Heeraben Health Update: ਪੀਐਮ ਮੋਦੀ ਦੀ ਮਾਂ ਹੀਰਾਬੇਨ ਦੀ ਵਿਗੜੀ ਸਿਹਤ, ਹਸਪਤਾਲ ਦਾਖਲ
Heeraben Health Update: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਅਹਿਮਦਾਬਾਦ...
Heeraben Health Update: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਅਹਿਮਦਾਬਾਦ ਦੇ ਯੂਐਨ ਮਹਿਤਾ ਹਸਪਤਾਲ ਲਿਜਾਇਆ ਗਿਆ ਹੈ। ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਉਨ੍ਹਾਂ ਨੂੰ ਸਾਹ ਦੀ ਤਕਲੀਫ ਮਹਿਸੂਸ ਹੋ ਰਹੀ ਸੀ।
ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਆਪਣੀ ਮਾਂ ਨੂੰ ਮਿਲਣ ਅਹਿਮਦਾਬਾਦ ਜਾ ਸਕਦੇ ਹਨ। ਅਹਿਮਦਾਬਾਦ ਦੇ ਯੂਐਨ ਮਹਿਤਾ ਹਸਪਤਾਲ ਵੱਲੋਂ ਮੈਡੀਕਲ ਬੁਲੇਟਿਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਲਿਖਿਆ ਹੈ ਕਿ ਪੀਐਮ ਮੋਦੀ ਦੀ ਮਾਂ ਨੂੰ ਅਹਿਮਦਾਬਾਦ ਦੇ ਯੂਐਨ ਮਹਿਤਾ ਹਸਪਤਾਲ ਦੇ ਕਾਰਡੀਓਲੋਜੀ ਤੇ ਰਿਸਰਚ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਸਥਿਰ ਹੈ।
Heeraben Modi, mother of Prime Minister Narendra Modi is admitted at UN Mehta Institute of Cardiology & Research Centre in Ahemdabad and her health condition is stable, says the hospital pic.twitter.com/D6N4PF2FGC
— ANI (@ANI) December 28, 2022
ਗੁਜਰਾਤ ਵੋਟਿੰਗ ਤੋਂ ਪਹਿਲਾਂ ਪੀਐਮ ਮੋਦੀ ਨੇ ਕੀਤੀ ਸੀ ਮੁਲਾਕਾਤ
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਚੋਣਾਂ ਲਈ ਵੋਟ ਪਾਉਣ ਤੋਂ ਪਹਿਲਾਂ ਆਪਣੀ ਮਾਂ ਨੂੰ ਮਿਲਣ ਲਈ ਗੁਜਰਾਤ ਗਏ ਸਨ। ਜੂਨ 'ਚ ਵੀ ਆਪਣੀ ਮਾਂ ਦੇ ਜਨਮ ਦਿਨ ਮੌਕੇ ਪੀਐਮ ਮੋਦੀ ਉਨ੍ਹਾਂ ਨੂੰ ਮਿਲਣ ਪਹੁੰਚੇ ਸਨ। ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਇੱਕ ਦਿਨ ਪਹਿਲਾਂ ਪੀਐਮ ਮੋਦੀ ਨੇ ਮਾਂ ਹੀਰਾਬੇਨ ਨਾਲ ਮੁਲਾਕਾਤ ਕੀਤੀ ਸੀ। ਚੋਣਾਂ ਤੋਂ ਪਹਿਲਾਂ ਪੀਐਮ ਮੋਦੀ ਨੇ ਆਪਣੀ ਮਾਂ ਨਾਲ ਕਰੀਬ 45 ਮਿੰਟ ਬਿਤਾਏ ਸਨ।