PM Modi on Birbhum Violence and mamata banerjee government


ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਕੋਲਕਾਤਾ ਵਿੱਚ ਬਿਪਲਬੀ ਭਾਰਤ ਗੈਲਰੀਆ ਵਿਕਟੋਰੀਆ ਮੈਮੋਰੀਅਲ ਹਾਲ ਦਾ ਉਦਘਾਟਨ ਕੀਤਾ। ਇਸ ਦੌਰਾਨ ਬੀਰਭੂਮ 'ਚ ਹੋਈ ਹਿੰਸਾ 'ਤੇ ਦੁੱਖ ਪ੍ਰਗਟ ਕਰਦੇ ਹੋਏ, ਉਨ੍ਹਾਂ ਕਿਹਾ, "ਕੇਂਦਰ ਸਰਕਾਰ ਵਲੋਂ ਮੈਂ ਸੂਬੇ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਪਰਾਧੀਆਂ ਨੂੰ ਜਲਦੀ ਤੋਂ ਜਲਦੀ ਸਜ਼ਾ ਦਿਵਾਉਣ ਲਈ ਜੋ ਵੀ ਮਦਦ ਚਾਹੇਗੀ, ਪ੍ਰਦਾਨ ਕੀਤੀ ਜਾਵੇਗੀ।" ਮੈਂ ਬੰਗਾਲ ਦੇ ਲੋਕਾਂ ਨੂੰ ਵੀ ਅਪੀਲ ਕਰਾਂਗਾ ਕਿ ਉਹ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਕਦੇ ਵੀ ਮੁਆਫ ਨਾ ਕਰਨ, ਜੋ ਅਜਿਹੇ ਅਪਰਾਧੀਆਂ ਨੂੰ ਉਤਸ਼ਾਹਿਤ ਕਰਦੇ ਹਨ।


ਪ੍ਰਧਾਨ ਮੰਤਰੀ ਨੇ ਕਿਹਾ, ਮੈਂ ਪੱਛਮੀ ਬੰਗਾਲ ਦੇ ਬੀਰਭੂਮ ਵਿੱਚ ਹੋਈ ਹਿੰਸਕ ਘਟਨਾ 'ਤੇ ਦੁੱਖ ਪ੍ਰਗਟ ਕਰਦਾ ਹਾਂ, ਮੈਂ ਸੰਵੇਦਨਾ ਪ੍ਰਗਟ ਕਰਦਾ ਹਾਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਬੰਗਾਲ ਦੀ ਮਹਾਨ ਧਰਤੀ 'ਤੇ ਅਜਿਹੇ ਘਿਨਾਉਣੇ ਪਾਪ ਕਰਨ ਵਾਲਿਆਂ ਨੂੰ ਸੂਬਾ ਸਰਕਾਰ ਨਿਸ਼ਚਿਤ ਤੌਰ 'ਤੇ ਸਜ਼ਾ ਦੇਵੇਗੀ।


ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਦੇ ਰਾਮਪੁਰਹਾਟ ਵਿੱਚ ਤ੍ਰਿਣਮੂਲ ਕਾਂਗਰਸ ਆਗੂ ਭਾਦੂ ਪ੍ਰਧਾਨ ਦੀ ਹੱਤਿਆ ਤੋਂ ਬਾਅਦ ਕਈ ਘਰਾਂ ਨੂੰ ਅੱਗ ਲਾ ਦਿੱਤੀ ਗਈ। ਇਸ ਘਟਨਾ '2 ਬੱਚਿਆਂ ਸਮੇਤ 8 ਲੋਕਾਂ ਦੀ ਮੌਤ ਹੋ ਗਈ। TMC ਨੇਤਾ 'ਤੇ ਸੋਮਵਾਰ ਨੂੰ ਕਰੂਡ ਬੰਬ ਨਾਲ ਹਮਲਾ ਕੀਤਾ ਗਿਆ ਸੀ। ਮਾਮਲੇ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਗਿਆ ਹੈ ਅਤੇ ਕੇਂਦਰ ਸਰਕਾਰ ਨੇ ਘਟਨਾ ਦੀ ਰਿਪੋਰਟ ਮੰਗੀ ਹੈ। ਇਸ ਮਾਮਲੇ 'ਚ ਹੁਣ ਤੱਕ 11 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।


ਸ਼ਹੀਦੀ ਦਿਵਸ ਤੇ ਸ਼ਹੀਦਾਂ ਨੂੰ ਕੋਟਿ ਕੋਟਿ ਪ੍ਰਣਾਮ


ਆਪਣੇ ਭਾਸ਼ਣ ਦੌਰਾਨ ਪੀਐਮ ਮੋਦੀ ਨੇ ਅਮਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਬਹਾਦਰੀ ਦੀ ਗਾਥਾ ਦੇਸ਼ ਦੇ ਹਰ ਬੱਚੇ ਦੀ ਜ਼ੁਬਾਨ 'ਤੇ ਹੈ। ਇਨ੍ਹਾਂ ਨਾਇਕਾਂ ਦੀਆਂ ਕਹਾਣੀਆਂ ਸਾਨੂੰ ਸਾਰਿਆਂ ਨੂੰ ਦੇਸ਼ ਲਈ ਦਿਨ-ਰਾਤ ਕੰਮ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਸਾਡੇ ਅਤੀਤ ਦੀ ਵਿਰਾਸਤ ਸਾਡੇ ਵਰਤਮਾਨ ਨੂੰ ਦਿਸ਼ਾ ਦਿੰਦੀ ਹੈ, ਸਾਨੂੰ ਬਿਹਤਰ ਭਵਿੱਖ ਬਣਾਉਣ ਲਈ ਪ੍ਰੇਰਿਤ ਕਰਦੀ ਹੈ।


ਇਹ ਵੀ ਪੜ੍ਹੋ: ਚੋਣਾਂ 'ਚ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਲਈ ਹਰਿਆਣਾ ਅਹਿਮ, ਰਾਹੁਲ ਗਾਂਧੀ 25 ਮਾਰਚ ਨੂੰ ਭੁਪਿੰਦਰ ਸਿੰਘ ਹੁੱਡਾ ਸਮੇਤ ਇਨ੍ਹਾਂ ਆਗੂਆਂ ਨਾਲ ਕਰਨਗੇ ਮੀਟਿੰਗ