PM Modi Oath Ceremony Live: ਮੈਂ ਨਰੇਂਦਰ ਦਾਮੋਦਰ ਦਾਸ ਮੋਦੀ... ਤੀਜੀ ਵਾਰ ਬਣੇ ਪ੍ਰਧਾਨ ਮੰਤਰੀ, NDA 3.0 ਦੀ ਸ਼ੁਰੂਆਤ
PM Modi Swearing-In Ceremony Live: ਬਸ ਕੁੱਝ ਸਮੇਂ ਬਾਅਦ ਹੀ ਪ੍ਰਧਾਨ ਮੰਤਰੀ ਦੀ ਸਹੁੰ ਚੁੱਕ ਸਮਾਗਮ ਸ਼ੁਰੂ ਹੋਣ ਜਾ ਰਿਹਾ ਹੈ। ਨਰਿੰਦਰ ਮੋਦੀ ਅੱਜ ਯਾਨੀਕਿ 9 ਜੂਨ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ।
ਰਵਨੀਤ ਸਿੰਘ ਬਿੱਟੂ ਨੇ ਰਾਜ ਮੰਤਰੀ ਵਜੋਂ ਸਹੁੰ ਚੁੱਕੀ। ਕਾਂਗਰਸ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਰਵਨੀਤ ਸਿੰਘ ਬਿੱਟੂ ਲੋਕ ਸਭਾ ਚੋਣਾਂ ਵਿੱਚ ਹਾਰ ਗਏ ਸਨ, ਫਿਰ ਵੀ ਉਨ੍ਹਾਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਹੈ।
ਜੇਡੀਯੂ ਸੰਸਦ ਰਾਮਨਾਥ ਠਾਕੁਰ ਨੇ ਰਾਜ ਮੰਤਰੀ ਵਜੋਂ ਸਹੁੰ ਚੁੱਕੀ।
ਜਿਤਿਨ ਪ੍ਰਸਾਦ ਯੂਪੀ ਦੀ ਪੀਲੀਭੀਤ ਸੀਟ ਤੋਂ ਸੰਸਦ ਮੈਂਬਰ ਬਣੇ, ਸੁਤੰਤਰ ਚਾਰਜ ਵਾਲੇ ਰਾਜ ਮੰਤਰੀ, ਉੱਤਰੀ ਗੋਆ ਤੋਂ ਸੰਸਦ ਮੈਂਬਰ ਸ਼੍ਰੀਪਦ ਨਾਇਕ, ਯੂਪੀ ਦੀ ਮਹਾਰਾਜਗੰਜ ਸੀਟ ਤੋਂ ਸੰਸਦ ਪੰਕਜ ਚੌਧਰੀ, ਫਰੀਦਾਬਾਦ ਦੇ ਸੰਸਦ ਮੈਂਬਰ ਕ੍ਰਿਸ਼ਨਪਾਲ ਗੁਰਜਰ ਨੇ ਮੰਤਰੀ ਵਜੋਂ ਸਹੁੰ ਚੁੱਕੀ।
ਪਿਛਲੀ ਸਰਕਾਰ ਵਿੱਚ ਸਿੱਖਿਆ ਰਾਜ ਮੰਤਰੀ ਅੰਨਪੂਰਨਾ ਦੇਵੀ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ ਸੀ। ਅੰਨਪੂਰਨਾ ਦੇਵੀ ਝਾਰਖੰਡ ਦੀ ਕੋਡਰਮਾ ਸੀਟ ਤੋਂ ਸੰਸਦ ਮੈਂਬਰ ਬਣੀ ਹੈ। ਉਹ ਲਗਾਤਾਰ ਦੂਜੀ ਵਾਰ ਲੋਕ ਸਭਾ ਚੋਣ ਜਿੱਤੇ ਹਨ।
ਪਿਛਲੀ ਸਰਕਾਰ ਵਿੱਚ ਸੰਸਦੀ ਮਾਮਲਿਆਂ ਬਾਰੇ ਮੰਤਰੀ ਅਤੇ ਕਰਨਾਟਕ ਤੋਂ ਲਗਾਤਾਰ ਪੰਜਵੀਂ ਵਾਰ ਚੋਣ ਜਿੱਤਣ ਵਾਲੇ ਪ੍ਰਹਿਲਾਦ ਜੋਸ਼ੀ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ।
ਕੇ ਰਾਮਮੋਹਨ ਨਾਇਡੂ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਕੇ ਰਾਮਮੋਹਨ ਨਾਇਡੂ ਮੋਦੀ ਮੰਤਰੀ ਮੰਡਲ ਦੇ ਸਭ ਤੋਂ ਯੁਵਾ ਮੰਤਰੀ ਹਨ।
