Diwali 2024: ਦੀਵਾਲੀ ਦਾ ਤਿਉਹਾਰ ਅੱਜ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਇਸੇ ਲੜੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਗੁਜਰਾਤ ਦੇ ਕੱਛ ਵਿੱਚ ਸੈਨਿਕਾਂ ਨਾਲ ਦੀਵਾਲੀ ਮਨਾਈ। ਇਸ ਦੌਰਾਨ ਉਨ੍ਹਾਂ ਨੇ ਜਵਾਨਾਂ ਨੂੰ ਮਠਿਆਈ ਵੀ ਖੁਆਈ। ਇਸ ਦੌਰਾਨ ਉਹ ਆਰਮੀ ਡਰੈੱਸ 'ਚ ਨਜ਼ਰ ਆਏ।


ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਗੁਜਰਾਤ ਦੇ ਨਰਮਦਾ ਜ਼ਿਲੇ ਦੇ ਏਕਤਾ ਨਗਰ 'ਚ 'ਸਟੈਚੂ ਆਫ ਯੂਨਿਟੀ' ਨੇੜੇ ਇਕ ਮੀਟਿੰਗ ਨੂੰ ਸੰਬੋਧਨ ਕੀਤਾ। 


ਹੋਰ ਪੜ੍ਹੋ : Maruti ਦੀ ਕਿਹੜੀ ਕਿਫਾਇਤੀ ਕਾਰ ਸਭ ਤੋਂ ਵੱਧ ਦਿੰਦੀ ਮਾਈਲੇਜ? ਖਰੀਦਣ ਤੋਂ ਪਹਿਲਾਂ ਇੱਥੇ ਜਾਣੋ



ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ


ਪੀਐਮ ਮੋਦੀ ਨੇ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ 'ਚ ਲਿਖਿਆ, "ਦੇਸ਼ਵਾਸੀਆਂ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ। ਰੋਸ਼ਨੀ ਦੇ ਇਸ ਬ੍ਰਹਮ ਤਿਉਹਾਰ 'ਤੇ, ਮੈਂ ਸਾਰਿਆਂ ਨੂੰ ਸਿਹਤਮੰਦ, ਸੁੱਖਮਈ ਅਤੇ ਖੁਸ਼ਹਾਲ ਜੀਵਨ ਦੀ ਕਾਮਨਾ ਕਰਦਾ ਹਾਂ। ਮਾਂ ਲਕਸ਼ਮੀ ਅਤੇ ਭਗਵਾਨ ਸ਼੍ਰੀ ਗਣੇਸ਼ ਦੀ ਕਿਰਪਾ ਨਾਲ ਸਾਰਿਆਂ ਨੂੰ ਖੁਸ਼ੀਆਂ ਪ੍ਰਾਪਤ ਹੋਣ।"


'ਦੇਸ਼ ਦੇ ਆਰਥਿਕ ਹਿੱਤਾਂ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ'


ਇਸ ਤੋਂ ਪਹਿਲਾਂ ਗੁਜਰਾਤ ਦੇ ਨਰਮਦਾ ਜ਼ਿਲੇ ਦੇ ਏਕਤਾ ਨਗਰ 'ਚ ਇਕੱਠ ਨੂੰ ਸੰਬੋਧਿਤ ਕਰਦੇ ਹੋਏ ਪੀਐੱਮ ਮੋਦੀ ਨੇ ਕਿਹਾ ਸੀ, ''ਭਾਰਤ ਦੀ ਵਧਦੀ ਤਾਕਤ ਅਤੇ ਸਮਰੱਥਾ ਦੇ ਚਲਦੇ ਅੰਦਰ ਅਤੇ ਬਾਹਰ ਕੁਝ ਤਾਕਤਾਂ ਦੇਸ਼ ਨੂੰ ਅਸਥਿਰ ਕਰਨ ਅਤੇ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਉਹ ਭਾਰਤ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੀਆਂ ਹਨ। ਆਰਥਿਕ ਹਿੱਤਾਂ ਅਤੇ ਵਿਦੇਸ਼ੀ ਨਿਵੇਸ਼ਕਾਂ ਨੂੰ ਦੁਨੀਆ ਵਿੱਚ ਦੇਸ਼ ਦਾ ਨਕਾਰਾਤਮਕ ਅਕਸ ਪੇਸ਼ ਕਰਕੇ ਗਲਤ ਸੰਦੇਸ਼ ਦਿੰਦੇ ਹਨ।



 


ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿਵੇਂ-ਜਿਵੇਂ ਜੰਗਲਾਂ ਵਿੱਚ ਨਕਸਲਵਾਦ ਖ਼ਤਮ ਹੋ ਰਿਹਾ ਹੈ, ਸ਼ਹਿਰੀ ਨਕਸਲਵਾਦੀਆਂ ਦਾ ਇੱਕ ਨਵਾਂ ਮਾਡਲ ਸਿਰ ਚੁੱਕ ਰਿਹਾ ਹੈ। ਉਨ੍ਹਾਂ ਕਿਹਾ, 'ਸਾਨੂੰ ਅਜਿਹੇ ਲੋਕਾਂ ਦੀ ਪਛਾਣ ਕਰਨੀ ਪਵੇਗੀ ਜੋ ਦੇਸ਼ ਨੂੰ ਤੋੜਨ ਦਾ ਸੁਪਨਾ ਦੇਖ ਰਹੇ ਹਨ। ਸਾਨੂੰ ਇਨ੍ਹਾਂ ਤਾਕਤਾਂ ਨਾਲ ਲੜਨਾ ਪਵੇਗਾ।