ਪੜਚੋਲ ਕਰੋ

Abundance in Millets Song: ਪੀਐਮ ਮੋਦੀ ਨੇ ਗ੍ਰੈਮੀ ਅਵਾਰਡ ਜੇਤੂ ਫਾਲੂ ਦੇ ਨਾਲ ਲਿਖਿਆ ਗੀਤ, ਇਸ ਥੀਮ ‘ਤੇ ਆਧਾਰਿਤ

PM Modi Song: ਭਾਰਤ ਦੇ ਸੁਝਾਅ 'ਤੇ ਸਾਲ 2023 ਨੂੰ 'ਇੰਟਰਨੈਸ਼ਨਲ ਮਿਲਟ ਈਅਰ' ਐਲਾਨਿਆ ਗਿਆ ਹੈ। ਇਸ ਦੇ ਲਈ ਪੀਐਮ ਮੋਦੀ ਨੇ ਗ੍ਰੈਮੀ ਅਵਾਰਡ ਵਿਜੇਤਾ ਦੇ ਨਾਲ ਮਿਲ ਕੇ ਇੱਕ ਵਿਸ਼ੇਸ਼ ਗੀਤ ਤਿਆਰ ਕੀਤਾ ਹੈ।

Abundance in Millets Song: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਜਰੇ ਦੇ ਫਾਇਦੇ ਅਤੇ ਦੁਨੀਆ ਵਿੱਚ ਭੁੱਖਮਰੀ ਨੂੰ ਘਟਾਉਣ ਦੀ ਉਨ੍ਹਾਂ ਦੀ ਸਮਰੱਥਾ ਨੂੰ ਦੱਸਣ ਲਈ ਗ੍ਰੈਮੀ ਅਵਾਰਡ ਜੇਤੂ ਭਾਰਤੀ-ਅਮਰੀਕੀ ਗਾਇਕ ਫਾਲੂ ਨਾਲ ਮਿਲ ਕੇ ਇੱਕ ਗੀਤ ਲਿੱਖਿਆ ਹੈ। 'ਅਬੰਡੈਂਸ ਇਨ ਮਿਲਟਸ' ਗੀਤ ਨੂੰ ਮੁੰਬਈ ਵਿੱਚ ਜੰਮੀ ਗਾਇਕਾ-ਗੀਤਕਾਰ ਫਾਲਗੁਨੀ ਸ਼ਾਹ ਅਤੇ ਉਨ੍ਹਾਂ ਦੇ ਪਤੀ ਅਤੇ ਗਾਇਕ ਗੌਰਵ ਸ਼ਾਹ ਨੇ ਗਾਇਆ ਹੈ।

ਸ਼ਾਹ ਨੂੰ ਫਾਲੂ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਇਹ ਗੀਤ 16 ਜੂਨ ਨੂੰ ਰਿਲੀਜ਼ ਹੋਵੇਗਾ। ਭਾਰਤ ਦੇ ਪ੍ਰਸਤਾਵ 'ਤੇ ਸੰਯੂਕਤ ਰਾਸ਼ਟਰ ਮਹਾਸਭਾ ਨੇ ਸਾਲ 2023 ਨੂੰ 'ਇੰਟਰਨੈਸ਼ਨਲ ਮਿਲਟ ਈਅਰ' ਐਲਾਨਿਆ ਹੈ। ਗੀਤ ਦੇ ਰਿਲੀਜ਼ ਹੋਣ ਤੋਂ ਪਹਿਲਾਂ ਫਾਲੂ ਨੇ ਪੀਟੀਆਈ ਨੂੰ ਦੱਸਿਆ, "ਪ੍ਰਧਾਨ ਮੰਤਰੀ ਮੋਦੀ ਨੇ ਇਹ ਗੀਤ ਮੇਰੇ ਅਤੇ ਮੇਰੇ ਪਤੀ ਗੌਰਵ ਸ਼ਾਹ ਨਾਲ ਮਿਲ ਕੇ ਲਿਖਿਆ ਹੈ।"

ਫਾਲੂ ਦੀ ਵੈਬਸਾਈਟ ‘ਤੇ ਇੱਕ ਬਿਆਨ ਵਿੱਚ ਕਿਹਾ ਗਿਆ, “ ਫਾਲੂ ਅਤੇ ਗੌਰਵ ਸ਼ਾਹ 'ਇੰਟਰਨੈਸ਼ਨਲ ਮਿਲਟ ਈਅਰ' ਦਾ ਜਸ਼ਨ ਮਨਾਉਣ ਲਈ 16 ਜੂਨ 2023 ਨੂੰ 'ਅਬੰਡੈਂਸ ਇਨ ਮਿਲਟਸ' ਗੀਤ ਰਿਲੀਜ਼ ਕਰਨਗੇ, ਜਿਸ ਵਿੱਚ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਣਗੇ। 'ਅਬੰਡੈਂਸ ਇਨ ਮਿਲਟਸ' ਗੀਤ ਬਾਜਰੇ ਦੇ ਫਾਇਦੇ ਅਤੇ ਦੁਨੀਆ ਵਿੱਚ ਭੁੱਖਮਰੀ ਨੂੰ ਘਟਾਉਣ ਦੀ ਉਨ੍ਹਾਂ ਦੀ ਸਮਰੱਥਾ ਨੂੰ ਦੱਸਣ ਲਈ ਤਿਆਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Children in Punjab Prisons: ਪੰਜਾਬ ਦੀ ਇਸ ਜੇਲ੍ਹ ‘ਚ ਬੰਦ ਨੇ 4 ਮਾਸੂਮ ਬੱਚੇ: ਕੋਈ ਗੁਨਾਹ ਵੀ ਨਹੀਂ ਕੀਤਾ ਫਿਰ ਵੀ ਕਾਲ ਕੋਠੜੀ ‘ਚ ਕੈਦ