Hindustani Awam Morcha ਦੇ ਮੁਖੀ ਅਤੇ ਸੰਸਦ ਮੈਂਬਰ ਜੀਤਨਰਾਮ ਮਾਂਝੀ ਨੇ ਪਹਿਲੀ ਵਾਰ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ।
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐਚਡੀ ਕੁਮਾਰਸਵਾਮੀ ਨੇ ਮੋਦੀ 3.0 ਕੈਬਨਿਟ ਦੇ ਮੰਤਰੀ ਵਜੋਂ ਸਹੁੰ ਚੁੱਕੀ। ਉਹ ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵਗੌੜਾ ਦੇ ਪੁੱਤਰ ਹਨ। ਵੋਕਲੀਗਾ ਭਾਈਚਾਰੇ ਤੋਂ ਆਏ ਹਨ। ਕਰਨਾਟਕ ਦੀ ਮਾਂਡਿਆ ਸੀਟ ਤੋਂ ਸੰਸਦ ਮੈਂਬਰ ਬਣੇ ਹਨ।
ਐੱਸ ਜੈਸ਼ੰਕਰ, ਜੋ ਮੋਦੀ ਸਰਕਾਰ 2.0 ਵਿੱਚ ਵਿਦੇਸ਼ ਮੰਤਰੀ ਸਨ। NDA ਨਵੀਂ ਸਰਕਾਰ ਵਿੱਚ ਉਨ੍ਹਾਂ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ ਹੈ।
ਪਿਛਲੀ ਸਰਕਾਰ ਵਿੱਚ ਵਿੱਤ ਮੰਤਰੀ ਰਹਿ ਚੁੱਕੀ ਨਿਰਮਲਾ ਸੀਤਾਰਮਨ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਸੀਤਾਰਮਨ ਰੱਖਿਆ ਮੰਤਰੀ ਵੀ ਰਹਿ ਚੁੱਕੇ ਹਨ।
ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ।
ਭਾਜਪਾ ਆਗੂ ਅਤੇ ਨਵੇਂ ਚੁਣੇ ਗਏ ਸੰਸਦ ਮੈਂਬਰ ਨਿਤਿਨ ਗਡਕਰੀ ਨੇ ਲਗਾਤਾਰ ਤੀਜੀ ਵਾਰ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਗਡਕਰੀ ਪੀਐਮ ਮੋਦੀ ਦੀਆਂ ਪਿਛਲੀਆਂ ਦੋਵੇਂ ਸਰਕਾਰਾਂ ਵਿੱਚ ਕੈਬਨਿਟ ਮੰਤਰੀ ਸਨ।
ਭਾਜਪਾ ਆਗੂ ਅਮਿਤ ਸ਼ਾਹ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਪਿਛਲੀ ਸਰਕਾਰ ਵਿੱਚ ਅਮਿਤ ਸ਼ਾਹ ਕੇਂਦਰੀ ਗ੍ਰਹਿ ਮੰਤਰੀ ਸਨ। ਉਹ ਗੁਜਰਾਤ ਵਿੱਚ ਚਾਰ ਵਾਰ ਵਿਧਾਇਕ ਰਹੇ। ਗਾਂਧੀਨਗਰ ਸੀਟ ਤੋਂ ਲਗਾਤਾਰ ਦੂਜੀ ਵਾਰ ਸੰਸਦ ਮੈਂਬਰ ਬਣੇ।
ਰਾਜਨਾਥ ਸਿੰਘ ਨੇ ਮੋਦੀ 3.0 ਕੈਬਨਿਟ ਵਿੱਚ ਮੰਤਰੀ ਵਜੋਂ ਸਹੁੰ ਚੁੱਕੀ। ਰਾਜਨਾਥ ਸਿੰਘ ਪਿਛਲੀ ਸਰਕਾਰ ਵਿੱਚ ਰੱਖਿਆ ਮੰਤਰੀ ਸਨ। ਉਹ ਲਖਨਊ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਬਨਿਟ 'ਚ 71 ਮੰਤਰੀ ਚੁੱਕਣਗੇ ਸਹੁੰ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ 