ਨਵੀਂ ਦਿੱਲੀ: ਖੇਤੀ ਕਾਨੂੰਨ, ਮਹਿੰਗਾਈ ਤੇ ਕੋਰੋਨਾ ਵਾਇਰਸ ਤੇ ਆਰਥਿਕ ਸੰਕਟ ਕਰਕੇ ਜਨਤਾ ਵਿੱਚ ਵਧੇ ਵਿਰੋਧ ਨੂੰ ਲੈ ਕੇ ਮੋਦੀ ਸਰਕਾਰ ਕਾਫੀ ਫਿਕਰਮੰਦ ਹੈ। ਬੀਜੇਪੀ ਅੰਦਰ ਇਸ ਗੱਲ ਨੂੰ ਲੈ ਕੇ ਵੀ ਚਿੰਤਾ ਹੈ ਕਿ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਦਾ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ। ਇਸ ਲਈ ਮੋਦੀ ਸਰਕਾਰ ਕਾਫੀ ਚੌਕਸ ਹੋ ਗਈ ਹੈ।
ਇਸ ਤਹਿਤ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਈ ਮਹੱਤਵਪੂਰਨ ਮੰਤਰਾਲਿਆਂ ਦੇ ਕੰਮ ਦੀ ਸਮੀਖਿਆ ਕੀਤੀ। ਸੂਤਰਾਂ ਅਨੁਸਾਰ ਮੰਤਰਾਲਿਆਂ ਦੀ ਸਮੀਖਿਆ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ 5 ਘੰਟਿਆਂ ਤੋਂ ਵੱਧ ਸਮੇਂ ਤੱਕ ਜਾਰੀ ਰਹੀ। ਇਸ ਦੌਰਾਨ ਭਾਜਪਾ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਵੀ ਮੌਜੂਦ ਸਨ। ਲਗਪਗ ਸੱਤ ਵੱਖ-ਵੱਖ ਮੰਤਰਾਲਿਆਂ ਦੇ ਕੰਮ ਦੀ ਸਮੀਖਿਆ ਕੀਤੀ ਗਈ। ਇਨ੍ਹਾਂ ਮੰਤਰਾਲਿਆਂ ਨੇ ਕੋਰੋਨਾ ਸੰਕਟ ਦੌਰਾਨ ਪ੍ਰਧਾਨ ਮੰਤਰੀ ਤੇ ਪਾਰਟੀ ਪ੍ਰਧਾਨ ਦੇ ਸਾਹਮਣੇ ਉਨ੍ਹਾਂ ਦੇ ਕੰਮ ਦਾ ਵੇਰਵਾ ਰੱਖਿਆ। ਬੈਠਕ ਸ਼ਾਮ 5 ਵਜੇ ਸ਼ੁਰੂ ਹੋਈ ਤੇ ਰਾਤ 10 ਵਜੇ ਤੱਕ ਚੱਲਦੀ ਰਹੀ।
ਇਨ੍ਹਾਂ ਮੰਤਰਾਲਿਆਂ ਵਿੱਚ ਪੈਟਰੋਲੀਅਮ ਮੰਤਰਾਲਾ, ਸਟੀਲ ਮੰਤਰਾਲਾ, ਜਲ ਸ਼ਕਤੀ ਮੰਤਰਾਲਾ, ਹੁਨਰ ਵਿਕਾਸ ਮੰਤਰਾਲਾ, ਸ਼ਹਿਰੀ ਹਵਾਬਾਜ਼ੀ ਮੰਤਰਾਲਾ ਸ਼ਾਮਲ ਹਨ। ਆਉਣ ਵਾਲੇ ਸਮੇਂ ਵਿੱਚ, ਇਨ੍ਹਾਂ ਮੰਤਰਾਲਿਆਂ ਰਾਹੀਂ ਕਿਸ ਕਿਸਮ ਦੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ, ਇਸ ਬਾਰੇ ਵੀ ਵਿਸਥਾਰ ਵਿੱਚ ਵਿਚਾਰ ਕੀਤਾ ਗਿਆ।
ਇਸ ਬੈਠਕ ਵਿੱਚ ਪੈਟਰੋਲੀਅਮ ਤੇ ਸਟੀਲ ਮੰਤਰੀ ਧਰਮਿੰਦਰ ਪ੍ਰਧਾਨ, ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ, ਭਾਰੀ ਉਦਯੋਗ ਤੇ ਵਾਤਾਵਰਣ ਮੰਤਰੀ ਪ੍ਰਕਾਸ਼ ਜਾਵਡੇਕਰ ਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਵਰਗੇ ਸਬੰਧਤ ਮੰਤਰਾਲਿਆਂ ਦੇ ਕੈਬਨਿਟ ਮੰਤਰੀ ਮੌਜੂਦ ਸਨ। ਸੂਤਰਾਂ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਕੁਝ ਹੋਰ ਮੰਤਰਾਲਿਆਂ ਦੇ ਕੰਮਕਾਜ ਦੀ ਵੀ ਇਸੇ ਤਰ੍ਹਾਂ ਸਮੀਖਿਆ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Himanshi Khurana ਦਾ ‘ਦੇਖੋ ਬਦਤਮੀਜ਼ ਹੋ ਗਿਆ’ ’ਤੇ ਨਿਵੇਕਲਾ ਡਾਂਸ, ਫ਼ੈਨ ਹੋਏ ਡਾਢੇ ਖ਼ੁਸ਼
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin