Narendra Modi Oath Taking Ceremony: ਨਰਿੰਦਰ ਮੋਦੀ ਨੇ ਐਤਵਾਰ (09 ਜੂਨ) ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਇਸ ਦੇ ਨਾਲ ਹੀ ਭਾਜਪਾ ਦੀ ਅਗਵਾਈ ਵਾਲੀ ਰਾਸ਼ਟਰੀ ਜਮਹੂਰੀ ਗਠਜੋੜ (ਐੱਨ.ਡੀ.ਏ.) ਸਰਕਾਰ ਦੇ ਕੇਂਦਰੀ ਮੰਤਰੀ ਮੰਡਲ 'ਚ ਕਈ ਨਵੇਂ ਮੰਤਰੀਆਂ ਨੇ ਸਹੁੰ ਚੁੱਕੀ, ਜਿਨ੍ਹਾਂ 'ਚ ਰਾਜ ਸਭਾ ਦੇ ਕੁਝ ਮੈਂਬਰ ਅਤੇ ਕੁਝ ਹੋਰ ਮੈਂਬਰ ਸ਼ਾਮਲ ਹਨ, ਜਿਨ੍ਹਾਂ ਨੇ ਜਾਂ ਤਾਂ ਲੋਕ ਸਭਾ ਚੋਣ ਨਹੀਂ ਲੜੀ ਜਾਂ ਹਾਰ ਗਏ ਸਨ।


ਇਹ ਵੀ ਪੜ੍ਹੋ: Ravneet Singh Bittu: ਹਾਰ ਦੇ ਬਾਵਜੂਦ ਵੀ NDA ਸਰਕਾਰ ਨੇ ਰਵਨੀਤ ਸਿੰਘ ਬਿੱਟੂ ਦਿੱਤਾ ਤੋਹਫਾ, ਰਾਜ ਮੰਤਰੀ ਵਜੋਂ ਚੁੱਕੀ ਸਹੁੰ, ਜਾਣੋ ਬਿੱਟੂ ਦੇ ਸਿਆਸੀ ਸਫਰ ਬਾਰੇ


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਕੇ ਇਤਿਹਾਸ ਰਚ ਦਿੱਤਾ। ਉਹ ਇਹ ਉਪਲਬਧੀ ਹਾਸਲ ਕਰਨ ਵਾਲੇ ਪਹਿਲੇ ਗੈਰ-ਕਾਂਗਰਸੀ ਨੇਤਾ ਅਤੇ ਜਵਾਹਰ ਲਾਲ ਨਹਿਰੂ ਤੋਂ ਬਾਅਦ ਦੂਜੇ ਨੇਤਾ ਹਨ। ਉਨ੍ਹਾਂ ਦੇ ਨਾਲ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 71 ਮੰਤਰੀਆਂ ਨੂੰ ਸਹੁੰ ਚੁਕਾਈ। ਇਨ੍ਹਾਂ ਮੰਤਰੀਆਂ ਵਿੱਚ ਦੋ ਮੰਤਰੀ ਅਜਿਹੇ ਵੀ ਸਨ, ਜੋ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਹਾਰ ਗਏ ਸਨ, ਪਰ ਫਿਰ ਵੀ ਉਨ੍ਹਾਂ ਨੂੰ ਮੰਤਰੀ ਅਹੁਦੇ ਮਿਲੇ ਹਨ। ਇਨ੍ਹਾਂ ਵਿੱਚ ਤਾਮਿਲਨਾਡੂ ਤੋਂ ਦਲਿਤ ਚਿਹਰਾ ਐਲ ਮੁਰੂਗਨ ਅਤੇ ਪੰਜਾਬ ਤੋਂ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਰਵਨੀਤ ਸਿੰਘ ਬਿੱਟੂ ਸ਼ਾਮਲ ਹਨ।


48 ਸਾਲਾ ਰਵਨੀਤ ਸਿੰਘ ਬਿੱਟੂ ਤਿੰਨ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ ਅਤੇ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ ਨੂੰ ਲੁਧਿਆਣਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਸੀ, ਪਰ ਉਹ ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਹਾਰ ਗਏ ਸਨ। ਰਵਨੀਤ ਸਿੰਘ ਬਿੱਟੀ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਨ।


ਤਾਮਿਲਨਾਡੂ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਪਸ਼ੂ ਪਾਲਣ ਰਾਜ ਮੰਤਰੀ ਐਲ ਮੁਰੂਗਨ ਨੂੰ ਲੋਕ ਸਭਾ ਚੋਣਾਂ ਵਿੱਚ ਡੀਐਮਕੇ ਦੇ ਐਨ ਕਾਯਲਵਿਝੀ ਸੇਲਵਾਰਾਜ ਨੇ ਹਰਾਇਆ ਸੀ। ਹਾਲਾਂਕਿ ਐਤਵਾਰ ਨੂੰ ਉਨ੍ਹਾਂ ਨੂੰ ਮੁੜ ਕੇਂਦਰੀ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ। ਪਿਛਲੀ ਸਰਕਾਰ ਵਿੱਚ ਮੁਰੂਗਨ ਸੂਚਨਾ ਅਤੇ ਪ੍ਰਸਾਰਣ ਅਤੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਰਾਜ ਮੰਤਰੀ ਸਨ। ਉਹ ਇਸ ਸਮੇਂ ਮੱਧ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਹਨ ਅਤੇ ਦਲਿਤ ਭਾਈਚਾਰੇ ਤੋਂ ਆਉਂਦੇ ਹਨ।


ਇਹ ਵੀ ਪੜ੍ਹੋ: Reasi Bus Accident: ਜੰਮੂ-ਕਸ਼ਮੀਰ 'ਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ 'ਤੇ ਅੱਤਵਾਦੀਆਂ ਵੱਲੋਂ ਤਾਬੜ-ਤੋੜ ਫਾਇਰਿੰਗ, ਖਾਈ 'ਚ ਡਿੱਗੀ ਬੱਸ, 10 ਦੀ ਮੌਤ