ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਨੇ ਜ਼ੋਰ ਫੜ ਲਿਆ ਹੈ। ਇਨਫੈਕਸ਼ਨ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਅਜਿਹੇ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਕੋਵਿਡ-19 ਸਥਿਤੀ 'ਤੇ ਮੁੱਖ ਮੰਤਰੀਆਂ ਨਾਲ ਬੈਠਕ ਕਰ ਸਕਦੇ ਹਨ। ਓਮੀਕ੍ਰੋਨ ਵਰਗੇ ਵਧੇਰੇ ਸੰਕਰਮਣ ਵਾਲੇ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਤਾਜ਼ਾ ਪਾਬੰਦੀਆਂ ਲਗਾਈਆਂ ਗਈਆਂ ਹਨ।


ਦੱਸ ਦਈਏ ਕਿ ਦੇਸ਼ 'ਚ ਵਧ ਰਹੇ ਕੋਰੋਨਾ ਦੇ ਪ੍ਰਕੋਪ ਦੇ ਮੱਦੇਨਜ਼ਰ ਐਤਵਾਰ ਨੂੰ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਕੋਵਿਡ ਸਥਿਤੀ ਦੀ ਸਮੀਖਿਆ ਕਰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਜ਼ਿਲ੍ਹਾ ਪੱਧਰ 'ਤੇ ਢੁਕਵੇਂ ਸਿਹਤ ਢਾਂਚੇ ਨੂੰ ਯਕੀਨੀ ਬਣਾਉਣ ਅਤੇ ਕਿਸ਼ੋਰਾਂ ਲਈ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨ ਲਈ ਕਿਹਾ ਸੀ।


ਦੇਸ਼ 'ਚ ਵਧਦੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ। ਇਸ ਬੈਠਕ 'ਚ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2020 ਵਿੱਚ ਇਸ ਮਹਾਂਮਾਰੀ ਦੇ ਫੈਲਣ ਤੋਂ ਬਾਅਦ ਮੁੱਖ ਮੰਤਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਹਨ।


ਦੇਸ਼ ਦੇ ਪੰਜ ਸੂਬਿਆਂ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਮਹਾਰਾਸ਼ਟਰ 'ਚ ਪਿਛਲੇ 24 ਘੰਟਿਆਂ '33,470 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਪੱਛਮੀ ਬੰਗਾਲ ਵਿੱਚ 19,286, ਦਿੱਲੀ ਵਿੱਚ 19,166, ਤਾਮਿਲਨਾਡੂ ਵਿੱਚ 13,990 ਅਤੇ ਕਰਨਾਟਕ ਵਿੱਚ 11,698 ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ, ਦੇਸ਼ ਭਰ ਦੇ ਕੁੱਲ ਮਰੀਜ਼ਾਂ ਚੋਂ 58.08 ਪ੍ਰਤੀਸ਼ਤ ਸਿਰਫ ਇਨ੍ਹਾਂ 5 ਸੂਬਿਆਂ ਦੇ ਹਨ। ਜਦਕਿ ਇਕੱਲੇ ਮਹਾਰਾਸ਼ਟਰ ਵਿਚ 19.92 ਫੀਸਦੀ ਮਾਮਲੇ ਹਨ।


PM ਮੋਦੀ ਨੇ ਅਚਾਨਕ ਬੁਲਾਈ ਸੀਐੱਮ ਦੀ ਮੀਟਿੰਗ, ਕੀ ਫਿਰ ਤੋਂ ਲੱਗੇਗਾ ਲੌਕਡਾਊਨ?


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿਸ ਤਰ੍ਹਾਂ ਅਚਾਨਕ ਸੂਬਿਆਏਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਬੁਲਾਈ ਹੈ, ਉਸ ਤੋਂ ਲੱਗਦਾ ਹੈ ਕਿ ਦੇਸ਼ ਵਿੱਚ ਪਾਬੰਦੀਆਂ ਹੋਰ ਸਖ਼ਤ ਕੀਤੀਆਂ ਜਾ ਸਕਦੀਆਂ ਹਨ। ਸ਼ਾਇਦ ਇਸ ਬੈਠਕ 'ਚ ਲੌਕਡਾਊਨ 'ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਪਰ ਅੰਤਿਮ ਫੈਸਲਾ ਸਿਰਫ ਪ੍ਰਧਾਨ ਮੰਤਰੀ ਮੋਦੀ ਹੀ ਲੈ ਸਕਣਗੇ। ਦੱਸ ਦੇਈਏ ਕਿ ਨਵੀਂ ਦਿੱਲੀ, ਮਹਾਰਾਸ਼ਟਰ ਅਤੇ ਪੱਛਮੀ ਬੰਗਾਲ ਅਤੇ ਕਰਨਾਟਕ ਵਿੱਚ ਸਥਿਤੀ ਤੇਜ਼ੀ ਨਾਲ ਵਿਗੜ ਰਹੀ ਹੈ।



ਇਹ ਵੀ ਪੜ੍ਹੋ: Lata Mangeshkar admitted to ICU: ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਕੋਵਿਡ-19 ਪੌਜੇਟਿਵ, ਆਈਸੀਯੂ 'ਚ ਦਾਖਲ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904