ਪੜਚੋਲ ਕਰੋ

ਗਡਕਰੀ ਤੇ RSS 'ਤੇ ਲੱਗੇ ਪੀਐਮ ਮੋਦੀ ਦੇ ਕਤਲ ਦੀ ਸਾਜਿਸ਼ ਰਚਣ ਦੇ ਇਲਜ਼ਾਮ

ਨਵੀਂ ਦਿੱਲੀ: ਜੇਐਨਯੂ ਵਿਦਿਆਰਥੀ ਯੂਨੀਅਨ ਦੀ ਸਾਬਕਾ ਉਪ ਪ੍ਰਧਾਨ ਸ਼ੇਹਲਾ ਰਸ਼ੀਦ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਕਤਲ ਪਿੱਛੇ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਤੇ ਆਰਐਸਐਸ ਦੇ ਸਰਗਰਮ ਹੋਣ ਦਾ ਸਨਖੀਖੇਜ ਇਲਜ਼ਾਮ ਲਾਇਆ ਹੈ। ਹਾਲਾਂਕਿ, ਰਸ਼ੀਦ ਨੇ ਬਾਅਦ ਵਿੱਚ ਇਸ ਨੂੰ ਵਿਅੰਗ ਕਰਾਰ ਦਿੱਤਾ। ਉੱਧਰ ਆਪਣੇ 'ਤੇ ਲੱਗੇ ਸਨਖੀਖੇਜ ਇਲਜ਼ਾਮ ਤੋਂ ਬਾਅਦ ਨਿਤਿਨ ਗਡਕਰੀ ਨੇ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ।   ਸ਼ੇਹਲਾ ਰਸ਼ੀਦ ਨੇ ਕੀ ਲਿਖਿਆ? "ਜੇਐਨਯੂ ਦੀ ਸਾਬਕਾ ਉਪ ਪ੍ਰਧਾਨ ਤੇ ਖੱਬੇ ਪੱਖੀ ਨੇਤਾ ਸ਼ੇਹਲਾ ਰਸ਼ੀਦ ਨੇ ਟਵੀਟ ਕੀਤਾ ਕਿ ਆਰਐਸਐਸ ਤੇ ਨਿਤਿਨ ਗਡਕਰੀ ਪੀਐਮ ਨਰੇਂਦਰ ਮੋਦੀ ਦੀ ਹੱਤਿਆ ਦੀ ਸਾਜਿਸ਼ ਕਰ ਰਹੇ ਹਨ। ਇਨ੍ਹਾਂ ਨੂੰ ਦੇਖੋ, ਫਿਰ ਮੁਸਲਮਾਨਾਂ ਤੇ ਕਮਿਊਨਿਸਟਾਂ 'ਤੇ ਇਲਜ਼ਾਮ ਲਾਓ ਤੇ ਫਿਰ ਮੁਸਲਮਾਨਾਂ ਦੀ ਲਿੰਚਿੰਗ ਕਰੋ।" ਗਡਕਰੀ ਦਾ ਜਵਾਬ- ਸ਼ੇਹਲਾ ਦੇ ਟਵੀਟ ਦੇ ਜਵਾਬ ਵਿੱਚ ਬਿਨਾ ਨਾਂਅ ਲਏ ਨਿਤਿਨ ਗਡਕਰੀ ਨੇ ਲਿਖਿਆ, "ਮੈਂ ਉਨ੍ਹਾਂ ਗ਼ੈਰ ਸਮਾਜੀ ਤੱਤਾਂ ਵਿਰੁੱਧ ਕਾਨੂੰਨੀ ਕਾਰਵਾਈ ਕਰ ਜਾ ਰਿਹਾ ਹਾਂ, ਜਿਨ੍ਹਾਂ ਨੇ ਮੇਰੇ 'ਤੇ ਮੋਦੀ ਨੂੰ ਡਰਾਉਣ ਲਈ ਹੋ ਰਹੀ ਹੱਤਿਆ ਦੀ ਸਾਜਿਸ਼ ਦੇ ਮਾਮਲੇ ਵਿੱਚ ਇਤਰਾਜ਼ਯੋਗ ਟਿੱਪਣੀ ਕੀਤੀ ਹੈ।" ਸ਼ੇਹਲਾ ਦਾ ਪਲਟਵਾਰ- ਨਿਤਿਨ ਗਡਕਰੀ ਦੀ ਚੇਤਾਵਨੀ ਤੋਂ ਬਾਅਦ ਸ਼ੇਹਲਾ ਰਸ਼ੀਦ ਨੇ ਜੇਐਨਯੂ ਦੇ ਵਿਦਿਆਰਥੀ ਉਮਰ ਖ਼ਾਲਿਦ ਦਾ ਮੁੱਦਾ ਚੁੱਕਿਆ। ਸ਼ੇਹਲਾ ਨੇ ਇੱਕ ਹੋਰ ਟਵੀਟ ਵਿੱਚ ਲਿਖਿਆ, "ਦੁਨੀਆ ਦੀ ਸਭ ਤੋਂ ਵੱਡੀ ਪਾਰਟੀ ਦੇ ਨੇਤਾ ਇੱਕ ਵਿਅੰਗਾਤਮਕ ਟਵੀਟ ਤੋਂ ਤੈਸ਼ ਵਿੱਚ ਆ ਗਏ। ਜ਼ਰਾ ਸੋਚੋ ਇੱਕ ਬੇਕਸੂਰ ਵਿਦਿਆਰਥੀ ਉਮਰ ਖਾਲਿਦ ਤੇ ਉਸ ਦੇ ਪਿਤਾ ਨੂੰ ਕਿਵੇਂ ਲੱਗਿਆ ਹੋਵੇਗਾ ਜਦੋਂ ਝੂਠੇ ਇਲਜ਼ਾਮਾਂ ਕਾਰਨ ਉਨ੍ਹਾਂ ਨੂੰ ਤਕਲੀਫ ਦਿੱਤੀ ਜਾ ਰਹੀ ਸੀ। ਗਡਕਰੀ ਰਾਹੁਲ ਸ਼ਿਵਸ਼ੰਕਰ 'ਤੇ ਕਾਰਵਾਈ ਕਰਨਗੇ ਕੀ?" ਕੌਣ ਹੈ ਸ਼ੇਹਲਾ ਰਸ਼ੀਦ? ਸ਼ੇਹਲਾ ਰਸ਼ੀਦ ਜੇਐਨਯੂ ਵਿਦਿਆਰਥੀ ਸੰਗਠਨ ਦੀ ਉਪ ਪ੍ਰਧਾਨ ਰਹਿ ਚੁੱਕੀ ਹੈ। ਸੀਪੀਆਈ-ਮਾਲੇ ਦੇ ਵਿਦਿਆਰਥੀ ਸੰਗਠਨ ਆਲ ਇੰਡੀਆ ਸਟੂਡੈਂਟ ਐਸੋਸੀਏਸ਼ਨ ਨਾਲ ਜੁੜੀ ਹੋਈ ਹੈ। ਸ਼ੇਹਲਾ ਬੀਜੇਪੀ ਖਿਲਾਫ ਕਾਫੀ ਬੋਲਦੀ ਹੈ, ਸ਼ੇਹਲਾ ਸਾਲ 2016 ਵਿੱਚ ਉਦੋਂ ਚਰਚਾ ਵਿੱਚ ਆਈ ਸੀ, ਜਦ ਜੇਐਨਯੂ ਵਿਦਿਆਰਥੀ ਯੂਨੀਅਨ ਦੇ ਕਨ੍ਹਈਆ ਕੁਮਾਰ 'ਤੇ ਦੇਸ਼ਧ੍ਰੋਹ ਦਾ ਇਲਜ਼ਾਮ ਲੱਗਿਆ ਸੀ। ਉਸ ਸਮੇਂ ਸ਼ਾਹਲਾ ਰਸ਼ੀਦ ਕਨ੍ਹਈਆ ਦੇ ਸਮਰਥਨ ਵਿੱਚ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਦਾ ਮੁੱਖ ਚਿਹਰਾ ਬਣੀ ਸੀ। ਸ਼ੇਹਲਾ ਸ਼੍ਰੀਨਗਰ ਦੀ ਰਹਿਣ ਵਾਲੀ ਹੈ। ਇਸ ਸਮੇਂ ਸ਼ੇਹਲਾ ਪੀਐਚਡੀ ਕਰ ਰਹੀ ਹੈ। ਸਾਲ 2019 ਦੇ ਲੋਕਸਭਾ ਚੋਣਾਂ ਵਿੱਚ ਉੱਤਰਨ ਦਾ ਸੰਕੇਤ ਦੇ ਚੁੱਕੀ ਹੈ। ਕੀ ਹੈ ਪੂਰਾ ਮਾਮਲਾ- ਦਰਅਸਲ, ਪੁਣੇ ਦੇ ਭੀਮਾ-ਕੋਰੇਗਾਉਂ ਹਿੰਸਾ ਮਾਮਲੇ ਵਿੱਚ ਗ੍ਰਿਫ਼ਤਾਰ ਨਕਸਲੀ ਨੇਤਾਵਾਂ ਤੋਂ ਈਮੇਲ ਤੇ ਹਾਰਡ ਡਿਸਕ ਵਿੱਚੋਂ ਮਿਲੇ ਰੋਡ ਸ਼ੋਅ ਦੌਰਾਨ ਪੀਐਮ ਨਰੇਂਦਰ ਮੋਦੀ ਦੇ ਕਤਲ ਦੀ ਸਾਜਿਸ਼ ਦਾ ਖੁਲਾਸਾ ਹੋਇਆ ਸੀ। ਪੁਲਿਸ ਦੇ ਖੁਲਾਸੇ ਤੋਂ ਬਾਅਦ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਸਾਹਮਣੇ ਆਏ ਤੇ ਬਿਆਨ ਦਿੱਤਾ ਕਿ ਨਕਸਲੀਆਂ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਵਾਂਗ ਹੀ ਪੀਐਮ ਨਰੇਂਦਰ ਮੋਦੀ ਦੀ ਹੱਤਿਆ ਦੀ ਵੱਡੀ ਸਾਜਿਸ਼ ਰਚੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget