ਪੜਚੋਲ ਕਰੋ
Heatwave Management : ਦੇਸ਼ 'ਚ ਵੱਧ ਰਹੇ ਪਾਰੇ ਤੋਂ PM ਮੋਦੀ ਚਿੰਤਤ ! ਮਾਨਸੂਨ ਦੀਆਂ ਤਿਆਰੀਆਂ ਨੂੰ ਲੈ ਕੇ ਵੀ ਕੀਤੀ ਮੀਟਿੰਗ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਭਿਆਨਕ ਗਰਮੀ ਨਾਲ ਨਜਿੱਠਣ ਅਤੇ ਮਾਨਸੂਨ ਨਾਲ ਸਬੰਧਤ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੱਕ ਮਹੱਤਵਪੂਰਨ ਬੈਠਕ ਦੀ ਪ੍ਰਧਾਨਗੀ ਕੀਤੀ।
PM Modi Meeting on Heatwave Management : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਭਿਆਨਕ ਗਰਮੀ ਨਾਲ ਨਜਿੱਠਣ ਅਤੇ ਮਾਨਸੂਨ ਨਾਲ ਸਬੰਧਤ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੱਕ ਮਹੱਤਵਪੂਰਨ ਬੈਠਕ ਦੀ ਪ੍ਰਧਾਨਗੀ ਕੀਤੀ। ਲੂ ਪ੍ਰਬੰਧਨ ਸਬੰਧੀ ਤਿਆਰੀਆਂ ਦੀ ਸਮੀਖਿਆ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਲੂ ਜਾਂ ਅੱਗ ਦੀਆਂ ਘਟਨਾਵਾਂ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਸਾਰੇ ਕਦਮ ਚੁੱਕਣ ਦੀ ਲੋੜ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਗ ਦੇ ਖਤਰਿਆਂ ਦੇ ਪ੍ਰਤੀ ਜੰਗਲਾਂ ਦੇ ਜੋਖ਼ਮ ਨੂੰ ਘਟਾਉਣ ਲਈ ਇੱਕ ਸੰਪੂਰਨ ਯਤਨ ਕੀਤੇ ਜਾਣੇ ਚਾਹੀਦੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਬੈਠਕ 'ਚ ਕਿਹਾ ਕਿ ਵਧਦੇ ਤਾਪਮਾਨ ਦੇ ਮੱਦੇਨਜ਼ਰ ਹਸਪਤਾਲ ਦੇ ਫਾਇਰ ਸੇਫਟੀ ਆਡਿਟ ਨੂੰ ਨਿਯਮਿਤ ਤੌਰ 'ਤੇ ਕਰਵਾਉਣ ਦੀ ਲੋੜ ਹੈ। ਪੀਐਮ ਮੋਦੀ ਨੇ ਸਾਰੇ ਰਾਜਾਂ ਨੂੰ ਦੱਖਣ-ਪੱਛਮੀ ਮਾਨਸੂਨ ਦੀਆਂ ਤਿਆਰੀਆਂ ਨੂੰ ਲੈ ਕੇ 'ਹੜ੍ਹ ਤਿਆਰੀਆਂ ਦੀ ਯੋਜਨਾ' ਬਣਾਉਣ ਦੀ ਵੀ ਸਲਾਹ ਦਿੱਤੀ ਹੈ।
ਦੇਸ਼ ਦੇ ਕਈ ਹਿੱਸਿਆਂ ਵਿੱਚ ਪਾਰਾ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਕਈ ਸ਼ਹਿਰਾਂ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਬੁੱਧਵਾਰ ਨੂੰ ਦਿੱਲੀ ਸਮੇਤ ਦੇਸ਼ ਦੇ ਕੁਝ ਹਿੱਸਿਆਂ 'ਚ ਗੜੇਮਾਰੀ ਅਤੇ ਮੀਂਹ ਕਾਰਨ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ।
ਐਤਵਾਰ ਤੋਂ ਵਾਪਸ ਆਵੇਗਾ ਹੀਟਵੇਵ ਦਾ ਕਹਿਰ
ਐਤਵਾਰ ਤੋਂ ਵਾਪਸ ਆਵੇਗਾ ਹੀਟਵੇਵ ਦਾ ਕਹਿਰ
ਬੁੱਧਵਾਰ ਨੂੰ ਦਿੱਲੀ ਦੇ ਵੱਖ-ਵੱਖ ਹਿੱਸਿਆਂ 'ਚ ਗੜੇਮਾਰੀ ਅਤੇ ਮੀਂਹ ਨੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਕੁਝ ਰਾਹਤ ਦਿੱਤੀ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਗੜੇਮਾਰੀ ਦਾ ਪ੍ਰਭਾਵ ਇੱਕ ਦਿਨ ਹੋਰ ਜਾਰੀ ਰਹੇਗਾ। ਅਧਿਕਾਰੀਆਂ ਨੇ ਕਿਹਾ ਕਿ ਸ਼ੁੱਕਰਵਾਰ ਤੋਂ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ ਅਤੇ ਐਤਵਾਰ ਤੋਂ ਹੀਟ ਵੇਵ ਦੇ ਹਾਲਾਤ ਵਾਪਸ ਆਉਣਗੇ।
ਦਿੱਲੀ 'ਚ ਸ਼ਾਮ 4 ਵਜੇ ਤਾਪਮਾਨ 37 ਡਿਗਰੀ ਸੈਲਸੀਅਸ ਸੀ, ਜੋ ਤੇਜ਼ ਹਵਾਵਾਂ, ਮੀਂਹ ਅਤੇ ਗੜੇਮਾਰੀ ਕਾਰਨ ਸ਼ਾਮ 6 ਵਜੇ 31 ਡਿਗਰੀ ਸੈਲਸੀਅਸ 'ਤੇ ਆ ਗਿਆ। ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਉੱਤਰੀ ਰਾਜਸਥਾਨ ਅਤੇ ਪੱਛਮੀ ਅਤੇ ਮੱਧ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਧੂੜ ਭਰੀਆਂ ਹਵਾਵਾਂ ਦੇ ਨਾਲ ਗੜੇਮਾਰੀ ਅਤੇ ਹਲਕੀ ਬਾਰਿਸ਼ ਹੋਈ।
#WATCH | PM Modi today chaired a meeting to review preparations for heatwave management and monsoon preparedness. pic.twitter.com/ou1O9mQJt7
— ANI (@ANI) May 5, 2022
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਦੇਸ਼
ਪੰਜਾਬ
Advertisement