ਪੀਲੀਭੀਤ :  ਉੱਤਰ ਪ੍ਰਦੇਸ਼ ਦੇ ਪੀਲੀਭੀਤ ਜ਼ਿਲ੍ਹੇ ਵਿੱਚ ਗੈਂਗ ਰੇਪ ਤੋਂ ਬਾਅਦ ਜਲਾਈ ਗਈ ਇੱਕ ਨਾਬਾਲਗ ਲੜਕੀ ਦੀ ਲਖਨਊ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਲੜਕੀ ਦੀ ਮੌਤ ਤੋਂ ਬਾਅਦ ਉਸ ਦੇ ਪਿੰਡ 'ਚ ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਦੁਪਹਿਰ ਬਾਅਦ ਲਾਸ਼ ਦੇ ਪਿੰਡ ਪਹੁੰਚਣ ਦੀ ਉਮੀਦ ਹੈ।

ਜਾਣਕਾਰੀ ਮੁਤਾਬਕ ਪੀਲੀਭੀਤ ਦੇ ਮਾਧੋਟਾਂਡਾ ਇਲਾਕੇ ਦੇ ਇਕ ਪਿੰਡ 'ਚ 7 ਸਤੰਬਰ ਨੂੰ ਲੜਕੀ ਨਾਲ ਗੈਂਗ ਰੇਪ ਕੀਤਾ ਗਿਆ ਸੀ। ਇਕ ਆਰੋਪੀ ਨੇ ਡੀਜ਼ਲ ਛਿੜਕ ਕੇ ਲੜਕੀ ਨੂੰ ਅੱਗ ਲਗਾ ਦਿੱਤੀ ਸੀ। ਪੀੜਤਾ ਨੂੰ ਜ਼ਿਲ੍ਹਾ ਹਸਪਤਾਲ ਤੋਂ 10 ਸਤੰਬਰ ਨੂੰ ਲਖਨਊ ਦੇ ਕੇਜੀਐਮਯੂ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਜਿਥੇ ਐਤਵਾਰ ਰਾਤ 3 ਵਜੇ ਲੜਕੀ ਦੀ ਇਲਾਜ ਦੌਰਾਨ ਮੌਤ ਹੋ ਗਈ।


ਦੱਸ ਦੇਈਏ ਕਿ 7 ਸਤੰਬਰ ਨੂੰ ਲੜਕੀ ਘਰ 'ਚ ਇਕੱਲਾ ਸੀ। ਪਿਤਾ ਖੇਤ ਗਿਆ ਹੋਇਆ ਸੀ, ਜਦੋਂ ਕਿ ਮਾਂ ਪਹਿਲਾਂ ਹੀ ਪੇਕੇ ਗਈ ਹੋਈ ਸੀ। ਦੁਪਹਿਰ 12 ਵਜੇ ਦੇ ਕਰੀਬ ਪਿੰਡ ਦੇ ਹੀ ਦੋ ਨੌਜਵਾਨ ਘਰ ਵਿੱਚ ਦਾਖਲ ਹੋਏ। ਦੋਸ਼ ਹੈ ਕਿ ਇਕ ਨੌਜਵਾਨ ਨੇ ਲੜਕੀ ਨਾਲ ਗੈਂਗ ਰੇਪ ਕੀਤਾ। ਇਸ ਤੋਂ ਬਾਅਦ ਵਿਰੋਧ ਕਰਨ 'ਤੇ ਨੌਜਵਾਨ ਨੇ ਆਪਣੇ ਸਾਥੀ ਦੀ ਮਦਦ ਨਾਲ ਲੜਕੀ  'ਤੇ ਡੀਜ਼ਲ ਛਿੜਕ ਕੇ ਅੱਗ ਲਗਾ ਦਿੱਤੀ ਅਤੇ ਫ਼ਰਾਰ ਹੋ ਗਏ।

ਉਹ ਰੌਲਾ ਪਾਉਂਦੀ ਰਹੀ ਪਰ ਕੋਈ ਮਦਦ ਲਈ ਨਹੀਂ ਆਇਆ। ਜਦੋਂ ਪਿਤਾ ਖੇਤ ਤੋਂ ਘਰ ਪਰਤਿਆ ਤਾਂ ਉਸ ਨੇ ਬੇਟੀ ਨੂੰ ਜਲੀ ਹਾਲਤ 'ਚ ਬੇਹੋਸ਼ ਦੇਖਿਆ। ਇਹ ਘਟਨਾ ਉਸ ਸਮੇਂ ਸਾਹਮਣੇ ਆਈ ,ਜਦੋਂ ਲੜਕੀ ਨੂੰ 10 ਸਤੰਬਰ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਹੋਸ਼ ਆਇਆ। ਇਸ ਮਗਰੋਂ ਪੁਲੀਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਸੋਮਵਾਰ ਸਵੇਰੇ ਜਿਵੇਂ ਹੀ ਲੜਕੀ ਦੀ ਮੌਤ ਦੀ ਖ਼ਬਰ ਪਿੰਡ ਪਹੁੰਚੀ। ਉੱਥੇ ਭੀੜ ਇਕੱਠੀ ਹੋਣ ਲੱਗੀ। ਪਿੰਡ ਵਿੱਚ ਕਈ ਥਾਣਿਆਂ ਦੀ ਪੁਲੀਸ ਤਾਇਨਾਤ ਕੀਤੀ ਗਈ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।