PM Modi Resign: ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਸਵੀਕਾਰ, ਪਰ ਬਣੇ ਰਹਿਣਗੇ...
Lok Sabha Election Results 2024: ਨਰਿੰਦਰ ਮੋਦੀ ਨੇ ਕੁੱਝ ਸਮੇਂ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਹ ਰਾਸ਼ਟਰਪਤੀ ਭਵਨ ਪਹੁੰਚੇ ਅਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਰਾਸ਼ਟਰਪਤੀ ਨੇ ਇਸ ਨੂੰ
PM Modi Resign: ਨਰਿੰਦਰ ਮੋਦੀ ਨੇ ਬੁੱਧਵਾਰ ਯਾਨੀਕਿ 5 ਜੂਨ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਹ ਰਾਸ਼ਟਰਪਤੀ ਭਵਨ ਪਹੁੰਚੇ ਅਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਰਾਸ਼ਟਰਪਤੀ ਨੇ ਇਸ ਨੂੰ ਸਵੀਕਾਰ ਕਰ ਲਿਆ ਹੈ ਅਤੇ ਉਨ੍ਹਾਂ ਨੂੰ ਕਾਰਜਕਾਰੀ ਪ੍ਰਧਾਨ ਮੰਤਰੀ ਬਣੇ ਰਹਿਣ ਲਈ ਕਿਹਾ ਹੈ। ਪੀਐਮ ਮੋਦੀ ਅਤੇ ਰਾਸ਼ਟਰਪਤੀ ਮੁਰਮੂ ਦੀ ਮੁਲਾਕਾਤ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਸ ਵਿੱਚ ਉਹ ਆਪਣਾ ਅਸਤੀਫਾ (Resign) ਸੌਂਪਦੇ ਨਜ਼ਰ ਆ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ 'ਚ NDA ਦੀ ਬੈਠਕ ਤੋਂ ਪਹਿਲਾਂ ਆਪਣਾ ਅਸਤੀਫਾ ਰਾਸ਼ਟਰਪਤੀ ਮੁਰਮੂ ਨੂੰ ਸੌਂਪ ਦਿੱਤਾ ਹੈ।
ਰਾਸ਼ਟਰਪਤੀ ਨੇ ਅਸਤੀਫਾ ਸਵੀਕਾਰ ਕਰ ਲਿਆ, ਪਰ...
ਰਾਸ਼ਟਰਪਤੀ ਦੇ ਅਧਿਕਾਰਤ ਐਕਸ ਹੈਂਡਲ ਨੇ ਟਵੀਟ ਕਰਕੇ ਕਿਹਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਕੇਂਦਰੀ ਮੰਤਰੀ ਮੰਡਲ ਦੇ ਨਾਲ ਆਪਣਾ ਅਸਤੀਫਾ ਸੌਂਪਿਆ। ਰਾਸ਼ਟਰਪਤੀ ਨੇ ਅਸਤੀਫਾ ਸਵੀਕਾਰ ਕਰ ਲਿਆ ਅਤੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਮੰਤਰੀ ਪ੍ਰੀਸ਼ਦ ਨੂੰ ਨਵੀਂ ਸਰਕਾਰ ਬਣਨ ਤੱਕ ਅਹੁਦੇ 'ਤੇ ਬਣੇ ਰਹਿਣ ਦੀ ਬੇਨਤੀ ਕੀਤੀ ਹੈ।
