PM Modi Oath Ceremony Live: ਮੈਂ ਨਰੇਂਦਰ ਦਾਮੋਦਰ ਦਾਸ ਮੋਦੀ... ਤੀਜੀ ਵਾਰ ਬਣੇ ਪ੍ਰਧਾਨ ਮੰਤਰੀ, NDA 3.0 ਦੀ ਸ਼ੁਰੂਆਤ
PM Modi Swearing-In Ceremony Live: ਬਸ ਕੁੱਝ ਸਮੇਂ ਬਾਅਦ ਹੀ ਪ੍ਰਧਾਨ ਮੰਤਰੀ ਦੀ ਸਹੁੰ ਚੁੱਕ ਸਮਾਗਮ ਸ਼ੁਰੂ ਹੋਣ ਜਾ ਰਿਹਾ ਹੈ। ਨਰਿੰਦਰ ਮੋਦੀ ਅੱਜ ਯਾਨੀਕਿ 9 ਜੂਨ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ।

Background
PM Modi Swearing-In Ceremony Live: ਨਰਿੰਦਰ ਮੋਦੀ ਅੱਜ ਯਾਨੀਕਿ 9 ਜੂਨ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਜਿਵੇਂ ਹੀ ਮੋਦੀ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ, ਉਹ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਰਿਕਾਰਡ ਦੀ ਬਰਾਬਰੀ ਕਰਨਗੇ। ਨਹਿਰੂ ਇਕੱਲੇ ਅਜਿਹੇ ਪ੍ਰਧਾਨ ਮੰਤਰੀ ਹਨ ਜੋ ਦੇਸ਼ ਦੀ ਆਜ਼ਾਦੀ ਤੋਂ ਬਾਅਦ ਲਗਾਤਾਰ ਤਿੰਨ ਚੋਣਾਂ ਦੇ ਬਾਵਜੂਦ ਅਹੁਦੇ 'ਤੇ ਬਣੇ ਰਹੇ।
ਦਰਅਸਲ, ਲੋਕ ਸਭਾ ਚੋਣਾਂ 2024 ਵਿੱਚ ਭਾਜਪਾ ਪੂਰਨ ਬਹੁਮਤ ਹਾਸਲ ਨਹੀਂ ਕਰ ਸਕੀ, ਪਰ ਐਨਡੀਏ ਗਠਜੋੜ ਨੂੰ 293 ਸੀਟਾਂ ਮਿਲੀਆਂ ਹਨ, ਜੋ ਬਹੁਮਤ ਦੇ ਅੰਕੜੇ ਤੋਂ ਵੱਧ ਹਨ। NDA ਸੰਸਦੀ ਦਲ ਦੀ ਸ਼ੁੱਕਰਵਾਰ (7 ਜੂਨ) ਨੂੰ ਬੈਠਕ ਹੋਈ, ਜਿਸ 'ਚ ਨਰਿੰਦਰ ਮੋਦੀ ਦੇ ਨਾਂ 'ਤੇ ਸਰਬਸੰਮਤੀ ਨਾਲ ਸਹਿਮਤੀ ਬਣੀ। ਇਸ ਦੌਰਾਨ ਨਵੀਂ ਸਰਕਾਰ ਵਿੱਚ ਐਨਡੀਏ ਦੀਆਂ ਵੱਖ-ਵੱਖ ਸੰਘਟਕ ਪਾਰਟੀਆਂ ਦਰਮਿਆਨ ਮੰਤਰੀ ਪ੍ਰੀਸ਼ਦ ਵਿੱਚ ਹਿੱਸੇਦਾਰੀ ਨੂੰ ਲੈ ਕੇ ਭਾਜਪਾ ਲੀਡਰਸ਼ਿਪ ਅਤੇ ਭਾਈਵਾਲਾਂ ਵਿਚਾਲੇ ਮੀਟਿੰਗ ਵੀ ਹੋਈ।
ਪ੍ਰਾਪਤ ਜਾਣਕਾਰੀ ਅਨੁਸਾਰ ਮੋਦੀ ਸਰਕਾਰ 3.0 ਵਿੱਚ ਪਿਛਲੀ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਤੋਂ ਇਲਾਵਾ ਪੀਯੂਸ਼ ਗੋਇਲ, ਧਰਮਿੰਦਰ ਪ੍ਰਧਾਨ, ਅਸ਼ਵਨੀ ਵੈਸ਼ਨਵ, ਗਜੇਂਦਰ ਸਿੰਘ ਸ਼ੇਖਾਵਤ ਅਤੇ ਹਰਦੀਪ ਸਿੰਘ ਪੁਰੀ ਨੂੰ ਦੁਬਾਰਾ ਮੰਤਰੀ ਬਣਾਏ ਜਾਣ ਦੀ ਪੂਰੀ ਸੰਭਾਵਨਾ ਹੈ।
ਦਿੱਲੀ ਪੁਲਿਸ ਵੱਲੋਂ 9 ਅਤੇ 10 ਜੂਨ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਨੂੰ ਨੋ ਫਲਾਈ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਸੁਰੱਖਿਆ ਦੇ ਮੱਦੇਨਜ਼ਰ ਐਸਪੀਜੀ, ਰਾਸ਼ਟਰਪਤੀ ਸੁਰੱਖਿਆ ਗਾਰਡ, ਆਈਟੀਬੀਪੀ, ਦਿੱਲੀ ਪੁਲਿਸ, ਖੁਫ਼ੀਆ ਵਿਭਾਗ, ਅਰਧ ਸੈਨਿਕ ਬਲ, ਐਨਐਸਜੀ ਬਲੈਕ ਕੈਟ ਕਮਾਂਡੋ ਅਤੇ ਐਨਡੀਆਰਐਫ ਦੀਆਂ ਟੀਮਾਂ ਮੌਜੂਦ ਰਹਿਣਗੀਆਂ।
PM Modi Oath Ceremony Live: ਰਵਨੀਤ ਸਿੰਘ ਬਿੱਟੂ ਨੇ ਰਾਜ ਮੰਤਰੀ ਵਜੋਂ ਚੁੱਕੀ ਸਹੁੰ
ਰਵਨੀਤ ਸਿੰਘ ਬਿੱਟੂ ਨੇ ਰਾਜ ਮੰਤਰੀ ਵਜੋਂ ਸਹੁੰ ਚੁੱਕੀ। ਕਾਂਗਰਸ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਰਵਨੀਤ ਸਿੰਘ ਬਿੱਟੂ ਲੋਕ ਸਭਾ ਚੋਣਾਂ ਵਿੱਚ ਹਾਰ ਗਏ ਸਨ, ਫਿਰ ਵੀ ਉਨ੍ਹਾਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਹੈ।
PM Modi Swearing-In Ceremony Live: ਰਾਮਨਾਥ ਠਾਕੁਰ ਨੇ ਰਾਜ ਮੰਤਰੀ ਵਜੋਂ ਸਹੁੰ ਚੁੱਕੀ
ਜੇਡੀਯੂ ਸੰਸਦ ਰਾਮਨਾਥ ਠਾਕੁਰ ਨੇ ਰਾਜ ਮੰਤਰੀ ਵਜੋਂ ਸਹੁੰ ਚੁੱਕੀ।






















