PM Modi Meets President Droupadi Murmu: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ (2 ਸਤੰਬਰ) ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਨੇ ਉਨ੍ਹਾਂ ਦਾ ਗੁਲਦਸਤੇ ਦੇ ਕੇ ਸਵਾਗਤ ਕੀਤਾ।


ਰਾਸ਼ਟਰਪਤੀ ਦਫਤਰ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇਸ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਹੋਇਆਂ ਲਿਖਿਆ, “ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਨੇ ਗੁਲਦਸਤਾ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਚੰਦਰਯਾਨ-3 ਮਿਸ਼ਨ ਦੀ ਸਫਲਤਾ ਦੇ ਲਈ ਵਧਾਈ ਦਿੱਤੀ।"






ਰਾਸ਼ਟਰਪਤੀ ਨੇ ਕੀਤੀ ਚੰਦਰਮਾ ਮਿਸ਼ਨ ਦੀ ਸ਼ਲਾਘਾ


ਇਸ ਤੋਂ ਪਹਿਲਾਂ ਚੰਦਰ ਮਿਸ਼ਨ ਦੀ ਸ਼ਲਾਘਾ ਕਰਦੇ ਹੋਏ ਰਾਸ਼ਟਰਪਤੀ ਮੁਰਮੂ ਨੇ ਕਿਹਾ ਸੀ ਕਿ ਇਹ ਭਾਰਤ ਦੇ ਭਵਿੱਖ ਦੇ ਪ੍ਰੋਗਰਾਮਾਂ ਲਈ ਇੱਕ ਮਹੱਤਵਪੂਰਨ ਕਦਮ ਹੈ। ਭਾਰਤੀ ਸਪੇਸ ਰਿਸਰਚ ਆਰਗੇਨਾਈਜ਼ੇਸ਼ਨ ਨਵੀਆਂ ਉਚਾਈਆਂ ‘ਤੇ ਪਹੁੰਚਦੀ ਰਹਿੰਦੀ ਹੈ ਤੇ ਉੱਚੇ ਮਾਪਦੰਡ ਸਥਾਪਤ ਕਰਦੀ ਰਹਿੰਦੀ ਹੈ। ਉਨ੍ਹਾਂ ਕਿਹਾ ਸੀ ਕਿ ਸਾਡੇ ਵਿਗਿਆਨੀ ਅਤੇ ਇੰਜੀਨੀਅਰ ਪੁਲਾੜ ਅਤੇ ਧਰਤੀ 'ਤੇ ਆਪਣੇ ਕੰਮ ਕਰਕੇ ਦੇਸ਼ ਦਾ ਨਾਂ ਰੌਸ਼ਨ ਕਰ ਰਹੇ ਹਨ।


ਇਹ ਵੀ ਪੜ੍ਹੋ: G-20 Summit In Delhi: G-20 ਦੌਰਾਨ ਕੈਨੇਡਾ 'ਚ ਮਨਾਇਆ ਜਾਵੇਗਾ ਖ਼ਾਲਿਸਤਾਨ ਰੈਫਰੈਂਡਮ, ਜਸਟਿਨ ਟਰੂਡੋ ਸਰਕਾਰ ਦੇਵੇਗੀ ਵਿੱਤੀ ਮਦਦ


Aditya-L1 ਦੇ ਸਫਲ ਲਾਂਚ 'ਤੇ ਵਧਾਈ


ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀ ਸ਼ਨੀਵਾਰ ਨੂੰ ਦਿਨ ਵੇਲੇ ਆਦਿਤਿਆ-ਐਲ1 ਮਿਸ਼ਨ ਦੇ ਸਫਲ ਲਾਂਚ 'ਤੇ ਵਿਗਿਆਨੀਆਂ ਅਤੇ ਇੰਜੀਨੀਅਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ X 'ਤੇ ਇੱਕ ਪੋਸਟ ਵਿੱਚ ਕਿਹਾ, "ਭਾਰਤ ਦੇ ਪਹਿਲੇ ਸੂਰਜੀ ਮਿਸ਼ਨ, ਆਦਿਤਿਆ-ਐਲ1 ਦੀ ਸ਼ੁਰੂਆਤ, ਇੱਕ ਇਤਿਹਾਸਕ ਪ੍ਰਾਪਤੀ ਹੈ ਜੋ ਭਾਰਤ ਦੇ ਸਵਦੇਸ਼ੀ ਪੁਲਾੜ ਪ੍ਰੋਗਰਾਮ ਨੂੰ ਇੱਕ ਨਵੇਂ ਰਾਹ 'ਤੇ ਲੈ ਜਾਵੇਗੀ।"


ਰਾਸ਼ਟਰਪਤੀ ਨੇ ਹੋਰ ਕੀ ਕੁਝ ਕਿਹਾ?


ਉਨ੍ਹਾਂ ਨੇ ਅੱਗੇ ਲਿਖਿਆ, "ਇਸ ਨਾਲ ਸਾਨੂੰ ਪੁਲਾੜ ਅਤੇ ਖਗੋਲੀ ਘਟਨਾਵਾਂ ਨੂੰ ਬਿਹਤਰ ਤਰੀਕੇ ਨਾਲ ਸਮਝਣ ਵਿੱਚ ਮਦਦ ਮਿਲੇਗੀ। ਮੈਂ ਇਸ ਅਸਾਧਾਰਣ ਪ੍ਰਾਪਤੀ ਲਈ ਇਸਰੋ ਦੇ ਵਿਗਿਆਨੀਆਂ ਅਤੇ ਇੰਜੀਨੀਅਰਾਂ ਨੂੰ ਵਧਾਈ ਦਿੰਦੀ ਹਾਂ। ਮਿਸ਼ਨ ਦੀ ਸਫਲਤਾ ਲਈ ਮੇਰੀਆਂ ਸ਼ੁਭਕਾਮਨਾਵਾਂ।" ਇਸਰੋ ਨੇ ਸੂਰਜ ਦਾ ਅਧਿਐਨ ਕਰਨ ਲਈ ਸ਼ਨੀਵਾਰ ਨੂੰ ਆਦਿਤਿਆ-ਐਲ1 ਮਿਸ਼ਨ ਲਾਂਚ ਕੀਤਾ ਹੈ।


ਇਹ ਵੀ ਪੜ੍ਹੋ: G20 Summit: ਜੀ-20 ਸੰਮੇਲਨ ਸ਼ੁਰੂ ਹੋਣ ਤੋਂ ਦੋ ਦਿਨ ਪਹਿਲਾਂ ਭਾਰਤ ਆਉਣਗੇ ਜੋ ਬਿਡੇਨ, ਜਾਣੋ ਕਾਰਨ