BJP vs Congress: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 71 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ ਹਨ। ਇਹ ਪੱਤਰ ਦੇਸ਼ ਵਿੱਚ 45 ਥਾਵਾਂ ’ਤੇ ਲਗਾਏ ਗਏ ਰੁਜ਼ਗਾਰ ਮੇਲੇ ਤਹਿਤ ਦਿੱਤੇ ਗਏ ਹਨ। ਇਸ ਉੱਤੇ ਪਲਟਵਾਰ ਕਰਦਿਆਂ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਟਵੀਟ ਕੀਤਾ ਹੈ ਕਿ ਮੋਦੀ ਜੀ ਨੇ 9 ,ਸਾਲਾਂ ਵਿੱਚ 18 ਕਰੋੜ ਨੌਜਵਾਨਾਂ ਦੇ ਸੁਪਨੇ ਤੋੜੇ ਹਨ।


ਮਲਿਕਾਰਜੁਨ ਖੜਗੇ ਨੇ ਟਵੀਟ ਕਰਦਿਆਂ ਕਿਹਾ, "ਸਾਲਾਨਾ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕਰਨ ਵਾਲੇ ਮੋਦੀ ਜੀ ਨੇ, 9 ਸਾਲਾਂ ਵਿੱਚ ਹੁਣ ਤੱਕ 18 ਕਰੋੜ ਨੌਜਵਾਨਾਂ ਦੇ ਸੁਪਨੇ ਚੂਰ-ਚੂਰ ਕਰ ਦਿੱਤੇ ਹਨ। ਸਰਕਾਰੀ ਵਿਭਾਗਾਂ ਵਿੱਚ 30 ਲੱਖ ਅਸਾਮੀਆਂ ਖਾਲੀ ਹਨ, ਪਰ ਅੱਜ ਸਿਰਫ 71,000 ਭਰਤੀ ਪੱਤਰ ਵੰਡਣ ਲਈ ਇੱਕ ਸਮਾਗਮ ਕਰਵਾਇਆ ਗਿਆ! ਨੌਜਵਾਨਾਂ ਨਾਲ ਕੀਤੇ ਧੋਖੇ ਦਾ ਕਾਂਗਰਸ ਪਾਰਟੀ ਦੇਵੇਗੀ ਮੂੰਹਤੋੜ ਜਵਾਬ !"







ਜ਼ਿਕਰ ਕਰ ਦਈਏ ਕਿ 71 ਨੌਜਵਾਨਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਇਹ ਨੌਜਵਾਨਾਂ ਦੀ ਮਿਹਨਤ ਅਤੇ ਸਫਲਤਾ ਦਾ ਪ੍ਰਤੀਕ ਹੈ ਕਿ 71 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਨੌਂ ਸਾਲਾਂ ਵਿੱਚ ਕੇਂਦਰ ਸਰਕਾਰ ਨੇ ਸਰਕਾਰੀ ਭਰਤੀ ਪ੍ਰਕਿਰਿਆ ਨੂੰ ਸਰਲ ਬਣਾਉਣ ਅਤੇ ਨੌਕਰੀਆਂ ਪ੍ਰਦਾਨ ਕਰਨ ਵਿੱਚ ਵਚਨਬੱਧਤਾ ਦਿਖਾਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਅਪਲਾਈ ਕਰਨਾ ਬਹੁਤ ਔਖਾ ਸੀ ਪਰ ਹੁਣ ਇਹ ਕੰਮ ਆਸਾਨ ਹੋ ਗਿਆ ਹੈ।


ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ 71 ਹਜ਼ਾਰ ਨੌਜਵਾਨਾਂ ਦੀ ਭਰਤੀ ਕੀਤੀ ਗਈ ਹੈ, ਜਿਨ੍ਹਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ। ਇਹ ਭਰਤੀਆਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਵੀ ਕੀਤੀਆਂ ਗਈਆਂ ਹਨ। ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।