PM Modi Chintan Shivir: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਰੇ ਰਾਜਾਂ ਨੂੰ ਅੰਦਰੂਨੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਅਮਨ-ਕਾਨੂੰਨ ਦਾ ਸਿੱਧਾ ਸਬੰਧ ਵਿਕਾਸ ਨਾਲ ਹੈ। ਇਸ ਲਈ ਸ਼ਾਂਤੀ ਬਰਕਰਾਰ ਰੱਖਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ। 


ਇੱਥੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਾਰੇ ਰਾਜਾਂ ਦੇ ਗ੍ਰਹਿ ਮੰਤਰੀਆਂ ਲਈ ਵੀਡੀਓ ਕਾਨਫਰੰਸ ਰਾਹੀਂ ਕਰਵਾਏ ਦੋ ਰੋਜ਼ਾ ‘ਚਿੰਤਨ ਸ਼ਿਵਿਰ’ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹਰੇਕ ਰਾਜ ਨੂੰ ਇੱਕ ਦੂਜੇ ਤੋਂ ਸਿੱਖਣਾ ਚਾਹੀਦਾ ਹੈ, ਪ੍ਰੇਰਣਾ ਲੈਣੀ ਚਾਹੀਦੀ ਹੈ ਤੇ ਅੰਦਰੂਨੀ ਸੁਰੱਖਿਆ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ।


ਹਰਿਆਣਾ ਦੇ ਸੂਰਜਕੁੰਡ ਵਿਖੇ ਦੋ ਰੋਜ਼ਾ ਚਿੰਤਨ ਕੈਂਪ ਦਾ ਅੱਜ ਆਖਰੀ ਦਿਨ ਹੈ। ਪਹਿਲੇ ਦਿਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਸੰਬੋਧਨ ਨਾਲ ਇਸ ਚਿੰਤਨ ਕੈਂਪ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਹੁਣ ਪ੍ਰਧਾਨ ਮੰਤਰੀ ਮੋਦੀ ਨੇ ਰਾਜਾਂ ਦੇ ਗ੍ਰਹਿ ਮੰਤਰੀਆਂ ਨੂੰ ਸੰਬੋਧਨ ਕੀਤਾ ਹੈ। 


ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਦੇਸ਼ ਵਿੱਚ ਤਿਉਹਾਰਾਂ ਦਾ ਮੌਸਮ ਹੈ, ਦੇਸ਼ ਨੂੰ ਤਿਉਹਾਰ ਸ਼ਾਂਤੀ ਨਾਲ ਮਨਾਉਣੇ ਚਾਹੀਦੇ ਹਨ। ਹਰੇਕ ਰਾਜ ਨੂੰ ਦੂਜੇ ਰਾਜ ਤੋਂ ਸਿੱਖਣਾ ਚਾਹੀਦਾ ਹੈ। ਕਾਨੂੰਨ ਵਿਵਸਥਾ ਬਾਰੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਦਾ ਸਿੱਧਾ ਸਬੰਧ ਸੂਬੇ ਦੇ ਵਿਕਾਸ ਨਾਲ ਹੈ।


ਕੰਡਿਆਲੀ ਤਾਰ ਪਾਰੋਂ ਖੇਤੀ ਕਰਨ ਵਾਲਿਆਂ ਕਿਸਾਨਾਂ ਲਈ ਖ਼ੁਸ਼ਖ਼ਬਰੀ !
ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪੰਜਾਬ ਦੇ 6 ਜ਼ਿਲ੍ਹਿਆਂ ਦੀ 21,600 ਏਕੜ ਵਾਹੀਯੋਗ ਜ਼ਮੀਨ (ਜੋ ਕੰਡਿਆਲੀ ਤਾਰ ਕਾਰਨ ਪਾਰ ਲੰਘ ਗਈ ਸੀ) ਨੂੰ ਕਿਸਾਨਾਂ ਦੇ ਹਿੱਸੇ ਲਿਆਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਸੀਐਮ ਭਗਵੰਤ ਮਾਨ ਨੇ ਵੀਰਵਾਰ ਨੂੰ ਫਰੀਦਾਬਾਦ ਵਿੱਚ ਗ੍ਰਹਿ ਮੰਤਰੀਆਂ ਦੀ ਨੈਸ਼ਨਲ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੰਡਿਆਲੀ ਤਾਰ ਅਤੇ ਸਰਹੱਦ ਵਿੱਚ ਦੂਰੀ ਘੱਟ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਦੂਰੀ ਮੌਜੂਦਾ ਇੱਕ ਕਿਲੋਮੀਟਰ ਦੀ ਬਜਾਏ ਘਟਾ ਕੇ 150-200 ਮੀਟਰ ਕੀਤੀ ਜਾਵੇ।


ਇਸ ਦੇ ਨਾਲ ਹੀ ਪੰਜਾਬ ਦੇ ਅਧਿਕਾਰੀਆਂ ਨੇ ਇਹ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਦਰਅਸਲ, 1992 ਵਿਚ ਜਦੋਂ ਤਾਰਬੰਦੀ ਹੋਈ ਸੀ, ਉਸ ਸਮੇਂ 1.2 ਲੱਖ ਕਿਸਾਨ ਪਰਿਵਾਰ ਪ੍ਰਭਾਵਿਤ ਹੋਏ ਸਨ। ਉਦੋਂ ਤੋਂ ਕਿਸਾਨ ਆਪਣੀ ਜ਼ਮੀਨ 'ਤੇ ਖੇਤੀ ਕਰਨ ਤੋਂ ਵਾਂਝੇ ਸਨ। ਕਿਸਾਨਾਂ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੀ ਕੰਡਿਆਲੀ ਤਾਰ ਪਾਰ ਕਰਕੇ ਖੇਤੀ ਕਰਨ ਦੀ ਇਜਾਜ਼ਤ ਹੈ। ਇਸ ਦੇ ਲਈ ਪਹਿਲਾਂ ਉਨ੍ਹਾਂ ਨੂੰ ਬੀਐਸਐਫ ਦੀ ਇਜਾਜ਼ਤ ਲੈਣੀ ਪਵੇਗੀ।