PM Modi in Gujarat Visit : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਦੋ ਦਿਨਾਂ ਗੁਜਰਾਤ ਦੌਰੇ 'ਤੇ ਹੋਣਗੇ। ਪ੍ਰਧਾਨ ਮੰਤਰੀ ਅੱਜ ਸਵੇਰੇ ਕਰੀਬ 11 ਵਜੇ ਸੂਰਤ ਵਿੱਚ 3400 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਭਾਵਨਗਰ ਜਾਣਗੇ। ਉੱਥੇ ਉਹ ਦੁਪਹਿਰ 2 ਵਜੇ ਦੇ ਕਰੀਬ 5200 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ।

ਪ੍ਰਧਾਨ ਮੰਤਰੀ ਸ਼ਾਮ ਕਰੀਬ 7 ਵਜੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ 36ਵੀਆਂ ਰਾਸ਼ਟਰੀ ਖੇਡਾਂ ਦਾ ਉਦਘਾਟਨ ਕਰਨਗੇ। ਰਾਤ ਕਰੀਬ 9 ਵਜੇ ਅਹਿਮਦਾਬਾਦ ਦੇ GMDC ਗਰਾਊਂਡ 'ਚ ਨਵਰਾਤਰੀ ਉਤਸਵ 'ਚ ਸ਼ਿਰਕਤ ਕਰਨਗੇ।


 

ਵੰਦੇ ਭਾਰਤ ਐਕਸਪ੍ਰੈਸ ਟਰੇਨ ਨੂੰ ਦਿਖਾਉਣਗੇ ਹਰਿ ਝੰਡੀ 

30 ਸਤੰਬਰ ਨੂੰ ਸਵੇਰੇ ਕਰੀਬ 10:30 ਵਜੇ ਪ੍ਰਧਾਨ ਮੰਤਰੀ ਗਾਂਧੀਨਗਰ ਸਟੇਸ਼ਨ 'ਤੇ ਗਾਂਧੀਨਗਰ-ਮੁੰਬਈ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦੇਣਗੇ, ਜਿੱਥੋਂ ਰੇਲਗੱਡੀ ਰਾਹੀਂ ਕਾਲੂਪੁਰ ਰੇਲਵੇ ਸਟੇਸ਼ਨ ਜਾਣਗੇ। ਸਵੇਰੇ ਕਰੀਬ 11:30 ਵਜੇ ਪ੍ਰਧਾਨ ਮੰਤਰੀ ਅਹਿਮਦਾਬਾਦ ਮੈਟਰੋ ਰੇਲ ਪ੍ਰੋਜੈਕਟ ਨੂੰ ਹਰੀ ਝੰਡੀ ਦੇਣਗੇ ਅਤੇ ਕਾਲੂਪੁਰ ਸਟੇਸ਼ਨ ਤੋਂ ਦੂਰਦਰਸ਼ਨ ਕੇਂਦਰ ਮੈਟਰੋ ਸਟੇਸ਼ਨ ਤੱਕ ਮੈਟਰੋ ਰੇਲ ਰਾਹੀਂ ਯਾਤਰਾ ਕਰਨਗੇ। ਦੁਪਹਿਰ ਕਰੀਬ 12 ਵਜੇ ਪ੍ਰਧਾਨ ਮੰਤਰੀ ਅਹਿਮਦਾਬਾਦ ਵਿੱਚ ਅਹਿਮਦਾਬਾਦ ਐਜੂਕੇਸ਼ਨ ਸੁਸਾਇਟੀ ਵਿੱਚ ਇੱਕ ਜਨਤਕ ਸਮਾਗਮ ਵਿੱਚ ਅਹਿਮਦਾਬਾਦ ਮੈਟਰੋ ਪ੍ਰੋਜੈਕਟ ਦੇ ਪਹਿਲੇ ਪੜਾਅ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਸ਼ਾਮ ਕਰੀਬ 5:45 ਵਜੇ ਪ੍ਰਧਾਨ ਮੰਤਰੀ ਅੰਬਾਜੀ ਵਿੱਚ 7200 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ।

ਗੱਬਰ ਤੀਰਥ ਵਿੱਚ ਮਹਾਂ ਆਰਤੀ ਵਿੱਚ ਹੋਣਗੇ ਸ਼ਾਮਲ  


ਪ੍ਰਧਾਨ ਮੰਤਰੀ ਸ਼ਾਮ ਕਰੀਬ 7 ਵਜੇ ਅੰਬਾਜੀ ਮੰਦਰ 'ਚ ਦਰਸ਼ਨ ਅਤੇ ਪੂਜਾ ਕਰਨਗੇ। ਇਸ ਤੋਂ ਬਾਅਦ ਸ਼ਾਮ 7:45 ਵਜੇ ਦੇ ਕਰੀਬ ਗੱਬਰ ਤੀਰਥ ਵਿਖੇ ਮਹਾ ਆਰਤੀ ਵਿਚ ਸ਼ਾਮਲ ਹੋਣਗੇ। ਇਨ੍ਹਾਂ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨਾ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਵਿਕਸਤ ਕਰਨ, ਸ਼ਹਿਰੀ ਸੰਪਰਕ ਨੂੰ ਵਧਾਉਣ ਅਤੇ ਮਲਟੀ-ਮਾਡਲ ਕਨੈਕਟੀਵਿਟੀ ਨੂੰ ਬਿਹਤਰ ਬਣਾਉਣ ਪ੍ਰਤੀ ਪ੍ਰਧਾਨ ਮੰਤਰੀ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।  

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।