PM Modi Japan Visit: ਪ੍ਰਧਾਨ ਮੰਤਰੀ ਮੋਦੀ ਨੇ ਹੀਰੋਸ਼ੀਮਾ ਵਿੱਚ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ, ਸੰਸਾਰ ਨੂੰ ਦਿੱਤਾ ਸ਼ਾਂਤੀ ਦਾ ਸੰਦੇਸ਼
PM Modi Japan Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨ ਦੇ ਹੀਰੋਸ਼ੀਮਾ ਵਿੱਚ ਮਹਾਤਮਾ ਗਾਂਧੀ ਦੀ ਮੂਰਤੀ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਬਾਪੂ ਜੀ ਦੇ ਦਰਸਾਏ ਮਾਰਗ 'ਤੇ ਚੱਲ ਸਕੀਏ ਤਾਂ ਇਹ ਉਨ੍ਹਾਂ ਨੂੰ ਵੱਡੀ ਸ਼ਰਧਾਂਜਲੀ ਹੋਵੇਗੀ।
PM Modi Meets Japan: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਲਾਨਾ G-7 ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਜਾਪਾਨ ਦੇ ਹੀਰੋਸ਼ੀਮਾ ਦੇ ਦੌਰੇ 'ਤੇ ਹਨ। ਪੀਐਮ ਮੋਦੀ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਦੇ ਸੱਦੇ 'ਤੇ ਹੀਰੋਸ਼ੀਮਾ ਗਏ ਹਨ। ਜੀ-7 ਦੀ ਬੈਠਕ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਇੱਥੇ ਫੂਮਿਓ ਨਾਲ ਮੁਲਾਕਾਤ ਕੀਤੀ ਅਤੇ ਮਹਾਤਮਾ ਗਾਂਧੀ ਦੀ ਮੂਰਤੀ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਵਿਸ਼ਵ ਨੂੰ ਸ਼ਾਂਤੀ ਦਾ ਸੰਦੇਸ਼ ਵੀ ਦਿੱਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੀਰੋਸ਼ੀਮਾ ਵਿੱਚ ਮਹਾਤਮਾ ਗਾਂਧੀ ਦੀ ਮੂਰਤੀ ਸਥਾਪਤ ਕਰਨ ਅਤੇ ਉਸ ਦਾ ਉਦਘਾਟਨ ਕਰਨ ਦਾ ਮੌਕਾ ਦੇਣ ਲਈ ਜਾਪਾਨ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਹਾਤਮਾ ਗਾਂਧੀ ਦੇ ਆਦਰਸ਼ਾਂ 'ਤੇ ਚੱਲ ਕੇ ਵਿਸ਼ਵ ਭਲਾਈ ਦੇ ਮਾਰਗ 'ਤੇ ਚੱਲਣਾ ਚਾਹੀਦਾ ਹੈ। ਇਹੀ ਮਹਾਤਮਾ ਗਾਂਧੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
'ਮਹਾਤਮਾ ਗਾਂਧੀ ਦੀ ਮੂਰਤੀ ਅਹਿੰਸਾ ਦੇ ਵਿਚਾਰ ਨੂੰ ਅੱਗੇ ਵਧਾਏਗੀ'
ਪੀਐਮ ਮੋਦੀ ਨੇ ਅੱਗੇ ਕਿਹਾ ਕਿ ਹੀਰੋਸ਼ੀਮਾ ਵਿੱਚ ਮਹਾਤਮਾ ਗਾਂਧੀ ਦੀ ਮੂਰਤੀ ਅਹਿੰਸਾ ਦੇ ਵਿਚਾਰ ਨੂੰ ਅੱਗੇ ਵਧਾਏਗੀ। ਉਨ੍ਹਾਂ ਲਈ ਇਹ ਜਾਣਨਾ ਬਹੁਤ ਵੱਡਾ ਪਲ ਹੈ ਕਿ ਉਨ੍ਹਾਂ ਨੇ ਜਾਪਾਨੀ ਪ੍ਰਧਾਨ ਮੰਤਰੀ ਨੂੰ ਜੋ ਬੋਧੀ ਦਰੱਖਤ ਤੋਹਫਾ ਦਿੱਤਾ ਸੀ, ਉਹ ਇੱਥੇ ਹੀਰੋਸ਼ੀਮਾ ਵਿੱਚ ਲਾਇਆ ਗਿਆ ਹੈ, ਤਾਂ ਜੋ ਲੋਕ ਇੱਥੇ ਆ ਕੇ ਸ਼ਾਂਤੀ ਦੀ ਮਹੱਤਤਾ ਨੂੰ ਸਮਝ ਸਕਣ।
#WATCH | Prime Minister Narendra Modi meets Japanese Prime Minister Fumio Kishida in Hiroshima, Japan.
— ANI (@ANI) May 19, 2023
PM Modi is attending the #G7Summit under the Japanese Presidency at the invitation of PM Fumio Kishida. pic.twitter.com/WQlV6JZEwY
ਹੋਰ ਪੜ੍ਹੋ : 2000 Rupees Note: ਆਖਿਰ 2000 ਰੁਪਏ ਦੇ ਨੋਟ ਬੰਦ ਹੋਏ ਜਾਂ ਵਾਪਸ, ਜਾਣੋ ਹਰ ਸਵਾਲ ਦਾ ਜਵਾਬ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।