PM Modi meets his mother Heeraben: ਗੁਜਰਾਤ ਦੇ ਗਾਂਧੀਨਗਰ ਵਿੱਚ ਮਾਂ ਹੀਰਾਬੇਨ ਨੂੰ ਮਿਲੇ ਪ੍ਰਧਾਨ ਮੰਤਰੀ ਮੋਦੀ, ਦੋ ਸਾਲ ਬਾਅਦ ਮਾਂ ਨੂੰ ਮਿਲੇ ਮੋਦੀ ਨੇ ਇੱਕਠੇ ਬੈਠ ਖਾਇਆ ਖਾਣਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਂਧੀਨਗਰ 'ਚ ਮਾਂ ਹੀਰਾਬੇਨ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦੋ ਦਿਨਾਂ ਗੁਜਰਾਤ ਦੌਰੇ 'ਤੇ ਹਨ।
PM Modi meets his mother Heeraben in Gujarat Gandhinagar have dinner photo
ਗਾਂਧੀਨਗਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਂਧੀਨਗਰ 'ਚ ਮਾਂ ਹੀਰਾਬੇਨ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦੀ ਉਨ੍ਹਾਂ ਦੀ ਮਾਂ ਨਾਲ ਦੋ ਸਾਲਾਂ ਬਾਅਦ ਮੁਲਾਕਾਤ ਹੋਈ ਹੈ। ਦੱਸ ਦਈਏ ਕਿ ਪ੍ਰਧਾਨ ਮੰਤਰੀ ਦੋ ਦਿਨਾਂ ਗੁਜਰਾਤ ਦੌਰੇ 'ਤੇ ਹਨ। ਇੱਥੇ ਪਹੁੰਚ ਕੇ ਉਨ੍ਹਾਂ ਨੇ ਮਾਂ ਤੋਂ ਆਸ਼ੀਰਵਾਦ ਲਿਆ ਅਤੇ ਇਕੱਠੇ ਖਾਣਾ ਖਾਧਾ।
ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਗੁਜਰਾਤ ਵਿੱਚ ਰੋਡ ਸ਼ੋਅ ਕੀਤਾ। ਫੁੱਲਾਂ ਦੇ ਹਾਰਾਂ ਨਾਲ ਸਜੀ ਕਾਰ 'ਚ ਮੋਦੀ ਭਗਵੇਂ ਰੰਗ ਦੀ ਟੋਪੀ ਪਹਿਨੇ ਨਜ਼ਰ ਆਏ। ਰੋਡ ਸ਼ੋਅ ਦੌਰਾਨ ਮੋਦੀ ਨੇ ਸੜਕ ਦੇ ਦੋਵੇਂ ਪਾਸੇ ਇਕੱਠੇ ਹੋਏ ਸੈਂਕੜੇ ਸਮਰਥਕਾਂ ਅਤੇ ਪ੍ਰਸ਼ੰਸਕਾਂ ਦਾ ਹੱਥ ਹਿਲਾ ਕੇ ਸਵਾਗਤ ਕੀਤਾ। ਹਵਾਈ ਅੱਡੇ ਤੋਂ ਸ਼ੁਰੂ ਹੋਇਆ ਇਹ ਰੋਡ ਸ਼ੋਅ ਕਰੀਬ 10 ਕਿਲੋਮੀਟਰ ਦੂਰ ਗਾਂਧੀਨਗਰ ਸਥਿਤ ਭਾਜਪਾ ਦੇ ਸੂਬਾ ਹੈੱਡਕੁਆਰਟਰ ‘ਕਮਲਮ’ ਵਿਖੇ ਸਮਾਪਤ ਹੋਇਆ।
ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਅਤੇ ਭਾਜਪਾ ਦੀ ਸੂਬਾ ਇਕਾਈ ਦੇ ਪ੍ਰਧਾਨ ਸੀਆਰ ਪਾਟਿਲ ਵੀ ਮੋਦੀ ਦੇ ਨਾਲ ਮੌਜੂਦ ਰਹੇ। ਇਸ ਰੋਡ ਸ਼ੋਅ ਨੂੰ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਮੁਹਿੰਮ ਦੀ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ, ਜੋ ਇਸ ਸਾਲ ਦਸੰਬਰ 'ਚ ਹੋਣੀਆਂ ਹਨ।
ਪਾਰਟੀ ਦੇ ਇੱਕ ਅਹੁਦੇਦਾਰ ਨੇ ਦੱਸਿਆ ਕਿ ਗਾਂਧੀਨਗਰ ਸਥਿਤ ਭਾਜਪਾ ਦੇ ਸੂਬਾਈ ਹੈੱਡਕੁਆਰਟਰ 'ਕਮਲਮ' ਪਹੁੰਚ ਕੇ ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਦੀ ਰਣਨੀਤੀ 'ਤੇ ਭਾਜਪਾ ਦੀ ਸੂਬਾ ਇਕਾਈ ਦੇ ਨੇਤਾਵਾਂ ਨਾਲ ਬੈਠਕ ਕੀਤੀ। ਰੋਡ ਸ਼ੋਅ ਤੋਂ ਬਾਅਦ ਪੀਐਮ ਮੋਦੀ ਨੇ ਪੰਚਾਇਤ ਮਹਾਸੰਮੇਲਨ ਵਿੱਚ ਸੂਬੇ ਵਿੱਚ ਪੰਚਾਇਤੀ ਰਾਜ ਸੰਸਥਾਵਾਂ ਦੇ ਤਿੰਨ ਪੱਧਰਾਂ ਦੇ ਇੱਕ ਲੱਖ ਤੋਂ ਵੱਧ ਪ੍ਰਤੀਨਿਧੀਆਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਮਹਾਤਮਾ ਗਾਂਧੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪੇਂਡੂ ਵਿਕਾਸ ਦਾ ਸੁਪਨਾ ਪੂਰਾ ਹੋਣਾ ਚਾਹੀਦਾ ਹੈ ਕਿਉਂਕਿ ਭਾਰਤ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ।
ਇਹ ਵੀ ਪੜ੍ਹੋ: AAP ਨੂੰ ਪੰਜਾਬ 'ਚ ਮਿਲੀ ਜਿੱਤ ਦੀ ਖੁਮਾਰ ਲੋਕਾਂ ਦੇ ਸਿਰ ਚੜਿਆ, ਵਿਆਹ 'ਚ ਝਾੜੂ ਫੜ੍ਹ ਕੇ ਕੀਤਾ ਡਾਂਸ