ਪੀਐੱਮ ਮੋਦੀ ਨੇ ਗਾਂਧੀਨਗਰ-ਮੁੰਬਈ ਵੰਦੇ ਭਾਰਤ ਐਕਸਪ੍ਰੈਸ ਨੂੰ ਦਿੱਤੀ ਹਰੀ ਝੰਡੀ, ਯਾਤਰੀਆਂ ਨਾਲ ਕੀਤਾ ਸਫ਼ਰ
ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਗਾਂਧੀਨਗਰ ਅਤੇ ਮੁੰਬਈ ਵਿਚਕਾਰ ਚੱਲਣ ਵਾਲੀ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਨੂੰ ਹਰੀ ਝੰਡੀ ਦਿਖਾਈ।ਇਸ ਤੋਂ ਬਾਅਦ ਪੀਐਮ ਮੋਦੀ ਨੇ ਅਹਿਮਦਾਬਾਦ ਮੈਟਰੋ ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
Modi Flags Off Vande Bharat Express Train: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਗਾਂਧੀਨਗਰ ਅਤੇ ਮੁੰਬਈ ਵਿਚਕਾਰ ਚੱਲਣ ਵਾਲੀ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਨੂੰ ਹਰੀ ਝੰਡੀ ਦਿਖਾਈ। ਇੱਕ ਅਧਿਕਾਰੀ ਨੇ ਦੱਸਿਆ ਕਿ ਮੋਦੀ ਨੇ ਸਵੇਰੇ ਕਰੀਬ 10.30 ਵਜੇ ਗਾਂਧੀਨਗਰ ਰੇਲਵੇ ਸਟੇਸ਼ਨ ਤੋਂ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਤੋਂ ਬਾਅਦ ਪੀਐੱਮ ਨੇ ਗਾਂਧੀਨਗਰ ਤੋਂ ਕਾਲੂਪੁਰ ਰੇਲਵੇ ਸਟੇਸ਼ਨ ਤੱਕ ਰੇਲ ਗੱਡੀ ਰਾਹੀਂ ਯਾਤਰਾ ਕੀਤੀ। ਇਸ ਦੌਰਾਨ ਉਹ ਲੋਕਾਂ ਨਾਲ ਗੱਲਬਾਤ ਕਰਦੇ ਵੀ ਨਜ਼ਰ ਆਏ।
PM @narendramodi is on board the Vande Bharat Express from Gandhinagar to Ahmedabad. People from different walks of life, including those from the Railways family, women entrepreneurs and youngsters are his co-passengers on this journey. pic.twitter.com/DzwMq5NSXr
— PMO India (@PMOIndia) September 30, 2022
ਇਸ ਤੋਂ ਬਾਅਦ ਪੀਐਮ ਮੋਦੀ ਨੇ ਅਹਿਮਦਾਬਾਦ ਮੈਟਰੋ ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਉੱਥੇ ਮੌਜੂਦ ਯਾਤਰੀਆਂ ਨਾਲ ਗੱਲਬਾਤ ਕੀਤੀ। ਹੁਣ ਪੀਐਮ ਥਲਤੇਜ ਦੇ ਦੂਰਦਰਸ਼ਨ ਕੇਂਦਰ ਜਾਣਗੇ। ਇੱਥੇ ਜਨ ਸਭਾ ਨੂੰ ਸੰਬੋਧਨ ਕਰਨ ਦਾ ਪ੍ਰੋਗਰਾਮ ਹੈ।
ਅਧਿਕਾਰੀ ਨੇ ਕਿਹਾ ਕਿ ਇਹ ਟ੍ਰੇਨ ਯਾਤਰੀਆਂ ਨੂੰ ਉਡਾਣ ਵਰਗਾ ਅਨੁਭਵ ਪ੍ਰਦਾਨ ਕਰੇਗੀ ਅਤੇ ਇਸ ਵਿੱਚ ਆਧੁਨਿਕ ਸੁਰੱਖਿਆ ਉਪਾਅ ਹਨ। ਸਵਦੇਸ਼ੀ ਤੌਰ 'ਤੇ ਤਿਆਰ ਕਵਚ ਤਕਨੀਕ ਰੇਲ ਗੱਡੀਆਂ ਵਿਚਕਾਰ ਟੱਕਰ ਨੂੰ ਰੋਕਦੀ ਹੈ।
ਪ੍ਰਧਾਨ ਮੰਤਰੀ ਮੋਦੀ ਦੋ ਦਿਨਾਂ ਗੁਜਰਾਤ ਦੌਰੇ 'ਤੇ ਹਨ। ਇਸ ਸਾਲ ਦੇ ਅੰਤ ਤੱਕ ਇੱਥੇ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਭਾਜਪਾ ਕਰੀਬ ਤਿੰਨ ਦਹਾਕਿਆਂ ਤੋਂ ਰਾਜ ਵਿਚ ਸੱਤਾ ਵਿਚ ਹੈ।
ਇਹ ਵੀ ਪੜ੍ਹੋ: ਰਾਘਵ ਚੱਢਾ ਦੀ ਕਿਸੇ ਵੇਲੇ ਵੀ ਹੋ ਸਕਦੀ ਹੈ ਗ੍ਰਿਫ਼ਤਾਰੀ-ਕੇਜਰੀਵਾਲ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।