PM Modi on Covid19: ਇੱਕ ਵਾਰ ਫਿਰ ਤੋਂ ਕੋਰੋਨਾ 'ਤੇ PM ਮੋਦੀ ਦਾ ਫੋਕਸ! ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਦੀ ਲਾਗ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਬੁੱਧਵਾਰ ਨੂੰ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਰਹੇ।
PM Modi chairs meeting to review COVID-19 situation and public health response: Govt sources
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਸੰਕਰਮਣ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਬੁੱਧਵਾਰ ਨੂੰ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਬੈਠਕ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਇਸ ਬੈਠਕ ਦੀ ਪ੍ਰਧਾਨਗੀ ਕੀਤੀ। ਜਿਸ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ 'ਚ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਰਹੇ।
#WATCH | Prime Minister Narendra Modi is chairing a meeting to review the #COVID19 situation and public health response. pic.twitter.com/y7GvLHGTk6
— ANI (@ANI) March 9, 2022
ਕੋਰੋਨਾ ਕਾਰਨ 145 ਹੋਰ ਲੋਕਾਂ ਦੀ ਮੌਤ
ਦੇਸ਼ ਵਿੱਚ ਇੱਕ ਦਿਨ ਵਿੱਚ ਕੋਰੋਨਾ ਵਾਇਰਸ ਸੰਕਰਮਣ ਦੇ 4,575 ਨਵੇਂ ਮਾਮਲੇ ਦਰਜ ਕੀਤੇ ਗਏ, ਜਿਸ ਤੋਂ ਬਾਅਦ ਸੰਕਰਮਿਤਾਂ ਦੀ ਕੁੱਲ ਗਿਣਤੀ 4,29,75,883 ਹੋ ਗਈ ਹੈ। ਜਦਕਿ 145 ਹੋਰ ਮਰੀਜ਼ ਆਪਣੀ ਜਾਨ ਗੁਆ ਚੁੱਕੇ ਹਨ। ਇਸ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ 5,15,355 ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟ ਕੇ 46,962 ਹੋ ਗਈ ਹੈ।
ਹਾਸਲ ਜਾਣਕਾਰੀ ਮੁਤਾਬਕ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਸੰਕਰਮਣ ਦੇ ਕੁੱਲ ਮਾਮਲਿਆਂ ਦਾ 0.11 ਪ੍ਰਤੀਸ਼ਤ ਹੈ, ਜਦੋਂ ਕਿ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਰਾਸ਼ਟਰੀ ਦਰ 98.69 ਪ੍ਰਤੀਸ਼ਤ ਹੈ।
ਸਫਲ ਰਿਹਾ ਆਪ੍ਰੇਸ਼ਨ ਗੰਗਾ
ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਭਾਜਪਾ ਹੈੱਡਕੁਆਰਟਰ 'ਤੇ ਆਯੋਜਿਤ ਪ੍ਰੈੱਸ ਕਾਨਫਰੰਸ 'ਚ ਯੂਕਰੇਨ 'ਚ ਫਸੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਦੀ ਸਫਲਤਾਪੂਰਵਕ ਵਾਪਸੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਇੰਨੀਆਂ ਮੁਸ਼ਕਲਾਂ ਦੇ ਬਾਵਜੂਦ ਜਿਸ ਤਰ੍ਹਾਂ ਨਿਕਾਸੀ ਮੁਹਿੰਮ ਦੀ ਅਗਵਾਈ ਕੀਤੀ, ਉਸ ਦੀ ਹੋਰ ਕੋਈ ਮਿਸਾਲ ਨਹੀਂ ਮਿਲਦੀ।
ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਦੀ ਹੋਰ ਕੋਈ ਮਿਸਾਲ ਨਹੀਂ ਮਿਲਦੀ, ਜਿਸ ਨੇ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਦਾ ਕੰਮ ਇੰਨੀ ਗੰਭੀਰਤਾ ਨਾਲ ਕੀਤਾ ਹੋਵੇ। ਵੱਡੇ ਦੇਸ਼ ਵੀ ਇਸ ਵਿੱਚ ਅਸਫਲ ਰਹੇ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਯੁੱਧ ਪ੍ਰਭਾਵਿਤ ਯੂਕਰੇਨ ਤੋਂ ਭਾਰਤੀਆਂ ਦੀ ਵਾਪਸੀ ਲਈ ਆਪਰੇਸ਼ਨ ਗੰਗਾ ਦੀ ਸ਼ੁਰੂਆਤ ਕੀਤੀ ਸੀ। ਇਸ ਤਹਿਤ ਉਸ ਨੇ ਆਪਣੇ 4 ਕੇਂਦਰੀ ਮੰਤਰੀਆਂ ਨੂੰ ਯੂਕਰੇਨ ਦੇ ਨਾਲ ਲੱਗਦੇ ਦੇਸ਼ਾਂ ਵਿੱਚ ਭੇਜਿਆ ਤਾਂ ਜੋ ਉਥੋਂ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾ ਸਕੇ।
ਇਹ ਵੀ ਪੜ੍ਹੋ: Election Result 2022: ਭਲਕੇ ਪੰਜਾਬ, ਯੂਪੀ, ਉੱਤਰਾਖੰਡ, ਮਨੀਪੁਰ ਅਤੇ ਗੋਆ ਦੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਹੋਵੇਗਾ ਐਲਾਨ, ਜਾਣੋ ਕਦੋਂ ਅਤੇ ਕਿੱਥੇ ਦੇਖ ਸਕਦੇ ਹੋ ਲਾਈਵ ਅਪਡੇਟਸ