Prime Minister @narendramodi called on President Droupadi Murmu at Rashtrapati Bhavan. The Prime Minister tendered his resignation along with the Union Council of Ministers. The President accepted the resignation and requested the Prime Minister and the Union Council of Ministers… pic.twitter.com/1ZeSwQFU1y
— President of India (@rashtrapatibhvn) June 5, 2024
ਭਾਜਪਾ ਨੂੰ ਬਹੁਮਤ ਨਾ ਮਿਲਣ ਕਾਰਨ ਹਾਲਾਤ ਵਿਗੜ ਗਏ
ਦਰਅਸਲ, ਭਾਜਪਾ ਦੀ ਅਗਵਾਈ ਵਾਲੀ ਐਨਡੀਏ ਨੂੰ 294 ਸੀਟਾਂ ਨਾਲ ਬਹੁਮਤ ਮਿਲ ਗਿਆ ਹੈ। ਅਜਿਹੇ ਵਿੱਚ ਐਨਡੀਏ ਦੀ ਸਰਕਾਰ ਬਣਨ ਦੀ ਪ੍ਰਬਲ ਸੰਭਾਵਨਾ ਹੈ। ਭਾਜਪਾ ਨੂੰ ਆਪਣੇ ਦਮ 'ਤੇ ਬਹੁਮਤ ਨਹੀਂ ਮਿਲਿਆ ਹੈ। ਇਸ ਕਾਰਨ ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਐਨਡੀਏ ਦੇ ਸਹਿਯੋਗੀ ਇਸ ਨੂੰ ਛੱਡ ਸਕਦੇ ਹਨ।
ਜੇਕਰ ਅਜਿਹੀ ਸਥਿਤੀ ਪੈਦਾ ਹੁੰਦੀ ਹੈ ਤਾਂ ਐਨਡੀਏ ਲਈ ਮੁੜ ਸੱਤਾ ਵਿੱਚ ਆਉਣਾ ਮੁਸ਼ਕਲ ਹੋ ਜਾਵੇਗਾ। ਸਭ ਤੋਂ ਵੱਧ ਚਰਚਾ ਬਿਹਾਰ ਦੇ ਮੁੱਖ ਮੰਤਰੀ ਅਤੇ ਜੇਡੀਯੂ ਮੁਖੀ ਨਿਤੀਸ਼ ਕੁਮਾਰ ਅਤੇ ਟੀਡੀਪੀ ਮੁਖੀ ਚੰਦਰਬਾਬੂ ਨਾਇਡੂ ਨੂੰ ਲੈ ਕੇ ਹੋ ਰਹੀ ਹੈ। ਹਾਲਾਂਕਿ ਦੋਵਾਂ ਨੇਤਾਵਾਂ ਨੇ ਐਨਡੀਏ ਨਾਲ ਹੋਣ ਦੇ ਸੰਕੇਤ ਦਿੱਤੇ ਹਨ।
ਲੋਕ ਸਭਾ ਭੰਗ ਕਰਨ ਦਾ ਫੈਸਲਾ ਕੈਬਨਿਟ ਮੀਟਿੰਗ ਤੋਂ ਬਾਅਦ ਲਿਆ ਗਿਆ
ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਕੇਂਦਰੀ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਸਵੇਰੇ 11.30 ਵਜੇ ਸ਼ੁਰੂ ਹੋਈ, ਜਿਸ ਵਿੱਚ ਚੋਣ ਨਤੀਜਿਆਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਸਰਕਾਰ ਦੇ ਗਠਨ ਦੀ ਸੰਭਾਵਿਤ ਰੂਪ-ਰੇਖਾ 'ਤੇ ਚਰਚਾ ਕੀਤੀ ਗਈ। ਸਮਾਚਾਰ ਏਜੰਸੀ ਪੀਟੀਆਈ ਦੇ ਸੂਤਰਾਂ ਅਨੁਸਾਰ ਮੰਤਰੀ ਮੰਡਲ ਨੇ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਦੀ ਸਿਫਾਰਿਸ਼ ਕੀਤੀ ਹੈ। ਇਸ 'ਤੇ ਡੂੰਘਾਈ ਨਾਲ ਚਰਚਾ ਕਰਨ ਤੋਂ ਬਾਅਦ ਹੀ ਪੀਐਮ ਮੋਦੀ ਰਾਸ਼ਟਰਪਤੀ ਭਵਨ ਪਹੁੰਚੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।