PM ਮੋਦੀ ਨੇ ਇਜ਼ਰਾਇਲ 'ਤੇ ਹੋਏ ਅੱਤਵਾਦੀ ਹਮਲਿਆਂ 'ਤੇ ਪ੍ਰਗਟਾਇਆ ਦੁੱਖ, ਕਿਹਾ- ਅਸੀਂ ਬੇਕਸੂਰ ਪੀੜਤਾਂ ਦੇ ਨਾਲ ਹਾਂ
Israel-Palestine Conflict: ਫਲਸਤੀਨੀ ਕੱਟੜਪੰਥੀ ਸੰਗਠਨ ਹਮਾਸ ਵੱਲੋਂ ਸ਼ਨੀਵਾਰ (7 ਅਕਤੂਬਰ) ਨੂੰ ਇਜ਼ਰਾਈਲ 'ਤੇ ਰਾਕੇਟ ਹਮਲੇ ਦੇ ਸਬੰਧ 'ਚ ਪੀਐੱਮ ਮੋਦੀ ਨੇ ਕਿਹਾ, ਇਸ ਨਾਲ ਡੂੰਘਾ ਸਦਮਾ ਲੱਗਾ ਹੈ।
Israel Attack: ਸ਼ਨੀਵਾਰ (7 ਅਕਤੂਬਰ) ਨੂੰ ਫਲਸਤੀਨੀ ਕੱਟੜਪੰਥੀ ਸੰਗਠਨ ਹਮਾਸ ਵੱਲੋਂ ਇਜ਼ਰਾਈਲ 'ਤੇ ਕੀਤੇ ਗਏ ਰਾਕੇਟ ਹਮਲੇ ਦੇ ਸਬੰਧ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅਸੀਂ ਬੇਕਸੂਰ ਪੀੜਤਾਂ ਦੇ ਨਾਲ ਹਾਂ। ਉਨ੍ਹਾਂ ਨੇ ਇਸ ਨੂੰ ਅੱਤਵਾਦੀ ਹਮਲਾ ਦੱਸਿਆ।
ਪੀਐਮ ਮੋਦੀ ਨੇ ਸੋਸ਼ਲ ਮੀਡੀਆ ਐਕਸ 'ਤੇ ਲਿਖਿਆ, ''ਇਜ਼ਰਾਈਲ 'ਚ ਅੱਤਵਾਦੀ ਹਮਲਿਆਂ ਦੀ ਖਬਰ ਨਾਲ ਡੂੰਘਾ ਸਦਮਾ ਲੱਗਾ ਹੈ। ਸਾਡੀਆਂ ਪ੍ਰਾਰਥਨਾਵਾਂ ਬੇਕਸੂਰ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਨ। ਅਸੀਂ ਇਸ ਔਖੀ ਘੜੀ ਵਿੱਚ ਇਜ਼ਰਾਈਲ ਨਾਲ ਖੜੇ ਹਾਂ।
ਕੀ ਕਿਹਾ ਬੈਂਜਾਮਿਨ ਨੇਤਨਯਾਹੂ ਨੇ?
ਹਮਾਸ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਫੇਸਬੁੱਕ 'ਤੇ ਇਕ ਵੀਡੀਓ ਪੋਸਟ ਕੀਤੀ ਹੈ। ਇਸ ਵਿੱਚ ਉਹਨਾਂ ਨੇ ਦੇਸ਼ ਦੇ ਲੋਕਾਂ ਨੂੰ ਕਿਹਾ, "ਅਸੀਂ ਜੰਗ ਵਿੱਚ ਹਾਂ।"
Deeply shocked by the news of terrorist attacks in Israel. Our thoughts and prayers are with the innocent victims and their families. We stand in solidarity with Israel at this difficult hour.
— Narendra Modi (@narendramodi) October 7, 2023
ਇਜ਼ਰਾਈਲ ਨੇ ਕੀ ਕਿਹਾ?
ਐਸੋਸੀਏਟ ਪ੍ਰੈਸ (ਏਪੀ) ਦੇ ਅਨੁਸਾਰ, ਇਜ਼ਰਾਈਲ ਦੇ ਰੱਖਿਆ ਮੰਤਰੀ ਯੋਵ ਗੈਲੈਂਟ ਨੇ ਕਿਹਾ ਕਿ ਹਮਾਸ ਨੇ ਸਾਡੇ ਵਿਰੁੱਧ ਜੰਗ ਸ਼ੁਰੂ ਕਰ ਦਿੱਤੀ ਹੈ। ਇਸ ਵਿੱਚ ਸਿਰਫ਼ ਅਸੀਂ ਹੀ ਜਿੱਤਾਂਗੇ। ਏਪੀ ਨੇ ਇੱਕ ਹੋਰ ਰਿਪੋਰਟ ਵਿੱਚ ਦੱਸਿਆ ਕਿ ਇਜ਼ਰਾਈਲ ਦੇ ਬਚਾਅ ਸੇਵਾਵਾਂ ਵਿਭਾਗ ਨੇ ਕਿਹਾ ਕਿ ਹਮਾਸ ਦੇ ਹਮਲੇ ਕਾਰਨ ਹੁਣ ਤੱਕ ਘੱਟੋ-ਘੱਟ 22 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਇਸ ਤੋਂ ਇਲਾਵਾ, ਇਜ਼ਰਾਈਲੀ ਫੌਜ ਨੇ ਗਾਜ਼ਾ ਪੱਟੀ ਦੇ ਨੇੜੇ ਦੇ ਸ਼ਹਿਰਾਂ ਦੇ ਨਿਵਾਸੀਆਂ ਨੂੰ ਆਪਣੇ ਘਰਾਂ ਵਿੱਚ ਰਹਿਣ ਅਤੇ ਬਾਕੀ ਲੋਕਾਂ ਨੂੰ ਬੰਬ ਸ਼ੈਲਟਰਾਂ ਦੇ ਨੇੜੇ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਇਜ਼ਰਾਈਲ ਡਿਫੈਂਸ ਫੋਰਸ (ਆਈਡੀਐਫ) ਨੇ ਵੀ ਕਿਹਾ ਕਿ ਹਮਾਸ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ। ਅਸੀਂ ਪੂਰੀ ਤਰ੍ਹਾਂ ਤਿਆਰ ਹਾਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