ਪੜਚੋਲ ਕਰੋ
(Source: ECI/ABP News)
ਮੋਦੀ ਦਾ ਚੀਨ ਨੂੰ ਠੋਕਵਾਂ ਜਵਾਬ, ਪਹਿਲੀ ਵਾਰ ਮਾਰੀ ਬੜ੍ਹਕ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਪ੍ਰੋਗਰਾਮ 'ਮਨ ਕੀ ਬਾਤ' ਦੀ ਲੜੀ 'ਚ ਭਾਰਤ ਤੇ ਚੀਨ ਵਿਚਾਲੇ ਚੱਲ ਰਹੇ ਮੁੱਦੇ ਤੇ ਗੱਲ ਕੀਤੀ।
![ਮੋਦੀ ਦਾ ਚੀਨ ਨੂੰ ਠੋਕਵਾਂ ਜਵਾਬ, ਪਹਿਲੀ ਵਾਰ ਮਾਰੀ ਬੜ੍ਹਕ PM Modi in Mann Ki Baat, Reply to china ਮੋਦੀ ਦਾ ਚੀਨ ਨੂੰ ਠੋਕਵਾਂ ਜਵਾਬ, ਪਹਿਲੀ ਵਾਰ ਮਾਰੀ ਬੜ੍ਹਕ](https://static.abplive.com/wp-content/uploads/sites/5/2020/03/24201724/Modi-On-COVID-19.jpg?impolicy=abp_cdn&imwidth=1200&height=675)
ਨਵੀਂ ਦਿੱਲੀਂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਪ੍ਰੋਗਰਾਮ 'ਮਨ ਕੀ ਬਾਤ' ਦੀ ਲੜੀ 'ਚ ਭਾਰਤ ਤੇ ਚੀਨ ਵਿਚਾਲੇ ਚੱਲ ਰਹੇ ਮੁੱਦੇ ਤੇ ਗੱਲ ਕੀਤੀ। ਮੋਦੀ ਨੇ ਕਿਹਾ ਕਿ ਸਾਡਾ ਗੁਆਂਢੀ ਮੁਲਕ ਇਹ ਜਾਣ ਲਵੇ ਕਿ ਜੇ ਭਾਰਤ ਦੋਸਤੀ ਨਿਭਾਉਣੀ ਜਾਣਦਾ ਹੈ ਤਾਂ ਉਹ ਅੱਖਾਂ 'ਚ ਅੱਖਾ ਪਾ ਕਿ ਦੇਖਣਾ ਤੇ ਢੁਕਵਾਂ ਜਵਾਬ ਦੇਣਾ ਵੀ ਜਾਣਦਾ ਹੈ।
ਉਨ੍ਹਾਂ ਕਿਹਾ ਕਿ ਸਾਡੇ ਜਵਾਨਾਂ ਨੇ ਇਹ ਵਿਖਾ ਦਿੱਤਾ ਹੈ ਕਿ ਉਹ ਭਾਰਤ ਤੇ ਕਦੇ ਵੀ ਕੋਈ ਖ਼ਤਰਾ ਨਹੀਂ ਆਉਣ ਦੇਣਗੇ। ਪੀਐਮ ਮੋਦੀ ਨੇ ਇਹ ਵੀ ਕਿਹਾ ਕਿ ਵਿਸ਼ਵ ਨੇ ਆਪਣੀ ਪ੍ਰਭੂਸੱਤਾ ਤੇ ਸਰਹੱਦਾਂ ਦੀ ਰਾਖੀ ਲਈ ਭਾਰਤ ਦੀ ਪ੍ਰਤੀਬੱਧਤਾ ਦੀ ਤਾਕਤ ਵੇਖੀ ਹੈ। ਉਨ੍ਹਾਂ ਕਿਹਾ ਕਿ ਲੱਦਾਖ ਵਿੱਚ, ਸਾਡੇ ਦੇਸ਼ ਦੀ ਸੈਨਾ ਨੇ ਸਰਹੱਦਾਂ ਵਿੱਚ ਦਾਖਲ ਹੋਣ ਵਾਲਿਆਂ ਨੂੰ ਢੁਕਵਾਂ ਜਵਾਬ ਦਿੱਤਾ ਹੈ।
ਪੀਐਮ ਮੋਦੀ ਨੇ ਲੱਦਾਖ 'ਚ ਸ਼ਹੀਦ ਜਵਾਨਾਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਭਾਰਤ ਸਾਡੇ ਬਹਾਦਰ ਸ਼ਹੀਦਾਂ ਨੂੰ ਸਲਾਮ ਕਰਦਾ ਹੈ ਜਿਨ੍ਹਾਂ ਨੇ ਲੱਦਾਖ ਵਿੱਚ ਆਪਣੀਆਂ ਜਾਨਾਂ ਗੁਆਈਆਂ ਹਨ। ਉਸ ਦੀ ਬਹਾਦਰੀ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਹ ਪਰਿਵਾਰ ਜਿਨ੍ਹਾਂ ਨੇ ਆਪਣੇ ਪੁੱਤਰਾਂ ਨੂੰ ਗੁਆ ਦਿੱਤਾ ਹੈ ਉਹ ਅਜੇ ਵੀ ਆਪਣੇ ਹੋਰ ਬੱਚਿਆਂ ਨੂੰ ਰੱਖਿਆ ਬਲਾਂ ਵਿੱਚ ਭੇਜਣਾ ਚਾਹੁੰਦੇ ਹਨ। ਉਨ੍ਹਾਂ ਦੀ ਭਾਵਨਾ ਤੇ ਕੁਰਬਾਨੀ ਸਤਿਕਾਰਯੋਗ ਹੈ।
ਇਹ ਵੀ ਪੜ੍ਹੋ: ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਨਰਲ ਨੌਲਜ
ਪੰਜਾਬ
ਆਈਪੀਐਲ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)