ਅਹਿਮਦਾਬਾਦ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੱਕਰਵਾਤ “ਤਾਉਤੇ” ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਬੁੱਧਵਾਰ ਨੂੰ ਗੁਜਰਾਤ ਦੇ ਪ੍ਰਭਾਵਿਤ ਇਲਾਕਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੀਯੂ ਦਾ ਹਵਾਈ ਸਰਵੇਖਣ ਕੀਤਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੱਕਰਵਾਤ ਦੀ ਸਥਿਤੀ ਬਾਰੇ ਅਹਿਮਦਾਬਾਦ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਗੁਜਰਾਤ ਦੇ ਮੁੱਖ ਮੰਤਰੀ ਵੀ ਮੌਜੂਦ ਸੀ।


ਚੱਕਰਵਾਤ ਦੇ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੋਦੀ ਇੱਕ ਰੋਜ਼ਾ ਗੁਜਰਾਤ ਦੌਰੇ 'ਤੇ ਭਾਵਨਗਰ ਪਹੁੰਚੇ ਜਿੱਥੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਓਐਨਜੀਸੀ ਬਾਰਜ 'ਤੇ ਜਵਾਨਾਂ ਨੂੰ ਬਚਾਉਣ ਲਈ ਕੀਤੇ ਜਾ ਰਹੇ ਅਭਿਆਨ ਦੀ ਸਮੀਖਿਆ ਕੀਤੀ।



ਅਧਿਕਾਰੀਆਂ ਮੁਤਾਬਕ ਗੁਜਰਾਤ ਵਿੱਚ ਚੱਕਰਵਾਤੀ ਤੂਫਾਨ ਕਾਰਨ ਜਾਨ ਗਵਾਉਣ ਵਾਲੇ ਲੋਕਾਂ ਦੀ ਗਿਣਤੀ 45 ਹੋ ਗਈ ਹੈ। ਇਸ ਦੇ ਨਾਲ ਹੀ ਮਹਾਰਾਸ਼ਟਰ ਵਿਚ ਛੇ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੱਕਰਵਾਤ ਤੋਂ ਪ੍ਰਭਾਵਿਤ ਸਾਰੇ ਸੂਬਿਆਂ ਵਿਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਿੱਤੇ ਜਾਣਗੇ। ਇਸ ਦੇ ਨਾਲ ਹੀ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ। ਪੀਐਮ ਮੋਦੀ ਨੇ ਇਸ ਦਾ ਐਲਾਨ ਕੀਤਾ ਹੈ।


ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਪ੍ਰਭਾਵਿਤ ਲੋਕਾਂ ਨਾਲ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਏਗੀ। ਦੱਸ ਦਈਏ ਕਿ ਚੱਕਰਵਾਤ ਕਾਰਨ ਸੋਮਵਾਰ ਨੂੰ ਗਿਰ ਸੋਮਨਾਥ ਜ਼ਿਲੇ ਦੇ ਦੀਉ ਅਤੇ ਉਨਾ ਕਸਬੇ ਦੇ ਵਿੱਚ ਪਾਣੀ ਭਰਨ ਦੀ ਸਥਿਤੀ ਬਣ ਗਈ ਸੀ ਅਤੇ ਇਸ ਨਾਲ ਜਾਇਦਾਦ ਨੂੰ ਵੀ ਕਾਫ਼ੀ ਨੁਕਸਾਨ ਹੋਇਆ।


ਇਹ ਵੀ ਪੜ੍ਹੋ: IT ministry ਨੇ WhatsApp ਨੂੰ ਨਵੀਂ ਪ੍ਰਾਈਵੈਸੀ ਨੀਤੀ ਵਾਪਸ ਲੈਣ ਲਈ ਨਿਰਦੇਸ਼ ਦਿੱਤੇ- ਸੂਤਰ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904