PM Modi Gaza Hospital Attack: ਇਜ਼ਰਾਈਲ-ਹਮਾਸ ਯੁੱਧ ਦੇ ਵਿਚਕਾਰ ਪੀਐਮ ਮੋਦੀ ਨੇ ਗਾਜ਼ਾ ਦੇ ਅਲ ਅਹਲੀ ਹਸਪਤਾਲ 'ਤੇ ਹੋਏ ਹਵਾਈ ਹਮਲੇ ਵਿੱਚ ਮਾਰੇ ਗਏ 500 ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੋਸ਼ੀਆਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਜ਼ਾ ਦੇ ਅਲ ਅਹਲੀ ਹਸਪਤਾਲ 'ਤੇ ਹੋਏ ਹਮਲੇ 'ਤੇ ਦੁੱਖ ਪ੍ਰਗਟ ਕਰਦਿਆਂ ਹੋਇਆਂ ਕਿਹਾ ਕਿ ਇਸ ਮਾਮਲੇ 'ਚ ਜੋ ਵੀ ਦੋਸ਼ੀ ਹੈ, ਉਸ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਮੰਗਲਵਾਰ (17 ਅਕਤੂਬਰ 2023) ਨੂੰ ਗਾਜ਼ਾ ਦੇ ਅਲ-ਅਹਲੀ ਹਸਪਤਾਲ 'ਤੇ ਹੋਏ ਹਵਾਈ ਹਮਲੇ ਵਿੱਚ ਲਗਭਗ 500 ਨਾਗਰਿਕਾਂ ਦੀ ਮੌਤ ਹੋ ਗਈ ਹੈ।


ਇਹ ਵੀ ਪੜ੍ਹੋ: Punjab Drug Case: ਪੰਜਾਬ 'ਚ ਡਰੱਗ ਖਿਲਾਫ਼ ਹੁਣ ਤੱਕ ਦੀ ਸਭ ਤੋਂ ਵੱਡੀ ਮੁਹਿੰਮ ਅੱਜ ਹੋਵੇਗੀ ਸ਼ੁਰੂ, ਸੀਐਮ ਭਗਵੰਤ ਮਾਨ ਨੇ ਕੀਤਾ ਐਲਾਨ


ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪ੍ਰਤੀਕਿਰਿਆ ਦਿੰਦਿਆਂ ਹੋਇਆਂ ਪੀਐੱਮ ਮੋਦੀ ਨੇ ਕਿਹਾ, ਗਾਜ਼ਾ ਦੇ ਅਲ-ਅਹਲੀ ਹਸਪਤਾਲ 'ਚ ਲੋਕਾਂ ਦੀ ਦਰਦਨਾਕ ਮੌਤ 'ਤੇ ਬਹੁਤ ਦੁੱਖ ਹੋਇਆ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਸਾਡੀ ਹਮਦਰਦੀ ਹੈ ਅਤੇ ਅਸੀਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ। ਇਸ ਜੰਗ ਵਿੱਚ ਆਮ ਨਾਗਰਿਕਾਂ ਦੀ ਮੌਤ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਹਮਲੇ ਪਿੱਛੇ ਜਿਨ੍ਹਾਂ ਦਾ ਹੱਥ ਹੈ, ਉਨ੍ਹਾਂ ਨੂੰ ਜਵਾਬਦੇਹ ਠਹਿਰਾਉਂਦਿਆਂ ਹੋਇਆਂ ਬਖਸ਼ਿਆ ਨਹੀਂ ਜਾਣਾ ਚਾਹੀਦਾ।


ਇਹ ਵੀ ਪੜ੍ਹੋ: Amritsar News: ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲੜੇਗਾ: ਹਰਮੀਤ ਸਿੰਘ ਕਾਲਕਾ