ਵਾਰਾਣਸੀ ਰੇਲਵੇ ਸਟੇਸ਼ਨ ਦਾ ਅਚਨਚੇਤ ਨਿਰੀਖਣ ਕਰਨ ਪਹੁੰਚੇ PM ਮੋਦੀ, ਵੇਖੋ ਵੀਡੀਓ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦੇ ਆਖਰੀ ਪੜਾਅ ਤੋਂ ਪਹਿਲਾਂ ਆਪਣੇ ਰੋਡ ਸ਼ੋਅ ਤੋਂ ਬਾਅਦ ਵਾਰਾਣਸੀ ਕੈਂਟ ਰੇਲਵੇ ਸਟੇਸ਼ਨ ਦਾ ਅਚਨਚੇਤ ਨਿਰੀਖਣ ਕੀਤਾ।
ਵਾਰਾਣਸੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦੇ ਆਖਰੀ ਪੜਾਅ ਤੋਂ ਪਹਿਲਾਂ ਆਪਣੇ ਰੋਡ ਸ਼ੋਅ ਤੋਂ ਬਾਅਦ ਵਾਰਾਣਸੀ ਕੈਂਟ ਰੇਲਵੇ ਸਟੇਸ਼ਨ ਦਾ ਅਚਨਚੇਤ ਨਿਰੀਖਣ ਕੀਤਾ।
#WATCH | Prime Minister Narendra Modi visited Varanasi Cantt Railway Station last night. He also interacted with shopkeepers. pic.twitter.com/ydx9VBYQ3Q
— ANI UP/Uttarakhand (@ANINewsUP) March 5, 2022
ਨਿਊਜ਼ ਏਜੰਸੀ ਏਐਨਆਈ ਵੱਲੋਂ ਸ਼ੇਅਰ ਕੀਤੀ ਗਈ ਵੀਡੀਓ ਵਿੱਚ, ਉਹ ਭਗਵੇਂ ਰੰਗ ਦੇ ਸ਼ਾਲ ਵਿੱਚ ਰੇਲਵੇ ਸਟੇਸ਼ਨ ਦੇ ਆਲੇ-ਦੁਆਲੇ ਘੁੰਮਦੇ ਅਤੇ ਦੁਕਾਨਦਾਰਾਂ ਨੂੰ ਉਨ੍ਹਾਂ ਦੇ ਕਾਰੋਬਾਰ ਬਾਰੇ ਕੁਝ ਸਵਾਲ ਪੁੱਛਦਾ ਦੇਖੇ ਜਾ ਸਕਦੇ ਹਨ।
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ, ਪੀਐਮ ਮੋਦੀ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਆਖਰੀ ਅਤੇ ਸੱਤਵੇਂ ਪੜਾਅ ਲਈ ਵਾਰਾਣਸੀ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਕੀਤਾ, ਜਿਸ ਲਈ 7 ਮਾਰਚ ਨੂੰ ਵੋਟਿੰਗ ਹੋਣੀ ਹੈ। ਲੋਕਾਂ ਨੇ ਉਤਸ਼ਾਹ ਨਾਲ ਰੋਡ ਸ਼ੋਅ ਵਿੱਚ ਹਿੱਸਾ ਲਿਆ ਅਤੇ ਨਾਅਰੇਬਾਜ਼ੀ ਕੀਤੀ।
ਰੋਡ ਸ਼ੋਅ ਤੋਂ ਬਾਅਦ ਪ੍ਰਧਾਨ ਮੰਤਰੀ ਚਾਹ ਦੇ ਸਟਾਲ 'ਤੇ ਚਾਹ ਪੀਣ ਲਈ ਰੁਕੇ। ਉਨ੍ਹਾਂ ਨੇ ‘ਕੁਲਹੜ’ ਵਿਚ ਗਰਮ ਚਾਹ ਦੀ ਚੁਸਕੀ ਲਈ।ਉਨ੍ਹਾਂ ਨੇ ਦੁਕਾਨ ਦੇ ਬਾਹਰ ਇਕੱਠੇ ਹੋਏ ਲੋਕਾਂ ਨੂੰ ਵੀ ਹੱਥ ਹਿੱਲਾ ਕਿ ਬੁਲਾਇਆ ਜੋ ਜੋਸ਼ ਨਾਲ ਤਾੜੀਆਂ ਮਾਰ ਰਹੇ ਸਨ। ਬਾਅਦ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਪੂਜਾ ਕੀਤੀ।
ਸੱਤ ਗੇੜਾਂ ਵਾਲੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਛੇ ਗੇੜਾਂ ਲਈ ਵੋਟਿੰਗ ਪਹਿਲਾਂ ਹੀ ਹੋ ਚੁੱਕੀ ਹੈ। ਸੱਤਵੇਂ ਪੜਾਅ ਦੀ ਵੋਟਿੰਗ 7 ਮਾਰਚ ਨੂੰ ਹੋਵੇਗੀ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