ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਅਮਰੀਕੀ ਰਾਸ਼ਟਰਪਤੀ ਇਲੈਕਟ ਜੋਅ ਬਾਇਡੇਨ (Joe Biden) ਨੂੰ ਫ਼ੋਨ ਕਰ ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਪੀਐਮ ਮੋਦੀ ਨੇ ਖ਼ੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਭਾਰਤ-ਅਮਰੀਕਾ ਰਣਨੀਤਕ (Indo-US Strategic) ਭਾਈਵਾਲੀ ਪ੍ਰਤੀ ਆਪਣੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਅਤੇ ਸਾਡੀਆਂ ਸਾਂਝੀਆਂ ਤਰਜੀਹਾਂ ਅਤੇ ਚਿੰਤਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।


ਇੱਥੇ ਪੜ੍ਹੋ ਮੋਦੀ ਦਾ ਟਵੀਟ:


ਇਸ ਦੇ ਨਾਲ ਹੀ ਪੀਐਮ ਮੋਦੀ ਨੇ ਨਵੇਂ ਉਪ ਰਾਸ਼ਟਰਪਤੀ ਇਲੈਕਟ ਕਮਲਾ ਹੈਰਿਸ ਨਾਲ ਵੀ ਫੋਨ ’ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਕਮਲਾ ਹੈਰਿਸ ਦੀ ਜਿੱਤ ਭਾਰਤੀ-ਅਮਰੀਕੀ ਕਮਿਊਨਿਟੀ ਦੇ ਮੈਂਬਰਾਂ ਲਈ ਬਹੁਤ ਮਾਣ ਅਤੇ ਪ੍ਰੇਰਣਾ ਦੀ ਗੱਲ ਹੈ, ਜਿਹੜੇ ਭਾਰਤ-ਅਮਰੀਕਾ ਸਬੰਧਾਂ ਲਈ ਇੱਕ ਜ਼ਬਰਦਸਤ ਮਾਧਿਅਮ ਹਨ।

ਇਸ ਸਬੰਧੀ ਵੀ ਮੋਦੀ ਨੇ ਇੱਕ ਟਵੀਟ ਕੀਤਾ ‘ਤੇ ਕਿਹਾ:-


ਅਹਿਮ ਗੱਲ ਹੈ ਕਿ ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਜੋਅ ਬਾਇਡਨ ਨੂੰ ਜਿੱਤ ਲਈ ਵਧਾਈ ਦਿੱਤੀ ਸੀ। ਨਾਲ ਹੀ, ਭਾਰਤੀ ਮੂਲ ਦੀ ਕਮਲਾ ਹੈਰਿਸ ਨੇ ਵੀ ਅਮਰੀਕਾ ਦੀ ਉਪ ਰਾਸ਼ਟਰਪਤੀ ਬਣਨ 'ਤੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਸੀ। ਪੀਐਮ ਮੋਦੀ ਨੇ ਉਮੀਦ ਜਤਾਈ ਸੀ ਕਿ ਬਾਇਡਨ-ਹੈਰਿਸ ਪ੍ਰਸ਼ਾਸਨ ਨਾਲ ਭਾਰਤ-ਅਮਰੀਕਾ ਦੇ ਰਿਸ਼ਤੇ ਨਵੀਂਆਂ ਉਚਾਈਆਂ ਨੂੰ ਛੂਹਣਗੇ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904