PM ਮੋਦੀ ਨੇ ਰੱਦ ਕੀਤਾ ਰੂਸ ਦਾ ਆਪਣਾ ਦੌਰਾ, 9 ਮਈ ਨੂੰ ਮਾਸਕੋ 'ਚ ਵਿਜੇ ਦਿਵਸ 'ਚ ਹੋਣਾ ਸੀ ਸ਼ਾਮਲ, ਪਾਕਿਸਤਾਨ ਨਾਲ ਜੰਗੀ ਹਲਾਤ ਨੇ ਵਜ੍ਹਾ ?
ਹਾਲਾਂਕਿ, ਰੂਸ ਨੇ ਪ੍ਰਧਾਨ ਮੰਤਰੀ ਮੋਦੀ ਦੇ ਮਾਸਕੋ ਦੌਰੇ ਨੂੰ ਰੱਦ ਕਰਨ ਦਾ ਕਾਰਨ ਨਹੀਂ ਦੱਸਿਆ ਹੈ। ਕਿਹਾ ਜਾ ਰਿਹਾ ਹੈ ਕਿ ਇਹ ਫੈਸਲਾ ਪਹਿਲਗਾਮ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਮੌਜੂਦਾ ਸੁਰੱਖਿਆ ਸਥਿਤੀ ਨੂੰ ਦੇਖਦੇ ਹੋਏ ਲਿਆ ਗਿਆ ਹੈ। ਹਾਲਾਂਕਿ, ਭਾਰਤ ਵੱਲੋਂ ਅਜੇ ਤੱਕ ਕੋਈ ਜਵਾਬ ਨਹੀਂ ਆਇਆਹੈ।
PM Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi)ਨੇ ਆਪਣਾ ਆਉਣ ਵਾਲਾ ਰੂਸ ਦੌਰਾ ਰੱਦ ਕਰ ਦਿੱਤਾ ਹੈ। ਉਹ ਹੁਣ 9 ਮਈ ਨੂੰ ਮਾਸਕੋ ਵਿੱਚ ਹੋਣ ਵਾਲੀ ਵਿਕਟਰੀ ਪਰੇਡ ਵਿੱਚ ਸ਼ਾਮਲ ਨਹੀਂ ਹੋਣਗੇ। ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਪ੍ਰੈਸ ਸਕੱਤਰ ਦਮਿਤਰੀ ਪੇਸਕੋਵ ਨੇ ਇਹ ਜਾਣਕਾਰੀ ਦਿੱਤੀ।
ਹਾਲਾਂਕਿ, ਰੂਸ ਨੇ ਪ੍ਰਧਾਨ ਮੰਤਰੀ ਮੋਦੀ ਦੇ ਮਾਸਕੋ ਦੌਰੇ ਨੂੰ ਰੱਦ ਕਰਨ ਦਾ ਕਾਰਨ ਨਹੀਂ ਦੱਸਿਆ ਹੈ। ਕਿਹਾ ਜਾ ਰਿਹਾ ਹੈ ਕਿ ਇਹ ਫੈਸਲਾ ਪਹਿਲਗਾਮ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਮੌਜੂਦਾ ਸੁਰੱਖਿਆ ਸਥਿਤੀ ਨੂੰ ਦੇਖਦੇ ਹੋਏ ਲਿਆ ਗਿਆ ਹੈ। ਹਾਲਾਂਕਿ, ਭਾਰਤ ਵੱਲੋਂ ਅਜੇ ਤੱਕ ਕੋਈ ਜਵਾਬ ਨਹੀਂ ਆਇਆ ਹੈ।
ਇਸ ਮਹੀਨੇ ਦੇ ਸ਼ੁਰੂ ਵਿੱਚ, ਵਿਦੇਸ਼ ਮੰਤਰਾਲੇ ਨੇ ਪੁਸ਼ਟੀ ਕੀਤੀ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ 9 ਮਈ ਨੂੰ ਰੂਸ ਵਿੱਚ ਵਿਜੇ ਦਿਵਸ ਪਰੇਡ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ।
ਇਸ ਮੌਕੇ 'ਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਸਮੇਤ ਕਈ ਅੰਤਰਰਾਸ਼ਟਰੀ ਨੇਤਾ ਰੂਸ ਦਾ ਦੌਰਾ ਕਰਨ ਜਾ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਦੂਜੇ ਵਿਸ਼ਵ ਯੁੱਧ ਵਿੱਚ ਜਰਮਨੀ ਉੱਤੇ ਰੂਸ ਦੀ ਜਿੱਤ ਦੀ 80ਵੀਂ ਵਰ੍ਹੇਗੰਢ ਮਨਾਉਣ ਲਈ 9 ਮਈ ਨੂੰ ਵਿਜੇ ਦਿਵਸ ਪਰੇਡ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਰੂਸ ਵਿੱਚ 9 ਮਈ ਨੂੰ ਜਿੱਤ ਦਿਵਸ ਪਰੇਡ ਨੂੰ ਦੂਜੇ ਵਿਸ਼ਵ ਯੁੱਧ ਵਿੱਚ ਜਰਮਨੀ ਉੱਤੇ ਸੋਵੀਅਤ ਯੂਨੀਅਨ ਦੀ ਜਿੱਤ ਵਜੋਂ ਮਨਾਇਆ ਜਾਂਦਾ ਹੈ। ਅੱਜ ਦੇ ਦਿਨ 1945 ਵਿੱਚ ਜਰਮਨੀ ਨੇ ਆਤਮ ਸਮਰਪਣ ਕਰ ਦਿੱਤਾ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :






















