Pm modi in greece: "ਸੱਚੇ ਸਿੱਖੀ ਸਿਧਾਂਤਾਂ ਦੇ ਧਾਰਨੀ...", ਪੀਐਮ ਮੋਦੀ ਨੇ ਗ੍ਰੀਸ 'ਚ ਸਿੱਖ ਭਾਈਚਾਰੇ ਨੂੰ ਮਿਲਣ ਤੋਂ ਬਾਅਦ ਕਹੀ ਇਹ ਗੱਲ
Pm modi in Greece: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਦਿਨਾਂ ਦੌਰੇ ਲਈ ਗ੍ਰੀਸ ਪਹੁੰਚੇ ਹਨ। ਇਸ ਦੌਰਾਨ ਉਹ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਵੀ ਮਿਲੇ, ਜਿਸ ਤੋਂ ਬਾਅਦ ਟਵੀਟ ਕਰਕੇ ਉਨ੍ਹਾਂ ਨੇ ਸਿੱਖਾਂ ਦੀ ਸ਼ਲਾਘਾ ਕੀਤੀ।
Pm modi in Greece: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੱਖਣੀ ਅਫਰੀਕਾ ਦੇ ਜੋਹਾਨਸਬਰਗ 'ਚ ਆਯੋਜਿਤ 15ਵੇਂ ਬ੍ਰਿਕਸ ਸੰਮੇਲਨ ਦੀ ਸਮਾਪਤੀ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਇਕ ਦਿਨ ਦੇ ਦੌਰੇ 'ਤੇ ਗ੍ਰੀਸ ਪਹੁੰਚੇ। ਇਸ ਦੌਰਾਨ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਪ੍ਰਧਾਨ ਮੰਤਰੀ ਮੋਦੀ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਵੀ ਮਿਲੇ।
ਉੱਥੇ ਹੀ ਪੀਐਮ ਮੋਦੀ ਨੇ ਟਵੀਟ ਕਰਕੇ ਕਿਹਾ, "ਮੇਰਾ ਗ੍ਰੀਸ ਵਿੱਚ ਭਾਰਤੀ ਭਾਈਚਾਰੇ ਵੱਲੋਂ ਨਿੱਘਾ ਸੁਆਗਤ ਕੀਤਾ ਗਿਆ। ਮੈਂ ਇੱਥੇ ਕਈ ਸਿੱਖ ਭੈਣਾਂ ਅਤੇ ਭਰਾਵਾਂ ਨੂੰ ਦੇਖ ਕੇ ਖੁਸ਼ ਹੋਇਆ। ਸੱਚੇ ਸਿੱਖੀ ਸਿਧਾਂਤਾਂ ਦੇ ਧਾਰਨੀ ਹੋ ਕੇ, ਉਹ ਇੱਥੇ ਬੜੀ ਸਦਭਾਵਨਾ ਨਾਲ ਰਹਿ ਰਹੇ ਹਨ।"
ਮੇਰਾ ਗ੍ਰੀਸ ਵਿੱਚ ਭਾਰਤੀ ਭਾਈਚਾਰੇ ਵੱਲੋਂ ਨਿੱਘਾ ਸੁਆਗਤ ਕੀਤਾ ਗਿਆ। ਮੈਂ ਇੱਥੇ ਕਈ ਸਿੱਖ ਭੈਣਾਂ ਅਤੇ ਭਰਾਵਾਂ ਨੂੰ ਦੇਖ ਕੇ ਖੁਸ਼ ਹੋਇਆ। ਸੱਚੇ ਸਿੱਖੀ ਸਿਧਾਂਤਾਂ ਦੇ ਧਾਰਨੀ ਹੋ ਕੇ, ਉਹ ਇੱਥੇ ਬੜੀ ਸਦਭਾਵਨਾ ਨਾਲ ਰਹਿ ਰਹੇ ਹਨ। pic.twitter.com/Vfjy6K24lH
— Narendra Modi (@narendramodi) August 25, 2023
ਪੀਐਮ ਦਾ ਗ੍ਰੀਸ ਦੌਰੇ ਦਾ ਪੂਰਾ ਪ੍ਰੋਗਰਾਮ