ਫਾਲੂ ਨੂੰ 'ਏ ਕਲਰਫੁੱਲ ਵਰਲਡ' ਲਈ 2022 ਵਿੱਚ ਸਰਵੋਤਮ ਬੱਚਿਆਂ ਦੀ ਐਲਬਮ ਸ਼੍ਰੇਣੀ ਵਿੱਚ ਗ੍ਰੈਮੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਫਾਲੂ ਨੇ ਕਿਹਾ ਕਿ ਬਾਜਰੇ ਬਾਰੇ ਗੀਤ ਲਿਖਣ ਦਾ ਵਿਚਾਰ ਪਿਛਲੇ ਸਾਲ ਗ੍ਰੈਮੀ ਜਿੱਤਣ ਤੋਂ ਬਾਅਦ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੌਰਾਨ ਆਇਆ ਸੀ। ਫਾਲੂ ਨੇ ਕਿਹਾ ਕਿ ਉਨ੍ਹਾਂ ਨੇ ਮੋਦੀ ਨਾਲ ਬਦਲਾਅ ਲਿਆਉਣ ਅਤੇ ਮਨੁੱਖਤਾ ਨੂੰ ਉੱਚਾ ਚੁੱਕਣ ਲਈ ਸੰਗੀਤ ਦੀ ਸ਼ਕਤੀ ਬਾਰੇ ਚਰਚਾ ਕੀਤੀ ਸੀ ਅਤੇ ਇਸ ਦੌਰਾਨ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਭੁੱਖਮਰੀ ਨੂੰ ਖਤਮ ਕਰਨ ਦਾ ਸੰਦੇਸ਼ ਦੇਣ ਵਾਲਾ ਗੀਤ ਲਿਖਣ ਦਾ ਸੁਝਾਅ ਦਿੱਤਾ ਸੀ। ਫਾਲੂ ਨੇ ਕਿਹਾ ਕਿ ਕਿਉਂਕਿ ਸੰਗੀਤ ਸੀਮਾਵਾਂ ਵਿੱਚ ਬੰਨ੍ਹਿਆ ਨਹੀਂ ਹੁੰਦਾ, ਇਸ ਲਈ ਪੀਐਮ ਮੋਦੀ ਨੇ ਬਾਜਰੇ 'ਤੇ ਗੀਤ ਲਿਖਣ ਦਾ ਸੁਝਾਅ ਦਿੱਤਾ ਸੀ।

ਉਨ੍ਹਾਂ ਕਿਹਾ ਕਿ ਮੋਦੀ ਨੇ ਉਨ੍ਹਾਂ ਨੂੰ ਦੱਸਿਆ ਕਿ ਬਾਜਰਾ ਬਹੁਤ ਪੌਸ਼ਟਿਕ ਭੋਜਨ ਹੈ ਅਤੇ ਸਿਹਤ ਲਈ ਬਹੁਤ ਫਾਇਦੇਮੰਦ ਹੈ। ਫਾਲੂ ਨੇ ਕਿਹਾ ਕਿ ਉਨ੍ਹਾਂ ਨੇ ਬਹੁਤ "ਭੋਲੇ" ਢੰਗ ਨਾਲ ਪ੍ਰਧਾਨ ਮੰਤਰੀ ਨੂੰ ਪੁੱਛਿਆ ਕਿ ਕੀ ਉਹ ਉਸ ਨਾਲ ਮਿਲ ਕੇ ਇੱਕ ਗੀਤ ਲਿਖਣਗੇ, ਜਿਸ ਲਈ ਉਹ ਸਹਿਮਤ ਹੋ ਗਏ। ਉਨ੍ਹਾਂ ਦੱਸਿਆ ਕਿ ਅੰਗਰੇਜ਼ੀ ਅਤੇ ਹਿੰਦੀ ਵਿੱਚ ਰਿਲੀਜ਼ ਹੋਣ ਵਾਲੇ ਇਸ ਗੀਤ ਦੀ ਵਿਆਪਕ ਪਹੁੰਚ ਨੂੰ ਯਕੀਨੀ ਬਣਾਉਣ ਲਈ ਇਸ ਦਾ ਖੇਤਰੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਜਾਵੇਗਾ।

