ਸੰਸਦ ਤੋਂ ਗਾਇਬ ਰਹਿਣ ਵਾਲੇ ਸੰਸਦ ਮੈਂਬਰਾਂ ਨੂੰ ਪੀਐਮ ਮੋਦੀ ਦੀ ਫਟਕਾਰ, ਕਿਹਾ-ਬੱਚਿਆਂ ਦੀ ਤਰ੍ਹਾਂ ਵਾਰ-ਵਾਰ ਕਹਿਣਾ ਠੀਕ ਨਹੀਂ
ਪੀਐਮ ਮੋਦੀ ਨੇ ਕਿਹਾ ਕਿ ਜੇਕਰ ਬੱਚਿਆਂ ਨੂੰ ਵਾਰ-ਵਾਰ ਰੋਕਿਆ ਜਾਂਦਾ ਹੈ ਤਾਂ ਉਹ ਵੀ ਪਸੰਦ ਨਹੀਂ ਕਰਦੇ। ਤੁਸੀਂ ਆਪਣੇ ਆਪ 'ਚ ਤਬਦੀਲੀ ਲਿਆਓ, ਨਹੀਂ ਤਾਂ ਤਬਦੀਲੀ ਉਸੇ ਤਰ੍ਹਾਂ ਹੀ ਆਉਂਦੀ ਹੈ।
ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਮੰਗਲਵਾਰ ਨੂੰ ਭਾਜਪਾ ਸੰਸਦੀ ਦਲ ਦੀ ਬੈਠਕ ਹੋਈ, ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ ਸਨ। ਭਾਜਪਾ ਸੰਸਦੀ ਦਲ ਦੀ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸੰਸਦ ਮੈਂਬਰਾਂ ਨੂੰ ਸੰਸਦ 'ਚ ਮੌਜੂਦ ਹੋਣਾ ਚਾਹੀਦਾ ਹੈ। ਹਾਲਾਂਕਿ ਹਰ ਵਾਰ ਅਜਿਹਾ ਕਹਿਣਾ ਠੀਕ ਨਹੀਂ ਹੈ, ਪਰ ਸੰਸਦ 'ਚ ਰਹਿਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ।
ਪੀਐਮ ਮੋਦੀ ਨੇ ਕਿਹਾ ਕਿ ਜੇਕਰ ਬੱਚਿਆਂ ਨੂੰ ਵਾਰ-ਵਾਰ ਰੋਕਿਆ ਜਾਂਦਾ ਹੈ ਤਾਂ ਉਹ ਵੀ ਪਸੰਦ ਨਹੀਂ ਕਰਦੇ। ਤੁਸੀਂ ਆਪਣੇ ਆਪ 'ਚ ਤਬਦੀਲੀ ਲਿਆਓ, ਨਹੀਂ ਤਾਂ ਤਬਦੀਲੀ ਉਸੇ ਤਰ੍ਹਾਂ ਹੀ ਆਉਂਦੀ ਹੈ। ਪ੍ਰਧਾਨ ਮੰਤਰੀ ਨੇ ਪਾਰਟੀ ਦੇ ਸਾਰੇ ਸੰਸਦ ਮੈਂਬਰਾਂ ਨੂੰ ਸੰਸਦ ਵਿਚ ਮੌਜੂਦ ਰਹਿ ਕੇ ਕੰਮਾਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਕਿਹਾ।
ਇਕ ਹੀ ਗੱਲ ਨੂੰ ਵਾਰ-ਵਾਰ ਕਹਿਣਾ ਠੀਕ ਨਹੀਂ : ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਨੇ ਸਾਰੇ ਸੰਸਦ ਮੈਂਬਰਾਂ ਨੂੰ ਸੰਸਦ 'ਚ ਆਪਣੀ ਮੌਜੂਦਗੀ ਯਕੀਨੀ ਬਣਾਉਣ ਲਈ ਕਹਿੰਦੇ ਹੋਏ ਕਿਹਾ ਕਿ ਬੱਚਿਆਂ ਵਾਂਗ ਤੁਹਾਨੂੰ ਵਾਰ-ਵਾਰ ਇਕ ਹੀ ਗੱਲ ਕਹਿਣਾ ਸਹੀ ਨਹੀਂ ਹੈ। ਮੋਦੀ ਨੇ ਸੰਸਦ ਮੈਂਬਰਾਂ ਨੂੰ ਸਖਤ ਲਹਿਜੇ 'ਚ ਕਿਹਾ ਕਿ ਤੁਸੀਂ ਲੋਕ ਆਪਣੇ ਵਿਵਹਾਰ 'ਚ ਬਦਲਾਅ ਲਿਆਓ, ਨਹੀਂ ਤਾਂ ਬਦਲਾਅ ਜ਼ਰੂਰ ਹੋਵੇਗਾ।
14 ਦਸੰਬਰ ਨੂੰ ਚਾਹ ਬਾਰੇ ਚਰਚਾ ਹੋਵੇਗੀ
ਮੀਟਿੰਗ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਸਾਰੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਉਹ ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਬਾਅਦ ਆਪੋ-ਆਪਣੇ ਸੰਸਦੀ ਹਲਕਿਆਂ ਵਿਚ ਜਾ ਕੇ ਜ਼ਿਲ੍ਹਾ ਪ੍ਰਧਾਨਾਂ ਅਤੇ ਮੰਡਲ ਪ੍ਰਧਾਨਾਂ ਨਾਲ ਗੱਲਬਾਤ ਕਰਨ ਅਤੇ ਚਾਹ ’ਤੇ ਚਰਚਾ ਲਈ ਬੁਲਾਉਣ। ਇਸ 'ਤੇ ਪੀਐਮ ਮੋਦੀ ਨੇ ਕਿਹਾ ਕਿ 14 ਦਸੰਬਰ ਨੂੰ ਉਹ ਬਨਾਰਸ ਵਿਚ ਆਪਣੇ ਸੰਸਦੀ ਖੇਤਰ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਮੰਡਲ ਪ੍ਰਧਾਨਾਂ ਨੂੰ ਚਾਹ ਲਈ ਬੁਲਾਉਣਗੇ।
ਪ੍ਰਧਾਨ ਮੰਤਰੀ ਨੇ ਪਦਮ ਪੁਰਸਕਾਰ ਜੇਤੂਆਂ ਦੇ ਸੰਪਰਕ ਵਿਚ ਰਹਿਣ ਦੇ ਨਿਰਦੇਸ਼ ਦਿੱਤੇ
ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਸੰਸਦ ਮੈਂਬਰਾਂ ਨੂੰ ਐਮਪੀ ਸਪੋਰਟਸ ਪ੍ਰਤੀਯੋਗਿਤਾ, ਐਮਪੀ ਫਿਟਨੈਸ ਚਾਈਲਡ ਪ੍ਰਤੀਯੋਗਿਤਾ, ਸੂਰਿਆ ਨਮਸਕਾਰ ਮੁਕਾਬਲੇ ਦਾ ਆਯੋਜਨ ਕਰਨ ਦੇ ਨਾਲ-ਨਾਲ ਆਪਣੇ-ਆਪਣੇ ਖੇਤਰਾਂ ਵਿੱਚ ਰਹਿਣ ਵਾਲੇ ਪਦਮ ਪੁਰਸਕਾਰ ਜੇਤੂਆਂ ਨਾਲ ਸੰਪਰਕ ਰੱਖਣ ਲਈ ਕਿਹਾ। ਨਾਲ ਲਗਾਤਾਰ ਗੱਲਬਾਤ ਕਰਨ ਦੀ ਹਦਾਇਤ ਵੀ ਕੀਤੀ। ਹੁਣ ਦੇਖਣਾ ਹੋਵੇਗਾ ਕਿ ਗੈਰ-ਹਾਜ਼ਰ ਸੰਸਦ ਮੈਂਬਰਾਂ 'ਤੇ ਪ੍ਰਧਾਨ ਮੰਤਰੀ ਦੀ ਇਸ ਤਾੜਨਾ ਅਤੇ ਸਲਾਹ ਦਾ ਕੀ ਅਸਰ ਪਵੇਗਾ।
ਇਹ ਵੀ ਪੜ੍ਹੋ: ਵਿੱਕੀ ਕੌਸ਼ਲ-ਕੈਟਰੀਨ ਕੈਫ ਦੇ ਵਿਆਹ ਖ਼ਿਲਾਫ਼ ਰਾਜਸਥਾਨ 'ਚ ਸ਼ਿਕਾਇਤ ਦਰਜ, ਜਾਣੋ ਕੀ ਹੈ ਮਾਜਰਾ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/