ ਕਿਹਾ ਕਿ ਇਹ ਕੇਸ ਲੜਨ ਲਈ ਉਨ੍ਹਾਂ ਨੇ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਬੂਤਾਂ ਦੇ ਮੱਦੇਨਜ਼ਰ ਨਿਸ਼ਚਿਤ ਤੌਰ ’ਤੇ ਉਹ ਕਾਮਯਾਬ ਹੋਣਗੇ। ਜ਼ਿਕਰਯੋਗ ਹੈ ਕਿ ਦਿੱਲੀ ਹਾਈਕੋਰਟ ਨੇ ਕਾਂਗਰਸੀ ਲੀਡਰ ਸੱਜਣ ਕੁਮਾਰ ਨੂੰ 1984 ਦੇ ਸਿੱਖ ਕਤਲੇਆਮ ਦੌਰਾਨ ਸਿੱਖ ਪਰਿਵਾਰ ਦੇ ਪੰਜ ਜੀਆਂ ਦੇ ਕਤਲ ਸਬੰਧੀ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
ਸੱਜਣ ਕੁਮਾਰ ਦੇ ਨਾਲ-ਨਾਲ ਅਦਾਲਤ ਨੇ ਕੈਪਟਨ ਭਾਗਮਲ, ਗਿਰਧਾਰੀ ਲਾਲ ਤੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਨੂੰ ਵੀ ਉਮਰ ਕੈਦ ਦੀ ਸਜ਼ਾ ਸੁਣਾਈ। ਇਸ ਤੋਂ ਇਲਾਵਾ ਅਦਾਲਤ ਨੇ ਦੋ ਹੋਰ ਦੋਸ਼ੀ ਕਿਸ਼ਨ ਖੋਖਰ ਤੇ ਸਾਬਕਾ ਵਕੀਲ ਮਹਿੰਦਰ ਯਾਦਵ ਦੀ ਸਜ਼ਾ 3 ਸਾਲ ਤੋਂ ਵਧਾ ਕੇ 10 ਸਾਲ ਕਰ ਦਿੱਤੀ ਹੈ।