ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ਵਿੱਚ ਅੱਜ ਦੇਸ਼ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਵਿੱਚ ਸਰਦਾਰ ਪਟੇਲ ਅਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਵੀ ਯਾਦ ਕੀਤਾ।


ਸਰਦਾਰ ਪਟੇਲ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਿਹਾ, 'ਭਾਰਤ ਦੇ ਪਹਿਲੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਸਰਦਾਰ ਪਟੇਲ ਨੇ ਰਿਆਸਤਾਂ ਨੂੰ ਇੱਕ ਕਰਨ ਦਾ ਇਤਿਹਾਸਕ ਕੰਮ ਕੀਤਾ ਸੀ। ਇੱਕ ਪਾਸੇ, ਉਨ੍ਹਾਂ ਦੀ ਨਜ਼ਰ ਹੈਦਰਾਬਾਦ, ਜੂਨਾਗੜ ਅਤੇ ਹੋਰ ਰਾਜਾਂ ਵੱਲ ਸੀ, ਜਦੋਂ ਕਿ ਉਨ੍ਹਾਂ ਦਾ ਧਿਆਨ ਦੱਖਣ ਵਿੱਚ ਲਕਸ਼ਦੀਪ ਉੱਤੇ ਵੀ ਸੀ।'


ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਵੀ ਯਾਦ ਕੀਤਾ। ਉਨ੍ਹਾਂ ਕਿਹਾ ਕਿ ਇੰਦਰਾ ਗਾਂਧੀ ਨੇ ਇਤਿਹਾਸਿਕ ਕੰਮ ਕੀਤਾ। ਉਨ੍ਹਾਂ ਕਿਹਾ, '31 ਅਕਤੂਬਰ ਨੂੰ ਸ੍ਰੀਮਤੀ ਇੰਦਰਾ ਗਾਂਧੀ ਦਾ ਕਤਲ ਹੋਇਆ ਸੀ। ਦੇਸ਼ ਨੂੰ ਉਸ ਸਮੇਂ ਬੜਾ ਸਦਮਾ ਲੱਗਾ ਸੀ। ਮੈਂ ਅੱਜ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ।'