ਰਾਜਸਭਾ ‘ਚ ਪੀਐਮ ਮੋਦੀ ਦੇ ਕਰ ਸਕਦੇ ਹਨ ਕਿਸਾਨ ਅੰਦੋਲਨ ਬਾਰੇ ਗੱਲ, ਖੇਤੀ ਕਾਨੂੰਨਾਂ ਨੂੰ ਲੈ ਕੇ ਵਿਰੋਧ ਜਾਰੀ
ਲੋਕ ਸਭਾ ਵਿੱਚ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦਰਮਿਆਨ ਚੱਲੀ ਖੜੋਤ ਨੂੰ ਬਜਟ ਸੈਸ਼ਨ ਦੇ ਪਹਿਲੇ ਹਫ਼ਤੇ ਵਿੱਚ ਉਠਾਏ ਜਾਣ ਤੋਂ ਬਾਅਦ ਖ਼ਤਮ ਕੀਤਾ ਜਾ ਸਕਦਾ ਹੈ। ਸਵੇਰੇ ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਬਾਅਦ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ’ਤੇ ਧੰਨਵਾਦ ਪ੍ਰਸਤਾਵ ’ਤੇ ਵਿਚਾਰ ਵਟਾਂਦਾਰਾ ਹੋਰ ਅੱਗੇ ਵਧ ਸਕਦਾ ਹੈ। ਪਿਛਲੇ ਹਫ਼ਤੇ ਲੋਕ ਸਭਾ ਵਿਚ ਸਦਨ ਦੀ ਕਾਰਵਾਈ ਹੰਗਾਮੇ ਦੀ ਭੇਂਟ ਚੜ੍ਹ ਗਈ ਸੀ।
ਨਵੀਂ ਦਿੱਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਸੋਮਵਾਰ ਨੂੰ ਰਾਜਸਭਾ (Rajya Sabha) ‘ਚ ਰਾਸ਼ਟਰਪਤੀ ਰਾਮਨਾਥ ਕੋਵਿੰਦ (Ramnath Kovind) ਦੇ ਭਾਸ਼ਨ ‘ਤੇ ਜਵਾਬ ਦੇ ਸਕਦੇ ਹਨ। ਉਧਰ ਲੋਕਸਭਾ ‘ਚ ਵੀ ਸੋਮਵਾਰ ਨੂੰ ਗਤੀਰੋਧ ਖ਼ਤਮ ਹੋ ਸਕਦਾ ਹੈ। ਇਸ ਦੇ ਨਾਲ ਹੀ ਸੋਮਵਾਰ ਨੂੰ ਲੋਕਸਭਾ ‘ਚ ਰਾਸ਼ਰਪਤੀ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਵੀ ਵਿਚਾਰ ਵਟਾਂਦਰਾ ਹੋ ਸਕਦਾ ਹੈ।
ਪੀਐਮ ਮੋਦੀ ਸਵੇਰੇ ਕਰੀਬ 10:30 ਵਜੇ ਆਪਣਾ ਜਵਾਬ ਸਦਨ ਸਾਹਮਣੇ ਰੱਖ ਸਕਦੇ ਹਨ। ਇਸ ਦੇ ਨਾਲ ਹੀ ਉਮੀਦ ਕੀਤੀ ਜਾ ਰਹੀ ਹੈ ਕਿ ਮੋਦੀ ਕਿਸਾਨ ਅੰਦੋਲਨ ‘ਤੇ ਵੀ ਬੋਲ ਸਕਦੇ ਹਨ। ਉਧਰ ਬਜਟ ਸੈਸ਼ਨ ਦੌਰਾਨ ਜ਼ਿਆਦਾਤਰ ਵਿਰੋਧੀ ਸਾਂਸਦਾਂ ਵਲੋਂ ਤਿੰਨੇ ਖੇਤੀ ਕਾਨੂੰਨਾਂ ਦਾ ਵਿਰੋਧ ਜਾਰੀ ਹੈ। ਇਸ ਦੇ ਨਾਲ ਹੀ ਸਾਂਸਦ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਹੇ ਹਨ। ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ।
ਹਾਲਾਂਕਿ ਇਸੇ ਦੌਰਾਨ ਖੇਤੀਬਾਜ਼ੀੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸਦਮ ਸਾਹਮਣੇ ਖੇਤੀ ਕਾਨੂੰਨਾਂ ਦੇ ਫਾਈਦੇ ਗਿਣਵਾਉਂਦੇ ਹੋਏ ਸਵਾਲ ਚੁੱਕਣ ਵਾਲਿਆਂ ਨੂੰ ਇਨ੍ਹਾਂ ਕਾਨੂੰਨਾਂ ਦੀ ਵਿਵਸਥਾਵਾਂ 'ਤੇ ਵਿਚਾਰ ਵਟਾਂਦਰੇ ਲਈ ਵੀ ਸੱਦਾ ਦਿੱਤਾ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin