PM Modi Meets Hakki Pikki Tribe: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ (7 ਮਈ) ਨੂੰ ਕਰਨਾਟਕ ਦੇ ਸ਼ਿਵਮੋਗਾ ਵਿੱਚ ਹੱਕੀ ਪਿੱਕੀ ਕਬੀਲੇ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ। ਇਨ੍ਹਾਂ ਲੋਕਾਂ ਨੂੰ ਆਪਰੇਸ਼ਨ ਕਾਵੇਰੀ ਤਹਿਤ ਸੂਡਾਨ ਤੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਸੀ। ਹਕੀ-ਪਿੱਕੀ ਕਬੀਲੇ ਦੇ ਮੈਂਬਰਾਂ ਨੇ ਉਨ੍ਹਾਂ ਦੇ ਸਮੇਂ ਸਿਰ ਅਤੇ ਸੁਰੱਖਿਅਤ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ।


ਉਨ੍ਹਾਂ ਨੇ ਪੀਐਮ ਮੋਦੀ ਨੂੰ ਦੱਸਿਆ ਕਿ ਕਿਵੇਂ ਉਨ੍ਹਾਂ ਨੇ ਸੂਡਾਨ ਵਿੱਚ ਮੁਸ਼ਕਿਲ ਹਾਲਾਤਾਂ ਦਾ ਸਾਹਮਣਾ ਕੀਤਾ ਅਤੇ ਕਿਵੇਂ ਸਰਕਾਰ ਅਤੇ ਭਾਰਤੀ ਦੂਤਾਵਾਸ ਨੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਇਹ ਯਕੀਨੀ ਬਣਾਇਆ ਕਿ ਉਨ੍ਹਾਂ ਨੂੰ ਇੱਕ ਝਰੀਟ ਵੀ ਨਾ ਲੱਗੇ ਅਤੇ ਇਹ ਸਭ ਪ੍ਰਧਾਨ ਮੰਤਰੀ ਦੇ ਯਤਨਾਂ ਸਦਕਾ ਹੋਇਆ ਹੈ। ਪ੍ਰਧਾਨ ਮੰਤਰੀ ਪ੍ਰਤੀ ਖੁਸ਼ੀ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਿਲ ਵਿੱਚ ਇਹ ਮਹਿਸੂਸ ਹੁੰਦਾ ਹੈ ਕਿ ਉਹ ਤੀਹਰੇ ਇੰਜਣ ਦੀ ਸ਼ਕਤੀ ਨੂੰ ਦਰਸਾਉਂਦੇ ਹਨ ਨਾ ਕਿ ਡਬਲ ਇੰਜਣ।


"ਕੁਝ ਨੇਤਾਵਾਂ ਨੇ ਮੁੱਦੇ ਦਾ ਸਿਆਸੀਕਰਨ ਕਰਨ ਦੀ ਕੋਸ਼ਿਸ਼ ਕੀਤੀ"


ਇਸ ਦੌਰਾਨ ਪ੍ਰਧਾਨ ਮੰਤਰੀ ਨੇ ਯਾਦ ਕੀਤਾ ਕਿ ਕਿਵੇਂ ਇਸ ਭਾਈਚਾਰੇ ਦੇ ਪੂਰਵਜ ਮਹਾਰਾਣਾ ਪ੍ਰਤਾਪ ਦੇ ਨਾਲ ਖੜੇ ਸਨ। ਉਨ੍ਹਾਂ ਕਿਹਾ ਕਿ ਜੇਕਰ ਪੂਰੀ ਦੁਨੀਆ ਵਿੱਚ ਕੋਈ ਵੀ ਭਾਰਤੀ ਕਿਸੇ ਵੀ ਤਰ੍ਹਾਂ ਦੀ ਮੁਸੀਬਤ ਵਿੱਚ ਹੈ ਤਾਂ ਉਸ ਸਮੱਸਿਆ ਦਾ ਹੱਲ ਹੋਣ ਤੱਕ ਸਰਕਾਰ ਨੂੰ ਚੈਨ ਨਹੀਂ ਆਉਂਦਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੁਝ ਸਿਆਸਤਦਾਨਾਂ ਨੇ ਇਸ ਮੁੱਦੇ ਦਾ ਸਿਆਸੀਕਰਨ ਕਰਨ ਦੀ ਕੋਸ਼ਿਸ਼ ਕੀਤੀ ਅਤੇ ਸਾਡੀ ਚਿੰਤਾ ਇਹ ਸੀ ਕਿ ਜੇਕਰ ਉਹ ਖੁਲਾਸਾ ਕਰਦੇ ਹਨ ਕਿ ਭਾਰਤੀ ਕਿੱਥੇ ਲੁਕੇ ਹੋਏ ਹਨ, ਤਾਂ ਉਨ੍ਹਾਂ ਨੂੰ ਵੱਡਾ ਖ਼ਤਰਾ ਹੋ ਸਕਦਾ ਹੈ। ਇਸ ਲਈ ਸਰਕਾਰ ਨੇ ਸਾਰਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖ ਕੇ ਚੁੱਪ ਚਾਪ ਕੰਮ ਕੀਤਾ।


