ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਲਾਹਕਾਰ ਅਮਰਜੀਤ ਸਿਨ੍ਹਾ ਨੇ ਅੱਜ ਸੋਮਵਾਰ ਨੂੰ ਅਸਤੀਫਾ ਦੇ ਦਿੱਤਾ। ਇਸ ਬਾਰੇ ਭਾਵੇਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਪਰ ‘ਹਿੰਦੁਸਤਾਨ ਟਾਈਮਜ਼’ ਦੀ ਰਿਪੋਰਟ ਮੁਤਾਬਕ ਪ੍ਰਧਾਨ ਮੰਤਰੀ ਦਫਤਰ (ਪੀਐਮਓ) ਦੇ ਇੱਕ ਅਧਿਕਾਰੀ ਤੋਂ ਇਸ ਦੀ ਪੁਸ਼ਟੀ ਕੀਤੀ ਹੈ।


ਸਿਨਹਾ 1983 ਬੈਚ ਦੇ ਬਿਹਾਰ ਕਾਡਰ ਦੀ ਭਾਰਤੀ ਪ੍ਰਸ਼ਾਸਕੀ ਸੇਵਾ (ਆਈਏਐਸ  IAS) ਦੇ ਅਧਿਕਾਰੀ ਹਨ। ਉਨ੍ਹਾਂ ਨੂੰ ਪਿਛਲੇ ਸਾਲ ਫਰਵਰੀ ਵਿੱਚ ਪੀਐਮ ਮੋਦੀ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦੇ ਅਸਤੀਫੇ ਦੇ ਪਿੱਛੇ ਦਾ ਕਾਰਨ ਹਾਲੇ ਸਪਸ਼ਟ ਨਹੀਂ। ਇਸ ਸਾਲ ਦੇਸ਼ ਦੇ ਚੋਟੀ ਦੇ ਦਫਤਰ ਤੋਂ ਇਹ ਦੂਜਾ ਮੁੱਖ ਅਸਤੀਫਾ ਹੈ ਕਿਉਂਕਿ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਪੀਕੇ ਸਿਨ੍ਹਾ ਨੇ ਮਾਰਚ ਦੇ ਸ਼ੁਰੂ ਵਿੱਚ ਅਸਤੀਫਾ ਦੇ ਦਿੱਤਾ ਸੀ।


ਸਿਨਹਾ ਨੂੰ ਪੇਂਡੂ ਵਿਕਾਸ ਮੰਤਰਾਲੇ ਦੇ ਸਕੱਤਰ ਦੇ ਨਾਲ ਇੱਕ ਹੋਰ ਪ੍ਰਮੁੱਖ ਅਧਿਕਾਰੀ, ਭਾਸਕਰ ਖੁਲਬੇ ਦੇ ਨਾਲ ਸੇਵਾ ਮੁਕਤ ਹੋਣ ਤੋਂ ਬਾਅਦ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ। ਤਿੰਨ ਦਹਾਕਿਆਂ ਦੇ ਕਰੀਅਰ ਵਿੱਚ, ਸਿਨ੍ਹਾ ਨੇ ਆਪਣੀ ਮੁਹਾਰਤ ਦੇ ਖੇਤਰ - ਪੇਂਡੂ ਵਿਕਾਸ ਤੋਂ ਇਲਾਵਾ, ਸਿੱਖਿਆ ਤੇ ਪੰਚਾਇਤੀ ਰਾਜ ਮੰਤਰਾਲੇ ਵਿੱਚ ਮਹੱਤਵਪੂਰਣ ਅਹੁਦਿਆਂ ਤੇ ਕੰਮ ਕੀਤਾ ਹੈ।


ਉਨ੍ਹਾਂ ਨੂੰ ਰਾਸ਼ਟਰੀ ਪੇਂਡੂ ਸਿਹਤ ਮਿਸ਼ਨ ਤੇ ਸਰਬ ਸਿੱਖਿਆ ਅਭਿਆਨ ਵਰਗੀਆਂ ਯੋਜਨਾਵਾਂ ਵਿੱਚ ਮੁੱਖ ਭੂਮਿਕਾ ਨਿਭਾਉਣ ਲਈ ਜਾਣਿਆ ਜਾਂਦਾ ਹੈ। ਸਿਨਹਾ ਨੇ ਲਾਲ ਬਹਾਦਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਫ਼ ਐਡਮਨਿਸਟ੍ਰੇਸ਼ਨ ਵਿੱਚ ਭਵਿੱਖ ਦੇ ਨੌਕਰਸ਼ਾਹਾਂ ਲਈ ਇੱਕ ਟ੍ਰੇਨਰ ਵਜੋਂ ਵੀ ਸੇਵਾ ਨਿਭਾਈ ਹੈ।


ਇਹ ਵੀ ਪੜ੍ਹੋ: How to Check PF Balance: ਸਿਰਫ਼ ਇੱਕ ਮਿਸਡ ਕਾਲ ਜਾਂ SMS ਨਾਲ ਚੈੱਕ ਕਰ ਸਕਦੇ ਹੋ ਪੀਐਫ਼ ਖਾਤੇ ਦਾ ਬੈਲੈਂਸ, ਜਾਣੋ ਕਿਵੇਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904