Israel-Hamas War: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ (6 ਨਵੰਬਰ) ਨੂੰ ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਨੂੰ ਲੈ ਕੇ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਨਾਲ ਫ਼ੋਨ 'ਤੇ ਗੱਲ ਕੀਤੀ।
ਪੀਐਮ ਮੋਦੀ ਨੇ ਸੋਸ਼ਲ ਮੀਡੀਆ 'ਤੇ ਦੱਸਿਆ ਕਿ ਉਨ੍ਹਾਂ ਨੇ ਪੱਛਮੀ ਏਸ਼ੀਆ ਦੇ ਮੁਸ਼ਕਲ ਹਾਲਾਤਾਂ ਅਤੇ ਇਜ਼ਰਾਈਲ-ਹਮਾਸ ਸੰਘਰਸ਼ ਨੂੰ ਲੈ ਕੇ ਈਰਾਨ ਦੇ ਰਾਸ਼ਟਰਪਤੀ ਸਈਦ ਇਬਰਾਹਿਮ ਰਈਸੀ ਨਾਲ ਫੋਨ 'ਤੇ ਗੱਲ ਕੀਤੀ।
ਉਨ੍ਹਾਂ ਨੇ ਅਤੇ ਈਰਾਨ ਦੇ ਰਾਸ਼ਟਰਪਤੀ ਰਈਸੀ ਨੇ ਤਣਾਅ ਘੱਟ ਕਰਨ, ਮਾਨਵਤਾਵਾਦੀ ਸਹਾਇਤਾ ਜਾਰੀ ਰੱਖਣ ਅਤੇ ਜਲਦੀ ਸ਼ਾਂਤੀ ਬਹਾਲ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਪੀਐਮ ਮੋਦੀ ਨੇ ਅੱਗੇ ਕਿਹਾ ਕਿ ਉਹ ਚਾਬਹਾਰ ਬੰਦਰਗਾਹ ਸਮੇਤ ਦੁਵੱਲੇ ਸਹਿਯੋਗ ਵਿੱਚ ਪ੍ਰਗਤੀ ਦਾ ਸੁਆਗਤ ਕਰਦੇ ਹਨ।
ਦੱਸ ਦਈਏ ਕਿ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਐਤਵਾਰ (5 ਨਵੰਬਰ) ਨੂੰ ਇਜ਼ਰਾਈਲ-ਹਮਾਸ ਸੰਘਰਸ਼ ਨੂੰ ਲੈ ਕੇ ਈਰਾਨ ਦੇ ਵਿਦੇਸ਼ ਮੰਤਰੀ ਹੁਸੈਨ ਅਮੀਰ-ਅਬਦੁੱਲਾਯਾਨ ਨਾਲ ਵੀ ਫੋਨ 'ਤੇ ਗੱਲ ਕੀਤੀ ਸੀ।
ਇਹ ਵੀ ਪੜ੍ਹੋ: Earthquake: ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਝਟਕੇ, ਜਾਣੋ ਅਜਿਹੀ ਸਥਿਤੀ 'ਚ ਕੀ ਕਰੀਏ ?
ਦਸ ਹਜ਼ਾਰ ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ
ਇਜ਼ਰਾਈਲ ਅਤੇ ਹਮਾਸ ਵਿਚਾਲੇ 7 ਅਕਤੂਬਰ ਤੋਂ ਜੰਗ ਜਾਰੀ ਹੈ। 7 ਅਕਤੂਬਰ ਦੀ ਸਵੇਰ ਨੂੰ ਹਮਾਸ ਨੇ ਰਾਕੇਟ ਹਮਲਾ ਕਰਕੇ ਇਜ਼ਰਾਈਲ ਵਿੱਚ ਘੁਸਪੈਠ ਕੀਤੀ ਸੀ। ਇਸ ਤੋਂ ਬਾਅਦ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨੇ ਕਿਹਾ ਸੀ ਕਿ ਅਸੀਂ ਯੁੱਧ ਵਿਚ ਹਾਂ ਅਤੇ ਅਸੀਂ ਇਸ ਵਿਚ ਜਿੱਤਾਂਗੇ।
ਇਸ ਹਮਲੇ 'ਚ ਹੁਣ ਤੱਕ 1,400 ਇਜ਼ਰਾਈਲੀ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਹਮਾਸ ਨੇ ਵੀ 200 ਤੋਂ ਵੱਧ ਲੋਕਾਂ ਨੂੰ ਬੰਧਕ ਬਣਾ ਲਿਆ ਹੈ। ਇਸ ਦੌਰਾਨ ਸਮਾਚਾਰ ਏਜੰਸੀ ਏਪੀ ਨੇ ਗਾਜ਼ਾ ਦੇ ਸਿਹਤ ਮੰਤਰਾਲੇ ਦੇ ਹਵਾਲੇ ਨਾਲ ਕਿਹਾ ਕਿ ਫਲਸਤੀਨ ਦੇ 10 ਹਜ਼ਾਰ ਤੋਂ ਵੱਧ ਲੋਕ ਮਾਰੇ ਗਏ ਹਨ।
ਇਹ ਵੀ ਪੜ੍ਹੋ: ਕੇਜਰੀਵਾਲ ਦੀ ਹੋ ਸਕਦੀ ਹੈ ਗ੍ਰਿਫ਼ਤਾਰੀ ? ED ਦੇ ਸੰਮਨ ਤੋਂ ਬਾਅਦ ਕੇਜਰੀਵਾਲ ਨੇ ਸੱਦੀ ਵਿਧਾਇਕਾਂ ਦੀ ਮੀਟਿੰਗ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।