ਇਹ ਵੀ ਪੜ੍ਹੋ: Wrestlers Protest: ਪਹਿਲਵਾਨਾਂ ਤੇ ਕਿਸਾਨਾਂ ਨੇ ਸਰਕਾਰ ਨੂੰ ਦਿੱਤਾ 15 ਦਿਨਾਂ ਦਾ ਅਲਟੀਮੇਟਮ, ਕਿਹਾ- ਜੇਕਰ ਸਰਕਾਰ ਨਹੀਂ ਮੰਨੀ ਤਾਂ 21 ਮਈ ਨੂੰ...


ਪੀਐਮ ਮੋਦੀ ਨੇ ਕੀ ਕਿਹਾ?


ਪੀਐਮ ਮੋਦੀ ਨੇ ਉਨ੍ਹਾਂ ਨੂੰ ਦੇਸ਼ ਦੀ ਤਾਕਤ ਨੂੰ ਯਾਦ ਕਰਨ ਲਈ ਕਿਹਾ ਜੋ ਉਨ੍ਹਾਂ ਲਈ ਖੜ੍ਹੀ ਹੋਈ ਹੈ। ਉਨ੍ਹਾਂ ਨੇ ਉਨ੍ਹਾਂ ਨੂੰ ਮੁਸੀਬਤ ਵਿੱਚ ਘਿਰੇ ਲੋਕਾਂ ਦੀ ਮਦਦ ਲਈ ਹਮੇਸ਼ਾ ਤਤਪਰ ਰਹਿਣ ਅਤੇ ਸਮਾਜ ਅਤੇ ਦੇਸ਼ ਲਈ ਯੋਗਦਾਨ ਪਾਉਣ ਲਈ ਕਿਹਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਵਿਦੇਸ਼ਾਂ ਵਿੱਚ ਲੋਕ ਭਾਰਤੀ ਡਾਕਟਰਾਂ ‘ਤੇ ਵਿਸ਼ਵਾਸ ਕਰਦੇ ਹਨ ਅਤੇ ਇਹ ਸੁਣ ਕੇ ਖੁਸ਼ ਹੋ ਜਾਂਦੇ ਹਨ ਕਿ ਉਹ ਭਾਰਤ ਤੋਂ ਹਨ। 


ਜ਼ਿਕਰਯੋਗ ਹੈ ਕਿ ਆਪਰੇਸ਼ਨ ਕਾਵੇਰੀ ਦੇ ਤਹਿਤ ਘੱਟੋ-ਘੱਟ 3,862 ਲੋਕਾਂ ਨੂੰ ਸੰਘਰਸ਼ ਪ੍ਰਭਾਵਿਤ ਸੂਡਾਨ ਤੋਂ ਬਚਾਇਆ ਗਿਆ ਹੈ। ਪੀਐਮ ਮੋਦੀ ਦੀ ਅਗਵਾਈ ਵਿੱਚ ਭਾਰਤ ਸਰਕਾਰ ਨੇ ਭਾਰਤੀ ਨਾਗਰਿਕਾਂ ਨੂੰ ਵਿਵਾਦਗ੍ਰਸਤ ਸੂਡਾਨ ਤੋਂ ਬਚਾਉਣ ਲਈ ਆਪਰੇਸ਼ਨ ਕਾਵੇਰੀ ਸ਼ੁਰੂ ਕੀਤਾ। ਸੂਡਾਨ 'ਚ ਸੱਤਾ ਹਾਸਲ ਕਰਨ ਲਈ ਫੌਜ ਅਤੇ ਨੀਮ ਫੌਜੀ ਦਲਾਂ ਵਿਚਾਲੇ ਸੰਘਰਸ਼ ਚੱਲ ਰਿਹਾ ਹੈ। ਇਸ ਜੰਗ ਵਿੱਚ ਹੁਣ ਤੱਕ 400 ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ।


ਇਹ ਵੀ ਪੜ੍ਹੋ: Delhi Rains: ਦਿੱਲੀ-NCR ‘ਚ ਮੌਸਮ ਨੇ ਬਦਲਿਆ ਮਿਜਾਜ਼, ਧੂੜ ਭਰੀ ਹਨੇਰੀ ਨਾਲ ਪਿਆ ਮੀਂਹ