PM Modi Death Threat: ਲੋਕ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਲੱਗੀਆਂ ਹਨ। ਪਹਿਲਾਂ ਹਰਿਆਣਾ ਤੇ ਹੁਣ ਕਰਨਾਟਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਮਗਰੋਂ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ।
ਕਰਨਾਟਕ ਵਿੱਚ ਪੀਐਮ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਵਿੱਚ ਇੱਕ ਵਿਅਕਤੀ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਮੁਹੰਮਦ ਰਸੂਲ ਨੇ ਇਹ ਧਮਕੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਅਪਲੋਡ ਕੀਤੀ ਇੱਕ ਵੀਡੀਓ ਰਾਹੀਂ ਦਿੱਤੀ ਹੈ। ਇਸ 'ਚ ਉਹ ਤਲਵਾਰ ਲਹਿਰਾਉਂਦੇ ਹੋਏ ਕਹਿੰਦਾ ਹੈ ਕਿ ਜੇਕਰ ਕੇਂਦਰ 'ਚ ਕਾਂਗਰਸ ਦੀ ਸਰਕਾਰ ਆਈ ਤਾਂ ਉਹ ਪੀਐਮ ਮੋਦੀ ਨੂੰ ਮਾਰ ਦੇਣਗੇ।
ਪੁਲਿਸ ਮੁਤਾਬਕ ਮੁਲਜ਼ਮ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਵੀਡੀਓ ਅਪਲੋਡ ਕੀਤਾ ਸੀ, ਜਿਸ 'ਚ ਉਸ ਨੇ ਪੀਐਮ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਭਾਰਤੀ ਦੰਡਾਵਲੀ (ਆਈਪੀਸੀ) ਤੇ ਆਰਮਜ਼ ਐਕਟ ਦੀ ਧਾਰਾ 505 (1) (ਬੀ) ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਸੁਰਪੁਰ ਪੁਲਿਸ ਦੋਸ਼ੀਆਂ ਦੀ ਭਾਲ 'ਚ ਲੱਗੀ ਹੋਈ ਹੈ ਤੇ ਇਸ ਸਬੰਧ 'ਚ ਹੈਦਰਾਬਾਦ ਸਮੇਤ ਕਈ ਇਲਾਕਿਆਂ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ।
ਮੁਹੰਮਦ ਰਸੂਲ ਨੇ ਜਿਸ ਫੇਸਬੁੱਕ ਆਈਡੀ ਤੋਂ ਧਮਕੀ ਭਰਿਆ ਵੀਡੀਓ ਅਪਲੋਡ ਕੀਤਾ ਸੀ, ਉਸ ਪ੍ਰੋਫਾਈਲ ਦਾ ਵੇਰਵਾ ਏਐਨਆਈ ਨੂੰ ਦਿੱਤਾ ਗਿਆ ਹੈ। ਉਸ ਦਾ FB 'ਤੇ ਜੇਡੀ ਰਸੂਲ ਨਾਮ ਦਾ ਖਾਤਾ ਹੈ, ਜਿਸ ਅਨੁਸਾਰ ਉਹ ਹੈਦਰਾਬਾਦ ਦਾ ਰਹਿਣ ਵਾਲਾ ਹੈ ਤੇ ਫਿਲਹਾਲ ਉਥੇ ਹੀ ਰਹਿੰਦਾ ਹੈ। ਉਸ ਨੇ ਰਸੂਲ ਨਗਰ ਦੇ ਸਰਕਾਰੀ ਹਾਈ ਸਕੂਲ ਤੋਂ ਪੜ੍ਹਾਈ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।