(Source: ECI/ABP News)
ਹਰਿਆਣਾ ਦੇ ਕਰਨਾਲ 'ਚ ਪਿਟਬੁੱਲ ਨੇ ਨੌਜਵਾਨ ਦਾ ਕੱਟਿਆ ਗੁਪਤ ਅੰਗ, ਲੋਕਾਂ ਨੇ ਕੁੱਤੇ ਨੂੰ ਮਾਰਿਆ
Karnal Pitbull Dog News: ਕਰਨਾਲ ਪੁਲਿਸ ਨੇ ਦੱਸਿਆ ਕਿ ਨੌਜਵਾਨ ਆਪਣੇ ਖੇਤ ਵਿੱਚ ਸੀ। ਉਸੇ ਸਮੇਂ, ਪਿਟਬੁਲ ਕੁੱਤਾ ਖੇਤੀ ਲਈ ਵਰਤੀ ਜਾਂਦੀ ਮਸ਼ੀਨ ਦੇ ਹੇਠਾਂ ਬੈਠਾ ਸੀ। ਇਸ ਦੌਰਾਨ ਕੁੱਤੇ ਨੇ ਉਸ ਦੇ ਗੁਪਤ ਅੰਗ 'ਤੇ ਹਮਲਾ ਕਰ ਦਿੱਤਾ।
Pitbull Dog Attacks Man Private Part: ਹਰਿਆਣਾ ਦੇ ਕਰਨਾਲ ਜ਼ਿਲ੍ਹੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ 30 ਸਾਲਾ ਵਿਅਕਤੀ 'ਤੇ ਪਿਟਬੁਲ ਕੁੱਤੇ ਨੇ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਵਿਅਕਤੀ ਨੇ ਕਿਸੇ ਤਰ੍ਹਾਂ ਕੁੱਤੇ ਦੇ ਮੂੰਹ 'ਚ ਕੱਪੜਾ ਪਾ ਕੇ ਆਪਣੀ ਜਾਨ ਬਚਾਈ। ਵੀਰਵਾਰ ਸਵੇਰੇ ਕਰਨ ਆਪਣੇ ਖੇਤ 'ਚ ਸੀ, ਜਦੋਂ ਕੁੱਤੇ ਨੇ ਉਸ ਦੇ ਗੁਪਤ ਅੰਗ ਨੂੰ ਕੱਟ ਲਿਆ। ਇਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਸਥਾਨਕ ਲੋਕਾਂ ਨੇ ਉਸ ਨੂੰ ਘੜੂੰਆਂ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ। ਬਾਅਦ 'ਚ ਉਸ ਦੀ ਹਾਲਤ ਨਾਜ਼ੁਕ ਹੋਣ 'ਤੇ ਉਸ ਨੂੰ ਕਰਨਾਲ ਦੇ ਸਰਕਾਰੀ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ।
ਦੂਜੇ ਪਾਸੇ ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਕੁੱਤੇ ਨੂੰ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ। ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਜ਼ਖਮੀ ਨੌਜਵਾਨ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ, "ਕਰਨ ਆਪਣੇ ਖੇਤਾਂ ਵਿੱਚ ਸੀ, ਜਦੋਂ ਕਿ ਪਿਟਬੁਲ ਕੁੱਤਾ ਇੱਕ ਫਾਰਮ ਮਸ਼ੀਨ ਦੇ ਹੇਠਾਂ ਬੈਠਾ ਸੀ। ਜਿਵੇਂ ਹੀ ਕਰਨ ਮਸ਼ੀਨ ਦੀ ਵਰਤੋਂ ਕਰਨ ਲਈ ਉਸਦੇ ਕੋਲ ਪਹੁੰਚਿਆ ਤਾਂ ਕੁੱਤੇ ਨੇ ਕਰਨ ਦੇ ਗੁਪਤ ਅੰਗਾਂ 'ਤੇ ਹਮਲਾ ਕਰ ਦਿੱਤਾ।"
ਪੁਲਿਸ ਕੁੱਤੇ ਦੇ ਮਾਲਕ ਦੀ ਭਾਲ ਕਰ ਰਹੀ ਹੈ
ਦੱਸਿਆ ਜਾ ਰਿਹਾ ਹੈ ਕਿ ਪੀੜਤ ਨੇ ਕਿਸੇ ਤਰ੍ਹਾਂ ਜ਼ਮੀਨ 'ਤੇ ਪਏ ਕੱਪੜੇ ਦੇ ਟੁਕੜੇ ਨਾਲ ਪਿੱਟਬੁਲ ਦਾ ਮੂੰਹ ਬੰਦ ਕਰਕੇ ਆਪਣੀ ਜਾਨ ਬਚਾਈ ਪਰ ਉਦੋਂ ਤੱਕ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਚੁੱਕਾ ਸੀ। ਕਰਨ ਦੀਆਂ ਚੀਕਾਂ ਸੁਣ ਕੇ ਆਸ-ਪਾਸ ਦੇ ਪਿੰਡ ਵਾਸੀ ਮੌਕੇ 'ਤੇ ਪੁੱਜੇ ਅਤੇ ਦੇਖਿਆ ਕਿ ਉਹ ਜ਼ਮੀਨ 'ਤੇ ਪਿਆ ਸੀ ਅਤੇ ਉਸ ਦੇ ਗੁਪਤ ਅੰਗ 'ਚੋਂ ਖੂਨ ਨਿਕਲ ਰਿਹਾ ਸੀ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਪੁਲਿਸ ਨੇ ਕਿਹਾ ਹੈ ਕਿ ਅਸੀਂ ਕੁੱਤੇ ਦੇ ਮਾਲਕ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਅਤੇ ਉਸ ਦੇ ਖਿਲਾਫ ਬਣਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)