72ਵੇਂ ਮੰਤਰੀ ਵਜੋਂ ਸਹੁੰ ਚੁੱਕਣਗੇ। ਮੋਦੀ 3.0 ਕੈਬਨਿਟ 'ਚ 30 ਕੈਬਨਿਟ ਮੰਤਰੀ, 5 ਰਾਜ ਮੰਤਰੀ (ਸੁਤੰਤਰ ਚਾਰਜ) ਅਤੇ 36 ਰਾਜ ਮੰਤਰੀ ਸਹੁੰ ਚੁੱਕਣਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਹੁੰ ਚੁੱਕ ਸਮਾਗਮ ਲਈ ਰਾਸ਼ਟਰਪਤੀ ਭਵਨ 'ਚ ਬਣਾਏ ਗਏ ਮੰਚ 'ਤੇ ਪਹੁੰਚ ਗਏ ਹਨ। ਸਹੁੰ ਚੁੱਕ ਸਮਾਗਮ ਜਲਦੀ ਹੀ ਸ਼ੁਰੂ ਹੋਵੇਗਾ।
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਰਾਸ਼ਟਰਪਤੀ ਭਵਨ ਪੁੱਜੇ।
ਬਿਹਾਰ ਦੇ ਮੁੱਖ ਮੰਤਰੀ ਅਤੇ ਜੇਡੀਯੂ ਨੇਤਾ ਨਿਤੀਸ਼ ਕੁਮਾਰ ਰਾਸ਼ਟਰਪਤੀ ਭਵਨ ਪਹੁੰਚ ਗਏ ਹਨ। ਨਿਤੀਸ਼ ਕੁਮਾਰ ਐਨਡੀਏ ਸਰਕਾਰ ਵਿੱਚ ਇੱਕ ਮਜ਼ਬੂਤ ਭਾਈਵਾਲ ਅਤੇ ਕਿੰਗਮੇਕਰ ਵਜੋਂ ਉਭਰਿਆ ਹੈ।
ਫਿਲਮ ਅਭਿਨੇਤਾ ਸ਼ਾਹਰੁਖ ਖਾਨ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਪਣੇ ਬੇਟੇ ਅਨੰਤ ਅੰਬਾਨੀ ਨਾਲ ਰਾਸ਼ਟਰਪਤੀ ਭਵਨ ਪੁੱਜੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਬਨਿਟ 'ਚ 71 ਮੰਤਰੀ ਚੁੱਕਣਗੇ ਸਹੁੰ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ 72ਵੇਂ ਮੰਤਰੀ ਵਜੋਂ ਸਹੁੰ ਚੁੱਕਣਗੇ। ਮੋਦੀ 3.0 ਕੈਬਨਿਟ 'ਚ 30 ਕੈਬਨਿਟ ਮੰਤਰੀ, 5 ਰਾਜ ਮੰਤਰੀ (ਸੁਤੰਤਰ ਚਾਰਜ) ਅਤੇ 36 ਰਾਜ ਮੰਤਰੀ ਸਹੁੰ ਚੁੱਕਣਗੇ।
ਭਾਜਪਾ ਦੇ ਸੰਸਦ ਮੈਂਬਰ ਅਮਿਤ ਸ਼ਾਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਰਾਸ਼ਟਰਪਤੀ ਭਵਨ ਪੁੱਜੇ।
Oath Ceremony Live: ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਹਨ। ਇਸ ਦੌਰਾਨ ਰਾਸ਼ਟਰਪਤੀ ਭਵਨ 'ਚ ਵਿਦੇਸ਼ੀ ਮਹਿਮਾਨ ਆਉਣੇ ਸ਼ੁਰੂ ਹੋ ਗਏ ਹਨ।
Narendra Modi Oath Ceremony: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਮਹਿਮਾਨ ਪੁੱਜਣੇ ਸ਼ੁਰੂ ਹੋ ਗਏ ਹਨ।
ਪਿਛੋਕੜ
