ਪੜਚੋਲ ਕਰੋ
Advertisement
ਪੀਐਮ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਇਲੈਕਟ ਜੋਅ ਬਾਇਡਨ ਨੂੰ ਦਿੱਤੀ ਵਧਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਕਿ ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਇਲੈਕਟ ਜੋਅ ਬਾਇਡਨ ਨੂੰ ਫ਼ੋਨ ਕੀਤਾ ਤੇ ਜਿੱਤ ਦੀ ਵਧਾਈ ਦਿੱਤੀ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਅਮਰੀਕੀ ਰਾਸ਼ਟਰਪਤੀ ਇਲੈਕਟ ਜੋਅ ਬਾਇਡੇਨ (Joe Biden) ਨੂੰ ਫ਼ੋਨ ਕਰ ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਪੀਐਮ ਮੋਦੀ ਨੇ ਖ਼ੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਭਾਰਤ-ਅਮਰੀਕਾ ਰਣਨੀਤਕ (Indo-US Strategic) ਭਾਈਵਾਲੀ ਪ੍ਰਤੀ ਆਪਣੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਅਤੇ ਸਾਡੀਆਂ ਸਾਂਝੀਆਂ ਤਰਜੀਹਾਂ ਅਤੇ ਚਿੰਤਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।
ਇੱਥੇ ਪੜ੍ਹੋ ਮੋਦੀ ਦਾ ਟਵੀਟ:
ਇਸ ਦੇ ਨਾਲ ਹੀ ਪੀਐਮ ਮੋਦੀ ਨੇ ਨਵੇਂ ਉਪ ਰਾਸ਼ਟਰਪਤੀ ਇਲੈਕਟ ਕਮਲਾ ਹੈਰਿਸ ਨਾਲ ਵੀ ਫੋਨ ’ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਕਮਲਾ ਹੈਰਿਸ ਦੀ ਜਿੱਤ ਭਾਰਤੀ-ਅਮਰੀਕੀ ਕਮਿਊਨਿਟੀ ਦੇ ਮੈਂਬਰਾਂ ਲਈ ਬਹੁਤ ਮਾਣ ਅਤੇ ਪ੍ਰੇਰਣਾ ਦੀ ਗੱਲ ਹੈ, ਜਿਹੜੇ ਭਾਰਤ-ਅਮਰੀਕਾ ਸਬੰਧਾਂ ਲਈ ਇੱਕ ਜ਼ਬਰਦਸਤ ਮਾਧਿਅਮ ਹਨ। ਇਸ ਸਬੰਧੀ ਵੀ ਮੋਦੀ ਨੇ ਇੱਕ ਟਵੀਟ ਕੀਤਾ ‘ਤੇ ਕਿਹਾ:-Spoke to US President-elect @JoeBiden on phone to congratulate him. We reiterated our firm commitment to the Indo-US strategic partnership and discussed our shared priorities and concerns - Covid-19 pandemic, climate change, and cooperation in the Indo-Pacific Region.
— Narendra Modi (@narendramodi) November 17, 2020
ਅਹਿਮ ਗੱਲ ਹੈ ਕਿ ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਜੋਅ ਬਾਇਡਨ ਨੂੰ ਜਿੱਤ ਲਈ ਵਧਾਈ ਦਿੱਤੀ ਸੀ। ਨਾਲ ਹੀ, ਭਾਰਤੀ ਮੂਲ ਦੀ ਕਮਲਾ ਹੈਰਿਸ ਨੇ ਵੀ ਅਮਰੀਕਾ ਦੀ ਉਪ ਰਾਸ਼ਟਰਪਤੀ ਬਣਨ 'ਤੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਸੀ। ਪੀਐਮ ਮੋਦੀ ਨੇ ਉਮੀਦ ਜਤਾਈ ਸੀ ਕਿ ਬਾਇਡਨ-ਹੈਰਿਸ ਪ੍ਰਸ਼ਾਸਨ ਨਾਲ ਭਾਰਤ-ਅਮਰੀਕਾ ਦੇ ਰਿਸ਼ਤੇ ਨਵੀਂਆਂ ਉਚਾਈਆਂ ਨੂੰ ਛੂਹਣਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904I also conveyed warm congratulations for VP-elect @KamalaHarris. Her success is a matter of great pride and inspiration for members of the vibrant Indian-American community, who are a tremendous source of strength for Indo-US relations.
— Narendra Modi (@narendramodi) November 17, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਪੰਜਾਬ
ਪੰਜਾਬ
ਅਜ਼ਬ ਗਜ਼ਬ
Advertisement