Himachal Pradesh: ਪ੍ਰਧਾਨ ਮੰਤਰੀ ਮੋਦੀ ਨੇ ਸੁਖਵਿੰਦਰ ਸਿੰਘ ਸੁੱਖੂ ਨੂੰ ਦਿੱਤੀ ਵਧਾਈ, ਕਿਹਾ- ਕੇਂਦਰ ਤੋਂ ਮਿਲੇਗਾ ਹਰ ਸੰਭਵ ਸਹਿਯੋਗ
PM Modi Congratulate Sukhwinder Singh Sukhu: ਪ੍ਰਧਾਨ ਮੰਤਰੀ ਮੋਦੀ ਨੇ ਸੁਖਵਿੰਦਰ ਸਿੰਘ ਸੁੱਖੂ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ।
PM Modi Congratulate Sukhwinder Singh Sukhu: ਪ੍ਰਧਾਨ ਮੰਤਰੀ ਮੋਦੀ ਨੇ ਸੁਖਵਿੰਦਰ ਸਿੰਘ ਸੁੱਖੂ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ। ਸੁਖਵਿੰਦਰ ਸਿੰਘ ਸੁੱਖੂ ਨੇ ਐਤਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਅਗਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਜਦਕਿ ਮੁਕੇਸ਼ ਅਗਨੀਹੋਤਰੀ ਨੇ ਸੂਬੇ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਸੁਖਵਿੰਦਰ ਸਿੰਘ ਸੁੱਖੂ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਬਹੁਤ-ਬਹੁਤ ਵਧਾਈ। ਮੈਂ ਹਿਮਾਚਲ ਪ੍ਰਦੇਸ਼ ਦੇ ਵਿਕਾਸ ਲਈ ਕੇਂਦਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿਵਾਉਂਦਾ ਹਾਂ।"
Congratulations to Shri Sukhwinder Singh Sukhu Ji on taking oath as Himachal Pradesh CM. I assure all possible cooperation from the Centre to further the development of Himachal Pradesh.
— Narendra Modi (@narendramodi) December 11, 2022
ਕਾਂਗਰਸ ਨੇ 40 ਸੀਟਾਂ ਜਿੱਤੀਆਂ
ਹਾਲ ਹੀ ਵਿੱਚ ਹੋਈਆਂ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ 68 ਵਿੱਚੋਂ 40 ਸੀਟਾਂ ਜਿੱਤ ਕੇ ਬਹੁਮਤ ਹਾਸਲ ਕੀਤਾ ਹੈ। ਭਾਜਪਾ ਨੇ 25 ਸੀਟਾਂ ਜਿੱਤੀਆਂ ਹਨ ਜਦਕਿ ਆਜ਼ਾਦ ਉਮੀਦਵਾਰਾਂ ਨੇ 3 ਸੀਟਾਂ ਜਿੱਤੀਆਂ ਹਨ। ਐਤਵਾਰ ਨੂੰ ਹਿਮਾਚਲ ਦੇ ਰਾਜਪਾਲ ਆਰਵੀ ਅਰਲੇਕਰ ਨੇ ਸੁਖਵਿੰਦਰ ਸਿੰਘ ਸੁੱਖੂ ਨੂੰ ਮੁੱਖ ਮੰਤਰੀ ਅਤੇ ਮੁਕੇਸ਼ ਅਗਨੀਹੋਤਰੀ ਨੂੰ ਉਪ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਈ।
ਸਹੁੰ ਚੁੱਕ ਸਮਾਗਮ ਵਿੱਚ ਸੀਨੀਅਰ ਕਾਂਗਰਸੀ ਆਗੂ ਪੁੱਜੇ
ਸਹੁੰ ਚੁੱਕ ਸਮਾਗਮ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ, ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਸ਼ਾਮਲ ਹੋਏ। ਇਨ੍ਹਾਂ ਤੋਂ ਇਲਾਵਾ ਸਹੁੰ ਚੁੱਕ ਸਮਾਗਮ ਵਿੱਚ ਸਾਬਕਾ ਕੇਂਦਰੀ ਮੰਤਰੀ ਆਨੰਦ ਸ਼ਰਮਾ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਰਾਜੀਵ ਸ਼ੁਕਲਾ, ਪ੍ਰਦੇਸ਼ ਕਾਂਗਰਸ ਪ੍ਰਧਾਨ ਪ੍ਰਤਿਭਾ ਸਿੰਘ ਅਤੇ ਸੀਨੀਅਰ ਆਗੂ ਸਚਿਨ ਪਾਇਲਟ ਵੀ ਮੌਜੂਦ ਸਨ।