Heeraben Health Update: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਅਹਿਮਦਾਬਾਦ ਦੇ ਯੂਐਨ ਮਹਿਤਾ ਹਸਪਤਾਲ ਲਿਜਾਇਆ ਗਿਆ ਹੈ। ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਉਨ੍ਹਾਂ ਨੂੰ ਸਾਹ ਦੀ ਤਕਲੀਫ ਮਹਿਸੂਸ ਹੋ ਰਹੀ ਸੀ। 


Bharat Jodo Yatra: ਪੰਜਾਬ ਤੇ ਜੰਮੂ-ਕਸ਼ਮੀਰ 'ਚ ਆਉਣ ਤੋਂ ਪਹਿਲਾਂ ਰਾਹੁਲ ਗਾਂਧੀ ਦੀ ਜੈੱਡ ਪਲੱਸ ਸੁਰੱਖਿਆ 'ਚ ਸੰਨ੍ਹ, ਕਾਂਗਰਸ ਨੇ ਲਿਖਿਆ ਅਮਿਤ ਸ਼ਾਹ ਨੂੰ ਲੈਟਰ


ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਆਪਣੀ ਮਾਂ ਨੂੰ ਮਿਲਣ ਅਹਿਮਦਾਬਾਦ ਜਾ ਸਕਦੇ ਹਨ। ਅਹਿਮਦਾਬਾਦ ਦੇ ਯੂਐਨ ਮਹਿਤਾ ਹਸਪਤਾਲ ਵੱਲੋਂ ਮੈਡੀਕਲ ਬੁਲੇਟਿਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਲਿਖਿਆ ਹੈ ਕਿ ਪੀਐਮ ਮੋਦੀ ਦੀ ਮਾਂ ਨੂੰ ਅਹਿਮਦਾਬਾਦ ਦੇ ਯੂਐਨ ਮਹਿਤਾ ਹਸਪਤਾਲ ਦੇ ਕਾਰਡੀਓਲੋਜੀ ਤੇ ਰਿਸਰਚ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਸਥਿਰ ਹੈ।


 






ਗੁਜਰਾਤ ਵੋਟਿੰਗ ਤੋਂ ਪਹਿਲਾਂ ਪੀਐਮ ਮੋਦੀ ਨੇ ਕੀਤੀ ਸੀ ਮੁਲਾਕਾਤ


ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਚੋਣਾਂ ਲਈ ਵੋਟ ਪਾਉਣ ਤੋਂ ਪਹਿਲਾਂ ਆਪਣੀ ਮਾਂ ਨੂੰ ਮਿਲਣ ਲਈ ਗੁਜਰਾਤ ਗਏ ਸਨ। ਜੂਨ 'ਚ ਵੀ ਆਪਣੀ ਮਾਂ ਦੇ ਜਨਮ ਦਿਨ ਮੌਕੇ ਪੀਐਮ ਮੋਦੀ ਉਨ੍ਹਾਂ ਨੂੰ ਮਿਲਣ ਪਹੁੰਚੇ ਸਨ। ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਇੱਕ ਦਿਨ ਪਹਿਲਾਂ ਪੀਐਮ ਮੋਦੀ ਨੇ ਮਾਂ ਹੀਰਾਬੇਨ ਨਾਲ ਮੁਲਾਕਾਤ ਕੀਤੀ ਸੀ। ਚੋਣਾਂ ਤੋਂ ਪਹਿਲਾਂ ਪੀਐਮ ਮੋਦੀ ਨੇ ਆਪਣੀ ਮਾਂ ਨਾਲ ਕਰੀਬ 45 ਮਿੰਟ ਬਿਤਾਏ ਸਨ।


 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।