PM Modi meet Shubhanshu Shukla: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ (18 ਅਗਸਤ, 2025) ਨੂੰ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਲਈ (Axiom-4) ਪੁਲਾੜ ਮਿਸ਼ਨ ਦੇ ਪਾਇਲਟ ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਸ਼ੁਭਾਂਸ਼ੂ ਸ਼ੁਕਲਾ ਨੂੰ ਮਿਸ਼ਨ ਦੀ ਸਫਲਤਾ ਲਈ ਵਧਾਈ ਦਿੱਤੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਦੀ ਸ਼ੁਭਾਂਸ਼ੂ ਨਾਲ ਮੁਲਾਕਾਤ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਸ਼ੁਭਾਂਸ਼ੂ ਸ਼ੁਕਲਾ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਸ਼ੁਭਾਂਸ਼ੂ ਨਾਲ ਹੱਥ ਮਿਲਾਇਆ, ਉਨ੍ਹਾਂ ਨੂੰ ਜੱਫੀ ਪਾਈ ਅਤੇ ਉਨ੍ਹਾਂ ਦੇ ਮੋਢੇ 'ਤੇ ਹੱਥ ਰੱਖ ਕੇ ਉਨ੍ਹਾਂ ਦੀ ਪ੍ਰਾਪਤੀ 'ਤੇ ਵਧਾਈ ਦਿੱਤੀ।
ਸ਼ੁਭਾਂਸ਼ੂ ਨੇ ਪ੍ਰਧਾਨ ਮੰਤਰੀ ਨੂੰ ਟੈਬਲੇਟ 'ਤੇ ਉਨ੍ਹਾਂ ਦੀ ਪੁਲਾੜ ਯਾਤਰਾ ਦੀਆਂ ਤਸਵੀਰਾਂ ਦਿਖਾਈਆਂ। ਸ਼ਨੀਵਾਰ ਦੇਰ ਰਾਤ ਅਮਰੀਕਾ ਤੋਂ ਭਾਰਤ ਵਾਪਸ ਆਏ ਸ਼ੁਭਾਂਸ਼ੂ ਦਾ ਦਿੱਲੀ ਹਵਾਈ ਅੱਡੇ 'ਤੇ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਅਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸਵਾਗਤ ਕੀਤਾ। ਉਨ੍ਹਾਂ ਦੇ ਪਿਤਾ ਸ਼ੰਭੂ ਦਿਆਲ ਸ਼ੁਕਲਾ ਅਤੇ ਭੈਣ ਸ਼ੁਚੀ ਮਿਸ਼ਰਾ ਵੀ ਉਨ੍ਹਾਂ ਨੂੰ ਮਿਲਣ ਲਈ ਲਖਨਊ ਤੋਂ ਹਵਾਈ ਅੱਡੇ 'ਤੇ ਪਹੁੰਚੇ।