ਪੜਚੋਲ ਕਰੋ
Advertisement
(Source: ECI/ABP News/ABP Majha)
Morbi Bridge Collapse : ਮੋਰਬੀ ਹਾਦਸੇ ਦੇ ਜ਼ਖਮੀਆਂ ਨੂੰ ਮਿਲਣ ਤੋਂ ਬਾਅਦ PM ਮੋਦੀ ਦੀ ਉੱਚ ਪੱਧਰੀ ਮੀਟਿੰਗ, ਕਿਹਾ- ਹਰ ਪਹਿਲੂ ਦੀ ਹੋਵੇ ਜਾਂਚ , ਪਰਿਵਾਰਾਂ ਨੂੰ ਮਿਲੇ ਪੂਰੀ ਮਦਦ
Morbi Bridge Collapse Meeting : ਮੋਰਬੀ ਬ੍ਰਿਜ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ (1 ਨਵੰਬਰ) ਨੂੰ ਮੋਰਬੀ ਵਿੱਚ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਜਿਸ ਵਿੱਚ ਪੁਲ ਹਾਦਸੇ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲਿਆ ਗਿਆ।
Morbi Bridge Collapse Meeting : ਮੋਰਬੀ ਬ੍ਰਿਜ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ (1 ਨਵੰਬਰ) ਨੂੰ ਮੋਰਬੀ ਵਿੱਚ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਜਿਸ ਵਿੱਚ ਪੁਲ ਹਾਦਸੇ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲਿਆ ਗਿਆ। ਪੀਐਮ ਮੋਦੀ ਨੇ ਮੰਗਲਵਾਰ ਨੂੰ ਮੋਰਬੀ ਵਿੱਚ ਘਟਨਾ ਵਾਲੀ ਥਾਂ ਦਾ ਦੌਰਾ ਵੀ ਕੀਤਾ। ਇਸ ਦੇ ਨਾਲ ਹੀ ਉਹ ਮੋਰਬੀ ਦੇ ਸਿਵਲ ਹਸਪਤਾਲ ਵਿੱਚ ਜ਼ਖਮੀਆਂ ਨੂੰ ਮਿਲੇ। ਇਸ ਹਾਦਸੇ 'ਚ ਹੁਣ ਤੱਕ 135 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਪ੍ਰਧਾਨ ਮੰਤਰੀ ਨੇ ਮੀਟਿੰਗ ਵਿੱਚ ਕਿਹਾ ਕਿ ਅਧਿਕਾਰੀਆਂ ਨੂੰ ਪ੍ਰਭਾਵਿਤ ਪਰਿਵਾਰਾਂ ਦੇ ਸੰਪਰਕ ਵਿੱਚ ਰਹਿਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਨੂੰ ਹਰ ਸੰਭਵ ਮਦਦ ਮਿਲੇ। ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਨੂੰ ਬਚਾਅ ਕਾਰਜ ਅਤੇ ਪ੍ਰਭਾਵਿਤ ਲੋਕਾਂ ਨੂੰ ਦਿੱਤੀ ਗਈ ਸਹਾਇਤਾ ਬਾਰੇ ਜਾਣਕਾਰੀ ਦਿੱਤੀ।
ਮੀਟਿੰਗ ਵਿੱਚ ਮੁੱਖ ਮੰਤਰੀ ਵੀ ਰਹੇ ਮੌਜੂਦ
ਪੀਐਮ ਮੋਦੀ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਇਸ ਹਾਦਸੇ ਦੀ ਵਿਸਤ੍ਰਿਤ ਅਤੇ ਵਿਆਪਕ ਜਾਂਚ ਕੀਤੀ ਜਾਵੇ ਜਿਸ ਨਾਲ ਇਸ ਹਾਦਸੇ ਨਾਲ ਜੁੜੇ ਸਾਰੇ ਪਹਿਲੂਆਂ ਦੀ ਪਛਾਣ ਕੀਤੀ ਜਾ ਸਕੇ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭੂਪੇਂਦਰਭਾਈ ਪਟੇਲ, ਗ੍ਰਹਿ ਰਾਜ ਮੰਤਰੀ ਹਰਸ਼ ਸੰਘਵੀ, ਗੁਜਰਾਤ ਸਰਕਾਰ ਵਿੱਚ ਮੰਤਰੀ ਬ੍ਰਿਜੇਸ਼ ਮੇਰਜਾ, ਗੁਜਰਾਤ ਦੇ ਮੁੱਖ ਸਕੱਤਰ, ਰਾਜ ਦੇ ਡੀਜੀਪੀ, ਸਥਾਨਕ ਕਲੈਕਟਰ, ਐਸਪੀ, ਪੁਲਿਸ ਇੰਸਪੈਕਟਰ ਜਨਰਲ, ਵਿਧਾਇਕ ਅਤੇ ਸੰਸਦ ਮੈਂਬਰ ਅਤੇ ਹੋਰ ਅਧਿਕਾਰੀ ਮੌਜੂਦ ਸਨ।
ਮੰਗਲਵਾਰ ਨੂੰ ਮੋਰਬੀ ਪਹੁੰਚਣ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਪਹਿਲਾਂ ਖੇਤਰ ਦਾ ਹਵਾਈ ਸਰਵੇਖਣ ਕੀਤਾ। ਇਹ ਪੁਲ ਦਰਬਾਰਗੜ੍ਹ ਪੈਲੇਸ ਨੂੰ ਸਵਾਮੀਨਾਰਾਇਣ ਮੰਦਰ ਨਾਲ ਜੋੜਦਾ ਸੀ। ਪ੍ਰਧਾਨ ਮੰਤਰੀ ਦਰਬਾਰਗੜ੍ਹ ਪੈਲੇਸ ਪਹੁੰਚੇ, ਜਿੱਥੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਹਾਦਸੇ ਅਤੇ ਪੁਲ ਦੇ ਡਿੱਗਣ ਦੇ ਸੰਭਾਵਿਤ ਕਾਰਨਾਂ ਬਾਰੇ ਜਾਣਕਾਰੀ ਦਿੱਤੀ।
ਜ਼ਖ਼ਮੀਆਂ , ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ
ਘਟਨਾ ਵਾਲੀ ਥਾਂ ਦਾ ਦੌਰਾ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਸਥਾਨਕ ਹਸਪਤਾਲ ਗਏ, ਜਿੱਥੇ ਉਹ ਜ਼ਖਮੀਆਂ ਨੂੰ ਮਿਲੇ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਲੱਗੇ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਸਬਰ ਦੀ ਸ਼ਲਾਘਾ ਕੀਤੀ। ਪੀਐਮ ਮੋਦੀ ਨੇ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸੰਗਰੂਰ
ਦੇਸ਼
ਦੇਸ਼
Advertisement