PM Modi Swearing-In Ceremony Live: ਨਰਿੰਦਰ ਮੋਦੀ ਅੱਜ ਯਾਨੀਕਿ 9 ਜੂਨ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਜਿਵੇਂ ਹੀ ਮੋਦੀ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ, ਉਹ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਰਿਕਾਰਡ ਦੀ ਬਰਾਬਰੀ ਕਰਨਗੇ। ਨਹਿਰੂ ਇਕੱਲੇ ਅਜਿਹੇ ਪ੍ਰਧਾਨ ਮੰਤਰੀ ਹਨ ਜੋ ਦੇਸ਼ ਦੀ ਆਜ਼ਾਦੀ ਤੋਂ ਬਾਅਦ ਲਗਾਤਾਰ ਤਿੰਨ ਚੋਣਾਂ ਦੇ ਬਾਵਜੂਦ ਅਹੁਦੇ 'ਤੇ ਬਣੇ ਰਹੇ।
ਦਰਅਸਲ, ਲੋਕ ਸਭਾ ਚੋਣਾਂ 2024 ਵਿੱਚ ਭਾਜਪਾ ਪੂਰਨ ਬਹੁਮਤ ਹਾਸਲ ਨਹੀਂ ਕਰ ਸਕੀ, ਪਰ ਐਨਡੀਏ ਗਠਜੋੜ ਨੂੰ 293 ਸੀਟਾਂ ਮਿਲੀਆਂ ਹਨ, ਜੋ ਬਹੁਮਤ ਦੇ ਅੰਕੜੇ ਤੋਂ ਵੱਧ ਹਨ। NDA ਸੰਸਦੀ ਦਲ ਦੀ ਸ਼ੁੱਕਰਵਾਰ (7 ਜੂਨ) ਨੂੰ ਬੈਠਕ ਹੋਈ, ਜਿਸ 'ਚ ਨਰਿੰਦਰ ਮੋਦੀ ਦੇ ਨਾਂ 'ਤੇ ਸਰਬਸੰਮਤੀ ਨਾਲ ਸਹਿਮਤੀ ਬਣੀ। ਇਸ ਦੌਰਾਨ ਨਵੀਂ ਸਰਕਾਰ ਵਿੱਚ ਐਨਡੀਏ ਦੀਆਂ ਵੱਖ-ਵੱਖ ਸੰਘਟਕ ਪਾਰਟੀਆਂ ਦਰਮਿਆਨ ਮੰਤਰੀ ਪ੍ਰੀਸ਼ਦ ਵਿੱਚ ਹਿੱਸੇਦਾਰੀ ਨੂੰ ਲੈ ਕੇ ਭਾਜਪਾ ਲੀਡਰਸ਼ਿਪ ਅਤੇ ਭਾਈਵਾਲਾਂ ਵਿਚਾਲੇ ਮੀਟਿੰਗ ਵੀ ਹੋਈ।
ਪ੍ਰਾਪਤ ਜਾਣਕਾਰੀ ਅਨੁਸਾਰ ਮੋਦੀ ਸਰਕਾਰ 3.0 ਵਿੱਚ ਪਿਛਲੀ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਤੋਂ ਇਲਾਵਾ ਪੀਯੂਸ਼ ਗੋਇਲ, ਧਰਮਿੰਦਰ ਪ੍ਰਧਾਨ, ਅਸ਼ਵਨੀ ਵੈਸ਼ਨਵ, ਗਜੇਂਦਰ ਸਿੰਘ ਸ਼ੇਖਾਵਤ ਅਤੇ ਹਰਦੀਪ ਸਿੰਘ ਪੁਰੀ ਨੂੰ ਦੁਬਾਰਾ ਮੰਤਰੀ ਬਣਾਏ ਜਾਣ ਦੀ ਪੂਰੀ ਸੰਭਾਵਨਾ ਹੈ।
ਦਿੱਲੀ ਪੁਲਿਸ ਵੱਲੋਂ 9 ਅਤੇ 10 ਜੂਨ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਨੂੰ ਨੋ ਫਲਾਈ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਸੁਰੱਖਿਆ ਦੇ ਮੱਦੇਨਜ਼ਰ ਐਸਪੀਜੀ, ਰਾਸ਼ਟਰਪਤੀ ਸੁਰੱਖਿਆ ਗਾਰਡ, ਆਈਟੀਬੀਪੀ, ਦਿੱਲੀ ਪੁਲਿਸ, ਖੁਫ਼ੀਆ ਵਿਭਾਗ, ਅਰਧ ਸੈਨਿਕ ਬਲ, ਐਨਐਸਜੀ ਬਲੈਕ ਕੈਟ ਕਮਾਂਡੋ ਅਤੇ ਐਨਡੀਆਰਐਫ ਦੀਆਂ ਟੀਮਾਂ ਮੌਜੂਦ ਰਹਿਣਗੀਆਂ।
- - - - - - - - - Advertisement - - - - - - - - -