ਫਾਲੂ ਨੇ ਕਿਹਾ ਕਿ ਸ਼ੁਰੂ 'ਚ ਉਹ ਪ੍ਰਧਾਨ ਮੰਤਰੀ ਨਾਲ ਗੀਤ ਲਿਖਣ ਤੋਂ ਘਬਰਾਈ ਹੋਈ ਸੀ ਪਰ ਇਹ ਸਾਰੀ ਪ੍ਰਕਿਰਿਆ ਬਹੁਤ ਹੀ ਸੁਚਾਰੂ ਢੰਗ ਨਾਲ ਚੱਲੀ। ਉਨ੍ਹਾਂ ਕਿਹਾ, ''ਉਨ੍ਹਾਂ (ਪ੍ਰਧਾਨ ਮੰਤਰੀ ਮੋਦੀ) ਲਈ ਲਿਖਣਾ ਵੱਖਰੀ ਗੱਲ ਹੈ ਅਤੇ ਉਨ੍ਹਾਂ ਨਾਲ ਲਿਖਣਾ ਵੱਖਰੀ ਗੱਲ ਹੈ। ਗੀਤ ਵਿੱਚ ਤੁਸੀਂ ਉਨ੍ਹਾਂ ਵਲੋਂ ਲਿਖਿਆ ਅਤੇ ਉਨ੍ਹਾਂ ਦੀ ਆਵਾਜ਼ ਵਿੱਚ ਦਿੱਤਾ ਭਾਸ਼ਣ ਸੁਣੋਗੇ।

ਇਹ ਵੀ ਪੜ੍ਹੋ: ਵਿਜੀਲੈਂਸ ਦਫ਼ਤਰ 'ਚ ਪੇਸ਼ ਨਹੀਂ ਹੋਏ ਹਮਦਰਦ: ਵਕੀਲ ਰਾਹੀਂ ਭੇਜੇ 17 ਸਵਾਲਾਂ ਦੇ ਜਵਾਬ, ਜੰਗ-ਏ-ਆਜ਼ਾਦੀ ਯਾਦਗਾਰ ਦੀ ਚੱਲ ਰਹੀ ਜਾਂਚ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (9-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (9-11-2024)
ਅਸਥਮਾ ਦੇ ਮਰੀਜ਼ਾਂ ਨੂੰ ਹੋ ਰਹੀ ਤਕਲੀਫ, ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਰਹੇਗਾ ਬਚਾਅ
ਅਸਥਮਾ ਦੇ ਮਰੀਜ਼ਾਂ ਨੂੰ ਹੋ ਰਹੀ ਤਕਲੀਫ, ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਰਹੇਗਾ ਬਚਾਅ
ਤੁਹਾਨੂੰ ਕੈਂਸਰ ਹੋਵੇਗਾ ਜਾਂ ਨਹੀਂ? ਹੁਣ AI ਦੇਵੇਗਾ ਜਵਾਬ - ਜਾਣੋ ਕਿਵੇਂ ਕਰੇਗਾ ਕੰਮ
ਤੁਹਾਨੂੰ ਕੈਂਸਰ ਹੋਵੇਗਾ ਜਾਂ ਨਹੀਂ? ਹੁਣ AI ਦੇਵੇਗਾ ਜਵਾਬ - ਜਾਣੋ ਕਿਵੇਂ ਕਰੇਗਾ ਕੰਮ
Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ
Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ
Advertisement
ABP Premium

ਵੀਡੀਓਜ਼

Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕਪਰਾਲੀ ਸਾੜਨ ਤੇ ਜੁਰਮਾਨਾ ਵਧਿਆ, ਕਿਸਾਨ ਲੀਡਰਾਂ ਨੇ ਕੀਤੀ ਵੱਡੀ ਮੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (9-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (9-11-2024)
ਅਸਥਮਾ ਦੇ ਮਰੀਜ਼ਾਂ ਨੂੰ ਹੋ ਰਹੀ ਤਕਲੀਫ, ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਰਹੇਗਾ ਬਚਾਅ
ਅਸਥਮਾ ਦੇ ਮਰੀਜ਼ਾਂ ਨੂੰ ਹੋ ਰਹੀ ਤਕਲੀਫ, ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਰਹੇਗਾ ਬਚਾਅ
ਤੁਹਾਨੂੰ ਕੈਂਸਰ ਹੋਵੇਗਾ ਜਾਂ ਨਹੀਂ? ਹੁਣ AI ਦੇਵੇਗਾ ਜਵਾਬ - ਜਾਣੋ ਕਿਵੇਂ ਕਰੇਗਾ ਕੰਮ
ਤੁਹਾਨੂੰ ਕੈਂਸਰ ਹੋਵੇਗਾ ਜਾਂ ਨਹੀਂ? ਹੁਣ AI ਦੇਵੇਗਾ ਜਵਾਬ - ਜਾਣੋ ਕਿਵੇਂ ਕਰੇਗਾ ਕੰਮ
Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ
Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Embed widget