ਪੜਚੋਲ ਕਰੋ
ਜੰਮੂ-ਕਸ਼ਮੀਰ ਬਾਰੇ ਮੋਦੀ ਦਾ ਵੱਡਾ ਐਲਾਨ
ਘਾਟੀ ਵਿੱਚ ਪਿਛਲੇ ਚਾਰ ਦਿਨਾਂ ਤੋਂ ਕਰਫਿਊ ਜਾਰੀ ਹੈ ਅਤੇ ਹੁਣ 12 ਅਗਸਤ ਨੂੰ ਕਸ਼ਮੀਰ ਵਿੱਚ ਈਦ ਦਾ ਤਿਓਹਾਰ ਵੀ ਮਨਾਇਆ ਜਾਣਾ ਹੈ। ਮੋਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਹੈ ਕਿ ਸਰਕਾਰ ਧਿਆਨ ਰੱਖੇਗੀ ਕਿ ਈਦ ਮਨਾਉਣ ਵਿੱਚ ਕੋਈ ਪ੍ਰੇਸ਼ਾਨੀ ਨਾ ਹੋਵੇ।

ਨਵੀਂ ਦਿੱਲੀ: ਜੰਮੂ ਤੇ ਕਸ਼ਮੀਰ ਤੋਂ ਵਿਸ਼ੇਸ਼ ਸੂਬੇ ਦਾ ਦਰਜਾ ਵਾਪਸ ਲੈ ਇਸ ਨੂੰ ਦੋ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਵਿੱਚ ਵੰਡਣ ਮਗਰੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵੱਡਾ ਐਲਾਨ ਕੀਤਾ ਹੈ। ਮੋਦੀ ਨੇ ਕਿਹਾ ਹੈ ਕਿ ਹਾਲਾਤ ਠੀਕ ਹੁੰਦੇ ਹੀ ਜੰਮੂ-ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਵਾਪਸ ਦੇ ਦਿੱਤਾ ਜਾਵੇਗਾ।
ਘਾਟੀ ਵਿੱਚ ਪਿਛਲੇ ਚਾਰ ਦਿਨਾਂ ਤੋਂ ਕਰਫਿਊ ਜਾਰੀ ਹੈ ਅਤੇ ਹੁਣ 12 ਅਗਸਤ ਨੂੰ ਕਸ਼ਮੀਰ ਵਿੱਚ ਈਦ (ਬਕਰਈਦ) ਦਾ ਤਿਓਹਾਰ ਵੀ ਮਨਾਇਆ ਜਾਣਾ ਹੈ। ਮੋਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਹੈ ਕਿ ਸਰਕਾਰ ਧਿਆਨ ਰੱਖੇਗੀ ਕਿ ਈਦ ਮਨਾਉਣ ਵਿੱਚ ਕੋਈ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਜੋ ਲੋਕ ਜੰਮੂ-ਕਸ਼ਮੀਰ ਤੋਂ ਬਾਹਰ ਰਹਿੰਦੇ ਹਨ ਤੇ ਈਦ ਮਨਾਉਣ ਲਈ ਆਪਣੇ ਘਰ ਪਤਰਣਾ ਚਾਹੁੰਦੇ ਹਨ ਸਰਕਾਰ ਉਨ੍ਹਾਂ ਦੀ ਪੂਰੀ ਮਦਦ ਕੀਤੀ ਜਾਵੇਗੀ।सरकार इस बात का ध्यान रख रही है कि जम्मू-कश्मीर में ईद मनाने में लोगों को कोई परेशानी न हो।
हमारे जो साथी जम्मू-कश्मीर से बाहर रहते हैं और ईद पर अपने घर वापस जाना चाहते हैं, उनको भी सरकार हर संभव मदद कर रही है: PM — PMO India (@PMOIndia) August 8, 2019
ਮੋਦੀ ਨੇ ਇਹ ਵੀ ਕਿਹਾ ਕਿ ਉਹ ਚਾਹੁੰਦੇ ਹਨ ਕਿ ਜੰਮੂ-ਕਸ਼ਮੀਰ ਵਿੱਚ ਲੋਕ ਛੇਤੀ ਤੋਂ ਛੇਤੀ ਆਪਣੀ ਸਰਕਾਰ ਚੁਣ ਸਕਣ। ਉਨ੍ਹਾਂ ਇਹ ਵੀ ਕਿਹਾ ਜਦੋਂ ਵੀ ਹਾਲਾਤ ਆਮ ਵਾਂਗ ਹੋ ਜਾਂਦੇ ਹਨ ਤਾਂ ਜੰਮੂ-ਕਸ਼ਮੀਰ ਨੂੰ ਪੂਰਨ ਸੂਬੇ ਦਾ ਦਰਜਾ ਵਾਪਸ ਦੇ ਦਿੱਤਾ ਜਾਵੇਗਾ। ਹਾਲਾਂਕਿ, ਇਹ ਕੋਈ ਨਵਾਂ ਐਲਾਨ ਨਹੀਂ ਹੈ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸੰਸਦ ਵਿੱਚ ਇਹ ਬਿਆਨ ਦੇ ਚੁੱਕੇ ਹਨ।आप ये जानकर चौंक जाएंगे कि जम्मू-कश्मीर में दशकों से, हजारों की संख्या में ऐसे भाई-बहन रहते हैं, जिन्हें लोकसभा के चुनाव में तो वोट डालने का अधिकार था, लेकिन वो विधानसभा और स्थानीय निकाय के चुनाव में मतदान नहीं कर सकते थे: PM
— PMO India (@PMOIndia) August 8, 2019
Union Territory बन जाने के बाद अब लद्दाख के लोगों का विकास, भारत सरकार की विशेष जिम्मेदारी है। स्थानीय प्रतिनिधियों, लद्दाख और कारगिल की डवलपमेंट काउंसिल्स के सहयोग से केंद्र सरकार, विकास की तमाम योजनाओं का लाभ अब और तेजी से पहुंचाएगी: PM
— PMO India (@PMOIndia) August 8, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਲੁਧਿਆਣਾ
ਪੰਜਾਬ
ਆਈਪੀਐਲ
Advertisement
ਟ੍ਰੈਂਡਿੰਗ ਟੌਪਿਕ
