ਨਵੀਂ ਦਿੱਲੀ: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿੱਚ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਟਵਿੱਟਰ ਉੱਪਰ ਆਪਣੀਆਂ ਤਸਵੀਰਾਂ ਸ਼ੇਅਰ ਕਰਦਿਆਂ ਕਿਹਾ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਸਾਡੇ ਇਤਿਹਾਸ ਦਾ ਇੱਕ ਅਭੁੱਲ ਪਲ ਹੈ। ਉਨ੍ਹਾਂ ਨੇ ਆਪਣੇ ਆਖਰੀ ਸਾਹ ਤੱਕ ਬੇਇਨਸਾਫ਼ੀ ਦੇ ਖ਼ਿਲਾਫ਼ ਲੜਾਈ ਲੜੀ। ਮੈਂ ਅੱਜ ਦੇ ਦਿਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਨਮਨ ਕਰਦਾ ਹਾਂ। ਦਿੱਲੀ ਵਿੱਚ ਗੁਰਦੁਆਰਾ ਸੀਸ ਗੰਜ ਸਾਹਿਬ ਦੀ ਮੇਰੀ ਹਾਲੀਆ ਯਾਤਰਾ ਦੀਆਂ ਕੁਝ ਝਲਕੀਆਂ ਸਾਂਝੀਆਂ ਕਰ ਰਿਹਾ ਹਾਂ।

[blurb]


[/blurb]

ਉਧਰ, ਲੋਕ ਸਭਾ ਨੇ ਅੱਜ ਨੌਵੇਂ ਸਿੱਖ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਗੁਰੂ ਤੇਗ ਬਹਾਦਰ ਦੇ ਨਾਂ 'ਤੇ ਦਿੱਲੀ ਵਿੱਚ ਰਾਸ਼ਟਰੀ ਯੂਨੀਵਰਸਿਟੀ ਬਣਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਹਿੰਦੂ ਧਰਮ ਦੀ ਰੱਖਿਆ ਲਈ  ਗੁਰੂ ਤੇਗ ਬਹਾਦਰ ਵੱਲੋਂ ਕੀਤੀ ਕੁਰਬਾਨੀ ਨੂੰ ਯਾਦ ਕੀਤਾ।

ਉਨ੍ਹਾਂ ਕਿਹਾ, ‘ਦੁਨੀਆਂ ਵਿੱਚ ਪਹਿਲੀ ਵਾਰ ਕਿਸੇ ਵਿਅਕਤੀ ਨੇ ਦੂਜੇ ਧਰਮ ਦੀ ਰੱਖਿਆ ਲਈ ਸ਼ਹਾਦਤ ਦਿੱਤੀ।’ਸਾਬਕਾ ਕੇਂਦਰੀ ਮੰਤਰੀ ਨੇ ਸਪੀਕਰ ਨੂੰ ਅਪੀਲ ਕੀਤੀ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਦੋ ਮਿੰਟ ਦਾ ਮੌਨ ਰੱਖਿਆ ਜਾਵੇ। ਇਹ ਮੰਗ ਕਰਦੇ ਹੋਏ ਉਹ ਵੀ ਸੀਟ ਦੇ ਨੇੜੇ ਪਹੁੰਚ ਗਈ। ਭਾਜਪਾ ਦੇ ਸੰਸਦ ਮੈਂਬਰ ਐਸਐਸ ਆਹਲੂਵਾਲੀਆ ਨੇ ਵੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਯਾਦ ਕੀਤਾ।