Independence Day 2022 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ 'ਤੇ ਲਾਲ ਕਿਲੇ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇਸ਼ਾਰਿਆਂ 'ਚ ਭ੍ਰਿਸ਼ਟਾਚਾਰ ਅਤੇ ਪਰਿਵਾਰਵਾਦ ਨੂੰ ਲੈ ਕੇ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਿਆ। ਜਦੋਂ ਪੱਤਰਕਾਰਾਂ ਨੇ ਇਸ ਬਾਰੇ ਕਾਂਗਰਸ ਨੇਤਾ ਰਾਹੁਲ ਗਾਂਧੀ ਤੋਂ ਸਵਾਲ ਕੀਤਾ ਤਾਂ ਉਨ੍ਹਾਂ ਇਸ 'ਤੇ ਜ਼ਿਆਦਾ ਧਿਆਨ ਨਹੀਂ ਦਿੱਤਾ।
PM ਮੋਦੀ ਨੇ ਕੀ ਕਿਹਾ?
ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੀਆਂ ਕਈ ਸੰਸਥਾਵਾਂ ਵਿੱਚ ਪਰਿਵਾਰਵਾਦ ਦਾ ਪਰਛਾਵਾਂ ਹੈ। ਸਾਡੀਆਂ ਬਹੁਤ ਸਾਰੀਆਂ ਸੰਸਥਾਵਾਂ ਪਰਿਵਾਰਕ ਸ਼ਾਸਨ ਤੋਂ ਪ੍ਰਭਾਵਿਤ ਹੁੰਦੀਆਂ ਹਨ, ਇਹ ਸਾਡੀ ਕੌਮ ਦੀ ਪ੍ਰਤਿਭਾ ਅਤੇ ਸਮਰੱਥਾ ਨੂੰ ਨੁਕਸਾਨ ਪਹੁੰਚਾਉਂਦੀ ਹੈ ਅਤੇ ਭ੍ਰਿਸ਼ਟਾਚਾਰ ਨੂੰ ਜਨਮ ਦਿੰਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਜਦੋਂ ਦੇਸ਼ ‘ਅੰਮ੍ਰਿਤ ਕਾਲ’ ਵਿੱਚ ਪ੍ਰਵੇਸ਼ ਕਰ ਰਿਹਾ ਹੈ ਤਾਂ ਭ੍ਰਿਸ਼ਟਾਚਾਰ ਅਤੇ ਭਾਈ-ਭਤੀਜਾਵਾਦ ਵਿਰੁੱਧ ਲੜਾਈ ਨੂੰ ਨਿਰਣਾਇਕ ਮੋੜ ’ਤੇ ਲਿਜਾਣਾ ਉਨ੍ਹਾਂ ਦੀ ਸੰਵਿਧਾਨਕ ਅਤੇ ਜਮਹੂਰੀ ਜ਼ਿੰਮੇਵਾਰੀ ਹੈ।
ਇਸ ਦੇ ਨਾਲ ਹੀ ਕਾਂਗਰਸ ਦੇ ਸੀਨੀਅਰ ਨੇਤਾ ਪਵਨ ਖੇੜਾ ਨੇ ਪੀਐਮ ਮੋਦੀ ਦੇ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ, ''ਅੱਜ ਦਾ ਦਿਨ ਸਿਆਸੀ ਗੱਲ ਕਰਨ ਦਾ ਨਹੀਂ ਹੈ ਪਰ ਕੁਝ ਪਰੰਪਰਾਵਾਂ ਬਦਲੀਆਂ ਜਾ ਰਹੀਆਂ ਹਨ ਹੈ ਅਤੇ ਇਹ ਕਰਨ ਵਾਲੇ ਪ੍ਰਧਾਨ ਮੰਤਰੀ ਸਵੈ ਹਨ। ਪਿਛਲੇ ਅੱਠ ਸਾਲਾਂ ਤੋਂ ਪ੍ਰਧਾਨ ਮੰਤਰੀ ਆਪਣੇ ਹੀ ਸ਼ਬਦਾਂ ਦਾ ਸ਼ਿਕਾਰ ਹੁੰਦੇ ਜਾ ਰਹੇ ਹਨ ਅਤੇ ਉਹ ਬਹੁਤ ਥੱਕੇ ਹੋਏ ਦਿਖਾਈ ਦੇ ਰਹੇ ਸੀ।
PM Modi's Dynasty Jab : ਪਰਿਵਾਰਵਾਦ 'ਤੇ PM ਮੋਦੀ ਨੇ ਕੀਤਾ ਹਮਲਾ ਤਾਂ ਕੀ ਬੋਲੇ ਰਾਹੁਲ ਗਾਂਧੀ ?
ਏਬੀਪੀ ਸਾਂਝਾ
Updated at:
15 Aug 2022 08:55 PM (IST)
Edited By: shankerd
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ 'ਤੇ ਲਾਲ ਕਿਲੇ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇਸ਼ਾਰਿਆਂ 'ਚ ਭ੍ਰਿਸ਼ਟਾਚਾਰ ਅਤੇ ਪਰਿਵਾਰਵਾਦ ਨੂੰ ਲੈ ਕੇ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਿਆ।
Rahul Gandhi
NEXT
PREV
Published at:
15 Aug 2022 08:55 PM (IST)
- - - - - - - - - Advertisement - - - - - - - - -