ਪੜਚੋਲ ਕਰੋ
ਪ੍ਰਕਾਸ਼ ਦਿਹਾੜੇ ਮੌਕੇ ਮੋਦੀ ਦੇ ਘਰ ਵਿਸ਼ੇਸ਼ ਸਮਾਗਮ, ਯਾਦਗਾਰੀ ਸਿੱਕਾ ਜਾਰੀ

ਨਵੀਂ ਦਿੱਲੀ: ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਦਿਹਾੜੇ ਮੌਕੇ ਅੱਜ ਯਾਨੀ ਐਤਵਾਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਗੁਰੂ ਜੀ ਨੂੰ ਸਮਰਪਿਤ ਯਾਦਗਾਰੀ ਸਿੱਕਾ ਜਾਰੀ ਕੀਤਾ ਹੈ। ਪ੍ਰਧਾਨ ਮੰਤਰੀ ਦੀ ਦਿੱਲੀ ਸਥਿਤ ਰਿਹਾਇਸ਼ ਵਿੱਚ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਚੋਣਵੀਆਂ ਸ਼ਖ਼ਸੀਅਤਾਂ ਦਰਮਿਆਨ ਇਹ ਸਿੱਕਾ ਜਾਰੀ ਕੀਤਾ ਗਿਆ।
ਇਸ ਤੋਂ ਪਹਿਲਾਂ ਮੋਦੀ ਨੇ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਵਿਖੇ ਵੱਡੇ ਸਮਾਗਮ ਦੌਰਾਨ ਗੁਰੂ ਜੀ ਦੀ ਯਾਦ ਵਿੱਚ ਡਾਕ ਟਿਕਟ ਵੀ ਜਾਰੀ ਕੀਤੀ ਸੀ। ਉਦੋਂ ਉਨ੍ਹਾਂ ਕਿਹਾ ਸੀ ਕਿ ਗੁਰੂ ਗੋਬਿੰਦ ਸਿੰਘ ਨੇ ਆਪਣੇ ਸਮੇਂ ਖ਼ਾਲਸਾ ਪੰਥ ਦੀ ਸਾਜਨਾ ਕਰ ਕੇ ਦੇਸ਼ ਨੂੰ ਇੱਕ ਸੂਤਰ ਵਿੱਚ ਪਿਰੋਇਆ। ਅੱਜ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਗੁਰਪੁਰਬ ਮੌਕੇ ਮੋਦੀ ਨੇ ਸੰਬੋਧਨ ਦੌਰਾਨ ਮੋਦੀ ਨੇ ਗੁਰੂ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਆ। ਇਸ ਤੋਂ ਇਲਾਵਾ ਮੋਦੀ ਨੇ ਕਰਤਾਰਪੁਰ ਸਾਹਿਬ ਲਾਂਘੇ ਦੇ ਖੁੱਲ੍ਹਣ ਨਾਲ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਮੁਕਤ ਦਰਸ਼ਨਾਂ ਦੀ ਖੁੱਲ੍ਹ ਜਲਦ ਮਿਲਣ ਦੀ ਗੱਲ ਵੀ ਕਹੀ। ਮੋਦੀ ਨੇ ਇਹ ਵੀ ਐਲਾਨ ਕੀਤਾ ਕਿ ਉਹ 1984 ਦੰਗਿਆਂ ਦੇ ਪੀੜਤਾਂ ਨੂੰ ਨਿਆਂ ਦਿਵਾ ਕੇ ਰਹਿਣਗੇ।Delhi: Prime Minister Narendra Modi releases commemorative coin to mark birth anniversary of Guru Gobind Singh. Former Prime Minister Manmohan Singh also present. pic.twitter.com/CRTntukN9f
— ANI (@ANI) January 13, 2019
ਮੋਦੀ ਸਰਕਾਰ ਦੇ ਕਈ ਮੰਤਰੀਆਂ ਤੋਂ ਇਲਾਵਾ ਇਸ ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਸਾਬਕਾ ਚੀਫ਼ ਜਸਟਿਸ ਜਗਦੀਸ਼ ਸਿੰਘ ਖੇਹਰ ਵੀ ਪਹੁੰਚੇ ਹੋਏ ਸਨ।Releasing a commemorative coin in honour of Sri Guru Gobind Singh Ji. https://t.co/roj8OyZmOQ
— Narendra Modi (@narendramodi) January 13, 2019
I bow to Sri Guru Gobind Singh Ji on his Jayanti. ਮੈਂ ਸਾਹਿਬ-ਏ-ਕਮਾਲ ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੰਦਾ ਹਾਂ ਤੇ ਗੁਰੂ ਸਾਹਿਬ ਅੱਗੇ ਸੀਸ ਝੁਕਾਉਂਦਾ ਹਾਂ। pic.twitter.com/Pt4k2BgLDS
— Narendra Modi (@narendramodi) January 13, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















