PM Modi Addressed Christmas programme: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਕੁਝ ਸਾਲ ਪਹਿਲਾਂ ਪੋਪ ਨੂੰ ਮਿਲੇ ਸਨ। ਇਸ ਮੁਲਾਕਾਤ ਨੇ ਮੇਰੇ 'ਤੇ ਅਮਿੱਟ ਛਾਪ ਛੱਡੀ। ਉਨ੍ਹਾਂ ਕਿਹਾ ਕਿ ਕ੍ਰਿਸਮਸ ਉਹ ਦਿਨ ਹੈ ਜਦੋਂ ਅਸੀਂ ਯਿਸੂ ਮਸੀਹ ਦਾ ਜਨਮ ਦਿਨ ਮਨਾਉਂਦੇ ਹਾਂ। ਇਹ ਉਨ੍ਹਾਂ ਦੇ ਜੀਵਨ, ਸੰਦੇਸ਼ ਅਤੇ ਕਦਰਾਂ-ਕੀਮਤਾਂ ਨੂੰ ਯਾਦ ਕਰਨ ਦਾ ਦਿਨ ਵੀ ਹੈ।
ਦੇਸ਼ ਦੀ ਰਾਜਧਾਨੀ ਦੇ 7 ਲੋਕ ਕਲਿਆਣ ਮਾਰਗ 'ਤੇ ਕ੍ਰਿਸਮਿਸ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਹੋਇਆਂ ਪੀਐਮ ਮੋਦੀ ਨੇ ਕਿਹਾ ਕਿ ਅਸੀਂ 'ਸਬਕਾ ਸਾਥ, ਸਬਕਾ ਵਿਕਾਸ' ਦੇ ਮੰਤਰ ਵਿੱਚ ਵਿਸ਼ਵਾਸ ਰੱਖਦੇ ਹਾਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਇਹ ਸੁਨਿਸ਼ਚਿਤ ਕਰ ਰਹੇ ਹਾਂ ਕਿ ਵਿਕਾਸ ਦਾ ਲਾਭ ਹਰ ਕਿਸੇ ਤੱਕ ਪਹੁੰਚੇ ਅਤੇ ਕੋਈ ਵੀ ਇਸ ਤੋਂ ਅਛੂਤਾ ਨਾ ਰਹੇ।
'ਵਾਂਝੇ ਲੋਕਾਂ ਤੱਕ ਪਹੁੰਚ ਰਿਹਾ ਵਿਕਾਸ ਦਾ ਲਾਭ'
ਪੀਐਮ ਮੋਦੀ ਨੇ ਕਿਹਾ ਕਿ ਅੱਜ ਦੇਸ਼ ਵਿੱਚ ਹੋ ਰਹੇ ਵਿਕਾਸ ਦਾ ਲਾਭ ਈਸਾਈ ਭਾਈਚਾਰੇ ਦੇ ਬਹੁਤ ਸਾਰੇ ਲੋਕਾਂ, ਖਾਸ ਕਰਕੇ ਗਰੀਬਾਂ ਅਤੇ ਵਾਂਝੇ ਲੋਕਾਂ ਤੱਕ ਪਹੁੰਚ ਰਿਹਾ ਹੈ। ਈਸਾ ਮਸੀਹ ਨੇ ਦਇਆ ਅਤੇ ਸੇਵਾ ਦੇ ਮੁੱਲਾਂ ਨੂੰ ਜੀਉਂਦਾ ਕੀਤਾ।ਉਸਨੇ ਇੱਕ ਸਮਾਜ ਦੀ ਸਿਰਜਣਾ ਲਈ ਕੰਮ ਕੀਤਾ ਜਿਸ ਵਿੱਚ ਸਭ ਲਈ ਨਿਆਂ ਹੋਵੇ।
'ਭਾਰਤ ਨੂੰ ਵਿਕਸਤ ਦੇਸ਼ ਬਣਾਉਣ ਵੱਲ ਵੱਧ ਰਹੇ ਹਾਂ'
ਉਨ੍ਹਾਂ ਕਿਹਾ ਕਿ ਸਰਕਾਰ 2047 ਤੱਕ ਵਿਕਸਤ ਭਾਰਤ ਬਣਾਉਣ ਦੇ ਉਦੇਸ਼ ਨਾਲ ਆਪਣੀ ਵਿਕਾਸ ਯਾਤਰਾ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ। ਇਸ ਸਫ਼ਰ ਵਿੱਚ ਸਾਡੇ ਸਭ ਤੋਂ ਮਹੱਤਵਪੂਰਨ ਸਾਥੀ ਸਾਡੇ ਨੌਜਵਾਨ ਹਨ। ਪੀਐਮ ਮੋਦੀ ਨੇ ਕਿਹਾ ਕਿ ਕ੍ਰਿਸਮਿਸ 'ਤੇ ਤੋਹਫ਼ੇ ਦੇਣ ਦੀ ਪਰੰਪਰਾ ਹੈ, ਇਸ ਲਈ ਸਾਨੂੰ ਇਸ ਗੱਲ 'ਤੇ ਵਿਚਾਰ ਕਰਨਾ ਚਾਹੀਦਾ ਹੈ ਕਿ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇੱਕ ਬਿਹਤਰ ਗ੍ਰਹਿ ਦਾ ਤੋਹਫ਼ਾ ਕਿਵੇਂ ਦੇ ਸਕਦੇ ਹਾਂ।
ਇਹ ਵੀ ਪੜ੍ਹੋ: Crime News: ਬੇਰਹਿਮੀ ਦੀ ਹੱਦ ! ਠੰਡ ‘ਚ ਘਰਵਾਲੀ ‘ਤੇ 4 ਦਿਨਾਂ ਦਾ ਜਵਾਕ ਰਾਤ ਨੂੰ ਘਰੋਂ ਕੱਢਿਆ ਬਾਹਰ, ਬੱਚੇ ਦੀ ਮੌਤ, ਮਾਂ ਗੰਭੀਰ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।