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੱਖਣੀ ਅਫਰੀਕਾ ਦੇ ਜੋਹਾਨਿਸਬਰਗ 'ਚ ਆਯੋਜਿਤ 15ਵੇਂ ਬ੍ਰਿਕਸ ਸੰਮੇਲਨ ਦੀ ਸਮਾਪਤੀ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਗ੍ਰੀਸ ਦੇ ਇਕ ਦਿਨ ਦੇ ਦੌਰੇ 'ਤੇ ਪਹੁੰਚੇ। ਇਸ ਦੌਰਾਨ ਉਹ ਵੱਖ-ਵੱਖ ਪ੍ਰੋਗਰਾਮਾਂ 'ਚ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਮੋਦੀ ਦਾ ਗ੍ਰੀਸ ਵਿੱਚ ਰਸਮੀ ਸਵਾਗਤ ਕੀਤਾ ਜਾਵੇਗਾ। ਇਸ ਤੋਂ ਬਾਅਦ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਹੋਵੇਗੀ। ਇਸ ਤੋਂ ਇਲਾਵਾ ਉਹ ਦੋਵਾਂ ਦੇਸ਼ਾਂ ਦੇ ਵਪਾਰਕ ਭਾਈਚਾਰੇ ਅਤੇ ਵਿਦੇਸ਼ਾਂ ਵਿਚ ਰਹਿੰਦੇ ਭਾਰਤੀਆਂ ਨਾਲ ਵੀ ਮੁਲਾਕਾਤ ਕਰਨਗੇ।
ਇਹ ਵੀ ਪੜ੍ਹੋ: Threat Sikhs: ਪਾਕਿਸਤਾਨ 'ਚ ਸਿੱਖਾਂ ਨੂੰ ਜਾਰੀ ਹੋਏ ਧਮਕੀ ਭਰੇ ਪੱਤਰ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚੁੱਕ ਲਿਆ ਮੁੱਦਾ
ਗ੍ਰੀਸ ਦੀ ਆਪਣੀ ਯਾਤਰਾ 'ਤੇ ਪ੍ਰਧਾਨ ਮੰਤਰੀ ਮੋਦੀ ਆਪਣੇ ਹਮਰੁਤਬਾ ਕਿਰੀਆਕੋਸ ਮਿਤਸੋਤਾਕਿਸ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਦੋਹਾਂ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਗੂੜ੍ਹਾ ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ ਜਾਵੇਗੀ। ਬਿਆਨ ਵਿਚ ਕਿਹਾ ਗਿਆ ਹੈ ਕਿ ਉਹ ਦੋਵਾਂ ਦੇਸ਼ਾਂ ਦੇ ਵਪਾਰਕ ਨੇਤਾਵਾਂ ਦੇ ਨਾਲ-ਨਾਲ ਭਾਰਤੀ ਭਾਈਚਾਰੇ ਨਾਲ ਵੀ ਗੱਲਬਾਤ ਕਰਨਗੇ।
ਪੀਐਮ ਮੋਦੀ 40 ਸਾਲਾਂ ਵਿੱਚ ਗ੍ਰੀਸ ਦਾ ਦੌਰਾ ਕਰਨ ਵਾਲੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹਨ। ਇਸ ਤੋਂ ਪਹਿਲਾਂ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਸਤੰਬਰ 1983 ਵਿੱਚ ਗ੍ਰੀਸ ਦਾ ਦੌਰਾ ਕੀਤਾ ਸੀ।
ਇਹ ਵੀ ਪੜ੍ਹੋ: Pakistan Imran Khan: ਇਮਰਾਨ ਖ਼ਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ 9 ਮਈ ਨੂੰ ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰੀ ਦੇ ਦਿੱਤੇ ਹੁਕਮ