Viral Video: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ 'ਤੇ ਚਰਚਾ ਦਾ ਜਵਾਬ ਦਿੱਤਾ ਸੀ। ਇਸ ਦੌਰਾਨ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰ ਨਾਅਰੇਬਾਜ਼ੀ ਕਰਦਿਆਂ ਹੋਇਆਂ ਵੇਲ ਤੱਕ ਆ ਪਹੁੰਚ ਸਨ। ਵਿਰੋਧੀ ਸੰਸਦ ਮੈਂਬਰਾਂ ਨੂੰ ਲਗਾਤਾਰ ਨਾਅਰੇਬਾਜ਼ੀ ਕਰਦਿਆਂ ਦੇਖ ਪੀਐੱਮ ਮੋਦੀ ਨੇ ਗਲਾਸ 'ਚ ਪਾਣੀ ਪਾਇਆ ਅਤੇ ਕਾਂਗਰਸ ਦੇ ਸੰਸਦ ਮੈਂਬਰ ਨੂੰ ਪਾਣੀ ਦਾ ਗਲਾਸ ਦਿੱਤਾ।
ਹਾਲਾਂਕਿ, ਪੀਐਮ ਮੋਦੀ ਨੇ ਮਣਿੱਕਮ ਟੈਗੋਰ ਨੂੰ ਪਾਣੀ ਦਾ ਗਲਾਸ ਦਿੱਤਾ ਅਤੇ ਉਨ੍ਹਾਂ ਨੇ ਲੈਣ ਤੋਂ ਮਨ੍ਹਾ ਕਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੇ ਹਿਬੀ ਏਡਨ ਨੂੰ ਪਾਣੀ ਦਾ ਗਿਲਾਸ ਦਿੱਤਾ ਅਤੇ ਉਨ੍ਹਾਂ ਨੇ ਪਾਣੀ ਲੈਕੇ ਪੀ ਲਿਆ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਨਾਅਰੇਬਾਜ਼ੀ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪਾਣੀ ਪਿਲਾਉਣ ਦਾ ਇਹ ਅੰਦਾਜ਼ ਸੋਸ਼ਲ ਮੀਡੀਆ ਯੂਜ਼ਰਸ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਕੁਝ ਯੂਜ਼ਰਸ ਨੇ ਕਿਹਾ ਕਿ ਇਹ ਇਨਸਾਨੀਅਤ ਦੀ ਮਿਸਾਲ ਹੈ। ਪੀਐਮ ਮੋਦੀ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰ ਲਗਾਤਾਰ ਨਾਅਰੇਬਾਜ਼ੀ ਕਰਦੇ ਰਹੇ।
ਜ਼ਿਕਰਯੋਗ ਹੈ ਕਿ 2 ਘੰਟੇ ਤੋਂ ਵੱਧ ਚੱਲੇ ਆਪਣੇ ਭਾਸ਼ਣ ਵਿੱਚ ਪੀਐਮ ਮੋਦੀ ਨੇ ਵਿਰੋਧੀ ਪਾਰਟੀਆਂ 'ਤੇ ਜੰਮ ਕੇ ਨਿਸ਼ਾਨਾ ਸਾਧਿਆ। ਕਾਂਗਰਸ ਨੂੰ ਆੜੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ ਕਿ 2024 ਵਿੱਚ ਕਾਂਗਰਸ ਦੀ ਸਥਿਤੀ ਪਹਿਲਾਂ ਹੀ ਕਮਜ਼ੋਰ ਹੈ। ਇੰਨਾ ਹੀ ਨਹੀਂ ਪੀਐਮ ਨੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਦਿਆਂ ਹੋਇਆਂ ਕਿਹਾ ਕਿ ਕੁਝ ਲੋਕ ਬੱਚਿਆਂ ਨੂੰ ਬਹਿਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਆਪਣੀ ਸਰਕਾਰ ਦੀ ਤਾਰੀਫ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜਨਤਾ ਨੇ ਸਾਨੂੰ ਇਕ ਵਾਰ ਫਿਰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਜਨਤਾ ਨੂੰ ਸਾਡੀਆਂ ਯੋਜਨਾਵਾਂ ਅਤੇ ਇਰਾਦਿਆਂ 'ਤੇ ਭਰੋਸਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।